27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਕਾਰੋਂਪੁਰ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸਨਮਾਨ

ਖਮਾਣੋਂ, 27 ਅਗਸਤ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਅੱਜ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸਥਾਨਕ ਆਗੂਆਂ ਵਲੋਂ ਮਨਮੋਹਨ ਸਿੰਘ ਮੁਕਾਰੋਂਪੁਰ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 28-08-2026
ਖਮਾਣੋਂ, 27 ਅਗਸਤ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਅੱਜ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸਥਾਨਕ ਆਗੂਆਂ ਵਲੋਂ ਮਨਮੋਹਨ ਸਿੰਘ ਮੁਕਾਰੋਂਪੁਰ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਹੋਰ ਹਾਜ਼ਰ ਆਗੂਆਂ ਨੇ ਕਿਹਾ ਕਿ ਮੁਕਾਰੋਂਪੁਰ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਨੂੰ ਕੌਮੀ ਪੱਧਰ ’ਤੇ ਮਹੱਤਵਪੂਰਨ ਜ਼ਿੰਮੇਵਾਰੀ ਮਿਲਣ ਨਾਲ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮਨਮੋਹਨ ਸਿੰਘ ਮੁਕਾਰੋਂਪੁਰ ਪਾਰਟੀ ਦੀ ਮਜ਼ਬੂਤੀ ਲਈ ਹੋਰ ਵੀ ਸਰਗਰਮੀ ਨਾਲ ਕੰਮ ਕਰਨਗੇ। ਮਕਾਰੋਂਪੁਰ ਨੇ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਬਣਦੇ ਯਤਨ ਕਰਨਗੇ। ਇਸ ਮੌਕੇ ਅਵਤਾਰ ਸਿੰਘ ਰਿਆ ਤੋਂ ਇਲਾਵਾ ਗੁਰਚਰਨ ਸਿੰਘ ਕੋਟਾ ਮੈਨੇਜਰ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ, ਜਸਵੰਤ ਸਿੰਘ ਮੰਡੋਫਲ, ਗੁਰਮੀਤ ਸਿੰਘ ਨਾਨੋਵਾਲ, ਕਸ਼ਮੀਰਾ ਸਿੰਘ ਰਾਣਵਾਂ, ਭਗਤ ਸਿੰਘ ਰਾਣਵਾਂ, ਗੁਰਦੇਵ ਸਿੰਘ ਕੋਮਲ, ਭੁਪਿੰਦਰ ਸਿੰਘ ਭਿੰਦਾ ਅਤੇ ਗੁਰਮੀਤ ਸਿੰਘ ਅਕਾਊਂਟੈਂਟ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਨੇ ਅੰਤਰ-ਸਕੂਲ ਮੁਕਾਬਲਿਆਂ ਵਿਚ ਜਿੱਤ ਦਾ ਝੰਡਾ ਲਹਿਰਾਇਆ ਅਗਲੀ ਖ਼ਬਰ ਕਲੀਅਰ ਸ਼ਰੀਫ਼ ਵਿਖੇ 35ਵੇਂ ਲੰਗਰ ਲਈ ਟਰੱਕ ਨੂੰ ਭਾਂਬਰੀ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Ad Position 24