ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਪੰਥ ਦੀ ਚੜ੍ਹਦੀ ਕਲਾ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਪਾਏ ਜਾਣਗੇ।
ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਪੰਥ ਦੀ ਚੜ੍ਹਦੀ ਕਲਾ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਪਾਏ ਜਾਣਗੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅਤੇ ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਬੰਦ ਰੱਖਣਾ ਮਨੁੱਖੀ ਅਧਿਕਾਰਾਂ ਦਾ ਘੋਰ ਉਲੰਘਣ ਹੈ। ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਅੜੀਅਲ ਰਵੱਈਆ ਛੱਡ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਮੂਹ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਪੰਥ ਦੀ ਚੜ੍ਹਦੀ ਕਲਾ ਲਈ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਪਾਏ ਜਾਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਰੂਪ ਵਿਚ ਅਰਦਾਸ ਕੀਤੀ ਜਾਵੇਗੀ। ਇਸ ਮੌਕੇ ’ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਜੋਗਾ ਸਿੰਘ ਸੁਪਰਵਾਈਜ਼ਰ, ਸੁਖਦੇਵ ਸਿੰਘ ਕੋਟਾਂ, ਮਾਸਟਰ ਸਤਵੰਤ ਸਿੰਘ ਕਲੌੜ, ਹਰਜੀਤ ਸਿੰਘ ਅਲੀਪੁਰ ਰਿਕਾਰਡ ਕੀਪਰ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।