ਕੈਬਨਿਟ ਮੰਤਰੀ ਸੌਂਦ ਤੇ ਵਿਧਾਇਕ ਗੈਰੀ ਬੜਿੰਗ ਦੀ ਹਾਜ਼ਰੀ ’ਚ ਹਰਿੰਦਰ ਕੌਰ ਚੀਮਾ ਨੇ ਸੰਭਾਲਿਆ ਨਗਰ ਕੌਂਸਲ ਅਮਲੋਹ ਦੀ ਪ੍ਰਧਾਨਗੀ ਦਾ ਚਾਰਜ
ਅਮਲੋਹ, 27 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਨਗਰ ਕੌਂਸਲ ਅਮਲੋਹ ਦੀ ਨਵ-ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਅੱਜ ਤਾਜਪੋਸ਼ੀ ਸਮਾਗਮ ਦੌਰਾਨ ਪ੍ਰਧਾਨਗੀ ਦਾ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।
ਅਮਲੋਹ, 27 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਨਗਰ ਕੌਂਸਲ ਅਮਲੋਹ ਦੀ ਨਵ-ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਅੱਜ ਤਾਜਪੋਸ਼ੀ ਸਮਾਗਮ ਦੌਰਾਨ ਪ੍ਰਧਾਨਗੀ ਦਾ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਸੌਂਦ ਅਤੇ ਵਿਧਾਇਕ ਗੈਰੀ ਬੜਿੰਗ ਦੀ ਹਾਜ਼ਰੀ ਵਿਚ ਹਰਿੰਦਰ ਕੌਰ ਚੀਮਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕ, ਕੌਂਸਲਰਾਂ ਅਤੇ ਹੋਰ ਪਤਵੰਤਿਆਂ ਵਲੋਂ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਦਾ ਦਿਨ ਵੱਡੀ ਖ਼ੁਸ਼ੀ ਅਤੇ ਜਿੱਤ ਦਾ ਦਿਨ ਹੈ। ਅਮਲੋਹ ਨਗਰ ਕੌਂਸਲ ਦੀ ਨਵੀਂ ਪ੍ਰਧਾਨ ਵਜੋਂ ਹਰਿੰਦਰ ਕੌਰ ਚੀਮਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ। ਸੌਂਦ ਨੇ ਕਿਹਾ ਕਿ ਪਾਰਟੀ ਵਲੋਂ ਹਰਿੰਦਰ ਕੌਰ ਚੀਮਾ ਨੂੰ ਨਗਰ ਕੌਂਸਲ ਦੀ ਅਹਿਮ ਜ਼ਿੰਮੇਵਾਰੀ ਸੌਂਪਣਾ ਸ਼ਲਾਘਾਯੋਗ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਹਰਿੰਦਰ ਕੌਰ ਚੀਮਾ, ਦਰਸ਼ਨ ਸਿੰਘ ਚੀਮਾ ਦੇ ਪਰਿਵਾਰ ਨਾਲ ਸਬੰਧਿਤ ਹਨ ਅਤੇ ਦਰਸ਼ਨ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੱਤਾ ਸਥਾਈ ਨਹੀਂ ਹੁੰਦੀ, ਇਸ ਲਈ ਜਦੋਂ ਵੀ ਜ਼ਿੰਮੇਵਾਰੀ ਮਿਲੇ, ਲੋਕਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ’ਤੇ ਖ਼ਰਚ ਕਰਨਾ ਚਾਹੀਦਾ ਹੈ ਅਤੇ ਅਜਿਹੇ ਵਿਕਾਸ ਕਾਰਜ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਲੋਕ ਲੰਬੇ ਸਮੇਂ ਤੱਕ ਯਾਦ ਰੱਖਣ। ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਮਹਿੰਗਾਈ ਦੇ ਮੁੱਦੇ ’ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਰੁਜ਼ਗਾਰ ਅਤੇ ਉਦਯੋਗ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਨਾਲ ਨਜਿੱਠਣ ਵਿਚ ਅਸਫਲ ਰਹੀ ਹੈ। ਇਸ ਮੌਕੇ ਹਲਕਾ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਹਰਿੰਦਰ ਕੌਰ ਨੂੰ ਜ਼ਿੰਮੇਵਾਰੀ ਜਿਹੜੀ ਉਮੀਦ ਨਾਲ ਸੌਂਪੀ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਸ਼ਹਿਰ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਉਣਗੇ ਅਤੇ ਸਾਡੇ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਗੈਰੀ ਬੜਿੰਗ, ਸਮੂਹ ਕੌਂਸਲਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅਮਲੋਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਦਰਸ਼ਨ ਸਿੰਘ ਚੀਮਾ, ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਪਨਾਗ, ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ, ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਕੁਲਜੀਤ ਸਿੰਘ ਨਰਾਇਣਗੜ੍ਹ, ਬਲਦੇਵ ਸਿੰਘ ਮੀਆਂਪੁਰ, ਮੀਤ ਪ੍ਰਧਾਨ ਅਤੁੱਲ ਲੁਟਾਵਾ, ਕੌਂਸਲਰ ਸਿਕੰਦਰ ਸਿੰਘ ਗੋਗੀ, ਵਿੱਕੀ ਮਿੱਤਲ, ਲਵਪ੍ਰੀਤ ਸਿੰਘ ਲਵੀ, ਜਗਤਾਰ ਸਿੰਘ, ਜਾਨਵੀ ਸ਼ਰਮਾ, ਰਾਕੇਸ਼ ਸ਼ਾਹੀ, ਪੂਨਮ ਜਿੰਦਲ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਬਲਵਿੰਦਰ ਸਿੰਘ ਸਿੱਧੂ, ਸਾਬਕਾ ਚੇਅਰਮੈਨ ਸੁਖਵਿੰਦਰ ਕੌਰ, ਰੂਪ ਸਿੰਘ, ਸਰਪੰਚ ਗੁਰਵਿੰਦਰ ਸਿੰਘ ਮੀਆਂਪੁਰ, ਜਸਵਿੰਦਰ ਬਿੰਦਰ, ਕੁਲਵਿੰਦਰ ਸਿੰਘ, ਰਾਜਾ ਰਾਮ, ਹਾਕਮ ਸਿੰਘ ਸਾਬਕਾ ਸਰਪੰਚ, ਯਾਦਵਿੰਦਰ ਸਿੰਘ, ਲੱਕੀ ਭਲਵਾਨ ਸਲਾਣਾ, ਡਾ ਜਸਵੰਤ ਸਿੰਘ ਅਲਾਦਾਦਪੁਰ, ਅਮਰਜੀਤ ਸਿੰਘ ਮੁਢੜੀਆ, ਗੁਰਦੀਪ ਸਿੰਘ ਜੰਜੂਆ, ਡਾ. ਪ੍ਰੀਤ ਅਮਲੋਹ, ਤਰਨਦੀਪ ਬਦੇਸ਼ਾ, ਸਵਰਨਜੀਤ ਸਿੰਘ ਮਾਹੀ, ਪਰਮਜੀਤ ਸਿੰਘ, ਗੁਰਮੀਤ ਸਿੰਘ ਮੀਡੀਆ ਇੰਚਾਰਜ, ਨੰਬਰਦਾਰ ਅਵਤਾਰ ਸਿੰਘ, ਡਾ. ਸਿਮਰਨਜੀਤ ਸਿੰਘ, ਅਮਰੀਕ ਸਿੰਘ ਲਾਡਪੁਰ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਮੌਜੂਦ ਸਨ।