27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਚੰਡੀਗੜ੍ਹ ਵਿਚ 1 ਸਤੰਬਰ ਦੇ ਧਰਨੇ ਸੰਬੰਧੀ ਤਿਆਰੀਆਂ ਮੁਕੰਮਲ-ਹਰਮੀਤ ਸਿੰਘ ਕਾਦੀਆਂ

ਖਮਾਣੋਂ, 27 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਹੋਈ। ਇਸ ਮੀਟਿੰਗ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 28-08-2026
ਖਮਾਣੋਂ, 27 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਹੋਈ। ਇਸ ਮੀਟਿੰਗ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸੂਬਾ ਪ੍ਰਧਾਨ ਕਾਦੀਆਂ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਧਰਨੇ ਵਿਚ ਪਹੁੰਚਣ ਵਾਲੇ ਕਿਸਾਨਾਂ ਅਤੇ ਸੰਗਤ ਦੇ ਰਹਿਣ-ਸਹਿਣ, ਲੰਗਰ, ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਲਗਾਈਆਂ ਗਈਆਂ ਡਿਊਟੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਧਰਨੇ ਨੂੰ ਸਫਲ ਬਣਾਉਣ ਲਈ ਕੀਤੀਆਂ ਜਾ ਰਹੀਆਂ ਹੋਰ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਹਰਮੀਤ ਸਿੰਘ ਕਾਦੀਆਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਧਰਨੇ ਵਿਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ, ਦਰਿਆਈ ਪਾਣੀਆਂ ਅਤੇ ਕਿਸਾਨੀ ਨਾਲ ਸਬੰਧਿਤ ਮੰਗਾਂ ਲਈ ਇੱਕਜੁੱਟ ਹੋ ਕੇ ਜ਼ੋਰਦਾਰ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਮੀਟਿੰਗ ਵਿਚ ਪੰਜਾਬ ਕਮੇਟੀ ਮੈਂਬਰ ਤਲਵਿੰਦਰ ਸਿੰਘ ਗੱਗੋ, ਸੂਬਾ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ, ਜ਼ਿਲ੍ਹਾ ਪ੍ਰਧਾਨ ਰੋਪੜ ਰੇਸ਼ਮ ਸਿੰਘ ਵਡਾਲੀ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਹਰਦੀਪ ਸਿੰਘ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਘਲਾਲ, ਭੁਪਿੰਦਰ ਸਿੰਘ ਮਾਨੂਪੁਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਤਹਿਗੜ੍ਹ ਸਾਹਿਬ ਗੁਰਜੀਤ ਸਿੰਘ ਬਾਠ, ਸੰਗਠਨ ਸਕੱਤਰ ਜਗਤਾਰ ਸਿੰਘ ਮੇਜਪੁਰ, ਬਲਾਕ ਪ੍ਰਧਾਨ ਖਮਾਣੋਂ ਹਰਜਿੰਦਰ ਸਿੰਘ ਮੋਹਣ ਮਾਜਰਾ, ਚੰਦ ਸਿੰਘ ਅਮਰਾਲਾ, ਜ਼ਿਲ੍ਹਾ ਕੈਸ਼ੀਅਰ ਧਰਮਜੀਤ ਸਿੰਘ ਅਮਰਾਲਾ, ਦਿਲਬਾਗ ਸਿੰਘ ਅਮਰਾਲਾ, ਅਜੀਤ ਪਾਲ ਸਿੰਘ ਮਹੇਸ਼ਪੁਰਾ, ਮੋਹਣ ਸਿੰਘ ਮਹੇਸ਼ਪੁਰਾ, ਬਬਲਾ ਸੰਘੋਲ, ਸੇਵਾ ਸਿੰਘ ਖ਼ਾਨ, ਬਲਜੀਤ ਸਿੰਘ ਰਾਣਵਾਂ, ਗੁਰਮੀਤ ਸਿੰਘ ਮੋਹਣ ਮਾਜਰਾ ਸਮੇਤ ਵੱਡੀ ਗਿਣਤੀ ਵਿਚ ਯੂਨੀਅਨ ਦੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅਗਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਨੇ ਅੰਤਰ-ਸਕੂਲ ਮੁਕਾਬਲਿਆਂ ਵਿਚ ਜਿੱਤ ਦਾ ਝੰਡਾ ਲਹਿਰਾਇਆ
Ad Position 24