ਮਾਤਾ ਗੁਜਰੀ ਕਾਲਜ ਵਿਖੇ ਰੈਗਿੰਗ ਵਿਰੁੱਧ ਜਾਗਰੂਕਤਾ ਤੇ ਸਲੋਗਨ ਲੇਖਣ ਮੁਕਾਬਲੇ ਕਰਵਾਏ
ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੀ ਬਾਇਓਟੈਕਨਾਲੋਜੀ ਸੁਸਾਇਟੀ ਵਲੋਂ ਐਂਟੀ-ਰੈਗਿੰਗ ਸਬੰਧੀ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਗਿਆ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੈਗਿੰਗ ਵਿਰੋਧੀ ਮੁਹਿੰਮ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਸੁਰੱਖਿਅਤ ਕੈਂਪਸ ਵਾਤਾਵਰਨ ਨੂੰ ਉਤਸ਼ਾਹਿਤ ਕਰਨਾ ਸੀ।
ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੀ ਬਾਇਓਟੈਕਨਾਲੋਜੀ ਸੁਸਾਇਟੀ ਵਲੋਂ ਐਂਟੀ-ਰੈਗਿੰਗ ਸਬੰਧੀ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਗਿਆ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੈਗਿੰਗ ਵਿਰੋਧੀ ਮੁਹਿੰਮ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਸੁਰੱਖਿਅਤ ਕੈਂਪਸ ਵਾਤਾਵਰਨ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੁਕਾਬਲੇ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਕੁਲ 13 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਵਿਚ ਵਿਭਾਗ ਦੀਆਂ ਹੋਣਹਾਰ ਵਿਦਿਆਰਥਣਾਂ ਪੁਨੀਤ ਕੌਰ, ਗ੍ਰੇਸਪ੍ਰੀਤ ਕੌਰ ਅਤੇ ਗੁਰਲੀਨ ਕੌਰ ਦੀ ਟੀਮ ਨੇ ਪਹਿਲਾ, ਰਮਨਦੀਪ ਕੌਰ ਤੇ ਖੁਸ਼ਦੀਪ ਕੌਰ ਦੀ ਟੀਮ ਨੇ ਦੂਸਰਾ ਅਤੇ ਸਿਮਰਨ ਕੌਰ ਤੇ ਹਰਸ਼ਿਤਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਪ੍ਰਕਾਰ ਜਸਮੀਤ ਕੌਰ ਤੇ ਗੁਰਪ੍ਰੀਤ ਕੌਰ ਦੀ ਟੀਮ ਨੇ ਕੰਸੋਲੇਸ਼ਨ ਪੁਰਸਕਾਰ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਸਿਹਤਮੰਦ ਵਿੱਦਿਅਕ ਵਾਤਾਵਰਨ ਵਿਚ ਰੈਗਿੰਗ ਦੀ ਕੋਈ ਜਗ੍ਹਾ ਨਹੀਂ ਹੈ ਅਤੇ ਜਾਗਰੂਕਤਾ ਰੋਕਥਾਮ ਦਾ ਪਹਿਲਾ ਸਫਲ ਕਦਮ ਹੁੰਦਾ ਹੈ। ਬਾਇਓਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਜਗਦੀਸ਼ ਸਿੰਘ ਨੇ ਵਿਦਿਆਰਥੀਆਂ ਨੂੰ ਇਕ-ਦੂਜੇ ਪ੍ਰਤੀ ਸਤਿਕਾਰ, ਦਇਆ ਭਾਵਨਾ ਅਤੇ ਸਨਮਾਨ ਦੀ ਭਾਵਨਾ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਮੁਕਾਬਲੇ ਵਿਚ ਪੇਸ਼ ਕੀਤੇ ਸਲੋਗਨਾਂ ਦਾ ਮੁਲਾਂਕਣ ਡਾ. ਕੁਲਦੀਪ ਕੌਰ ਅਤੇ ਡਾ. ਰਾਜਨੀਸ਼ ਠਾਕੁਰ ਵਲੋਂ ਕੀਤਾ ਗਿਆ। ਇਹ ਸਮਾਗਮ ਵਿਭਾਗ ਦੇ ਡਾ. ਮੋਨਿਕਾ ਦੀ ਅਗਵਾਈ ਹੇਠ ਸਫਲਤਾਪੂਰਵਕ ਕਰਵਾਇਆ ਗਿਆ। ਇਸ ਮੌਕੇ ਬਾਇਓਟੈਕਨਾਲੋਜੀ ਵਿਭਾਗ ਦੇ ਪ੍ਰੋ. ਹਰਮਨਜੋਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।