28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੰਜਾਬ ਸਰਕਾਰ ਖ਼ਿਲਾਫ਼ ਹੜਤਾਲ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ’ਚ ਓ.ਪੀ.ਡੀ. ਸੇਵਾਵਾਂ ਠੱਪ

ਫ਼ਤਹਿਗੜ੍ਹ ਸਾਹਿਬ, 27 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਦਿੱਤੇ ਗਏ, ਇਕ ਦਿਨ ਦੀ ਹੜਤਾਲ ਦੇ ਸੱਦੇ ਨੂੰ ਪੀ. ਸੀ.

Ad Position 21
No active advertisement
ਅਜੀਤ ਡੈਸਕ 28-08-2026
ਫ਼ਤਹਿਗੜ੍ਹ ਸਾਹਿਬ, 27 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਦਿੱਤੇ ਗਏ, ਇਕ ਦਿਨ ਦੀ ਹੜਤਾਲ ਦੇ ਸੱਦੇ ਨੂੰ ਪੀ.ਸੀ.ਐਮ.ਐਸ. ਪੰਜਾਬ ਐਸੋਸੀਏਸ਼ਨ ਸਮੇਤ ਸਿਹਤ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਪੂਰਨ ਸਮਰਥਨ ਦਿੱਤਾ। ਇਸ ਹੜਤਾਲ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਹਸਪਤਾਲ ਸਮੇਤ ਜ਼ਿਲ੍ਹੇ ਭਰ ਦੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿਚ ਇੱਕ ਦਿਨ ਲਈ ਓ.ਪੀ.ਡੀ. ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਤਹਿਗੜ੍ਹ ਸਾਹਿਬ ਦੀ ਸਰਕਾਰੀ ਡਾਕਟਰਾਂ ਦੀ ਯੂਨੀਅਨ ਦੇ ਜਨਰਲ ਸਕੱਤਰ ਡਾ. ਅਮਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੀ.ਸੀ.ਐਮ.ਐਸ. ਐਸੋਸੀਏਸ਼ਨ ਸੂਬੇ ਦੇ ਸਰਕਾਰੀ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸ਼ੁਰੂ ਕੀਤੇ ਗਏ ਸੰਘਰਸ਼ ਦਾ ਪੂਰੀ ਦ੍ਰਿੜ੍ਹਤਾ ਨਾਲ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ, ਜਿਵੇਂ ਕਿ ਡੀ.ਏ. ਦਾ ਬਕਾਇਆ (ਏਰੀਅਰ), ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਹੋਰ ਵਿੱਤੀ ਲਾਭਾਂ ਨੂੰ ਤੁਰੰਤ ਲਾਗੂ ਕਰਵਾਉਣ ਲਈ ਸਰਕਾਰ ਵਿਰੁੱਧ ਇਹ ਰੋਸ ਪ੍ਰਗਟਾਇਆ ਜਾ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਹੜਤਾਲ ਦੇ ਬਾਵਜੂਦ ਵੀ ਹਸਪਤਾਲਾਂ ਵਿਚ ਆਉਣ ਵਾਲੇ ਗੰਭੀਰ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ, ਐਮਰਜੈਂਸੀ ਸੇਵਾਵਾਂ, ਸਿਜ਼ੇਰੀਅਨ ਡਿਲੀਵਰੀਆਂ ਅਤੇ ਐਮਰਜੈਂਸੀ ਸਰਜਰੀਆਂ ਪੂਰੀ ਤਰ੍ਹਾਂ ਨਿਰਵਿਘਨ ਚਲਾਈਆਂ ਗਈਆਂ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਰੈਗਿੰਗ ਵਿਰੁੱਧ ਜਾਗਰੂਕਤਾ ਤੇ ਸਲੋਗਨ ਲੇਖਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਕੂਲ ਆਫ਼ ਆਰਟ ਐਂਡ ਡਿਜ਼ਾਈਨ ਵਿਭਾਗ ਵਲੋਂ ਰਵਾਇਤੀ ਪੰਜਾਬੀ ਲੋਕ ਸ਼ਿਲਪਾਂ ’ਤੇ ਦਸਤਕਾਰੀ ਵਰਕਸ਼ਾਪ
Ad Position 24