29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਿਪਾਲ ਵਿਚ ਹੜ੍ਹ ਕਾਰਨ ਹੋਈ ਤਬਾਹੀ ’ਤੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰਾ ਦੁੱਖ ਪ੍ਰਗਟਾਇਆ

ਫ਼ਤਹਿਗੜ੍ਹ ਸਾਹਿਬ, 28 ਅਗਸਤ (ਬਲਜਿੰਦਰ ਸਿੰਘ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਨਿਪਾਲ ਵਿਚ ਹੜ੍ਹ ਕਾਰਨ ਹੋਈ ਤਬਾਹੀ ’ਤੇ ਗਹਿਰਾ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੜ੍ਹ ਕਾਰਨ ਹੋਈ ਭਿਆਨਕ ਤਬਾਹੀ ਦਿਲ ਦਹਿਲਾ ਦੇਣ ਵਾਲੀ ਹੈ, ਜਿਸ ਕਾਰਨ ਕਾਫ਼ੀ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਤਬਾਕੁੰਨ ਹੜ੍ਹ ਦਾ ਕਾਰਨ ਗਲੇਸ਼ੀਅਰ ਦਾ ਟੁੱਟਣਾ ਵੱਡਾ ਕਾਰਨ ਤੇ ਕੁਦਰਤ ਨਾਲ ਵੱਡੇ ਪੱਧਰ ’ਤੇ ਹੋ ਰਹੀ ਛੇੜਛਾੜ ਵੀ ਇਸ ਤਬਾਹੀ ਦਾ ਕਾਰਨ ਹੈ।

Ad Position 21
No active advertisement
ਅਜੀਤ ਡੈਸਕ 29-08-2026
ਫ਼ਤਹਿਗੜ੍ਹ ਸਾਹਿਬ, 28 ਅਗਸਤ (ਬਲਜਿੰਦਰ ਸਿੰਘ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਨਿਪਾਲ ਵਿਚ ਹੜ੍ਹ ਕਾਰਨ ਹੋਈ ਤਬਾਹੀ ’ਤੇ ਗਹਿਰਾ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੜ੍ਹ ਕਾਰਨ ਹੋਈ ਭਿਆਨਕ ਤਬਾਹੀ ਦਿਲ ਦਹਿਲਾ ਦੇਣ ਵਾਲੀ ਹੈ, ਜਿਸ ਕਾਰਨ ਕਾਫ਼ੀ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਤਬਾਕੁੰਨ ਹੜ੍ਹ ਦਾ ਕਾਰਨ ਗਲੇਸ਼ੀਅਰ ਦਾ ਟੁੱਟਣਾ ਵੱਡਾ ਕਾਰਨ ਤੇ ਕੁਦਰਤ ਨਾਲ ਵੱਡੇ ਪੱਧਰ ’ਤੇ ਹੋ ਰਹੀ ਛੇੜਛਾੜ ਵੀ ਇਸ ਤਬਾਹੀ ਦਾ ਕਾਰਨ ਹੈ। ਉਨ੍ਹਾਂ ਕਿਹਾ ਕਿ ਜੋ ਭਾਰਤੀ ਯਾਤਰੀ ਕੈਲਾਸ਼ ਮਾਨ ਸਰੋਵਰ ਦੀ ਯਾਤਰਾ ਵਿਚ ਗਏ ਸਨ, ਜਿਨ੍ਹਾਂ ’ਚੋਂ ਜ਼ਿਆਦਾ ਲੋਕ ਲਾਪਤਾ ਹਨ। ਇਸ ਦੁਖ ਦੀ ਘੜੀ ਵਿਚ ਭਾਰਤ ਸਰਕਾਰ ਅਤੇ ਹੋਰ ਦੇਸ਼ਾਂ ਦੀਆਂ ਸਰਕਾਰਾਂ ਨੂੰ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਵਿਚ ਸੈਂਕੜੇ ਤੋਂ ਵੱਧ ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ ਅਤੇ ਕਈ ਲੋਕ ਲਾਪਤਾ ਤੇ ਜ਼ਖਮੀ ਹਨ। ਉਨ੍ਹਾਂ ਅਕਾਲ ਪੁਰਖ ਅੱਗੇ ਮਿ੍ਤਕਾਂ ਦੇ ਨਮਿਤ ਅਰਦਾਸ ਕੀਤੀ ਅਤੇ ਜ਼ਖ਼ਮੀ ਹੋਏ ਲੋਕਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਬਦਲੇ ਵਿਧਾਨ ਸਭਾ ਚੋਣਾਂ ਵਿਚ ਲੋਕ ਸਰਕਾਰ ਨੂੰ ਸਬਕ ਜ਼ਰੂਰ ਸਿਖਾਉਣਗੇ-ਡਾ. ਅਮਰ ਸ... ਅਗਲੀ ਖ਼ਬਰ ਗੁਰਪ੍ਰੀਤ ਸਿੰਘ ਜੀ. ਪੀ. ਦੇ ਹਜ਼ਾਰ ਤੋਂ ਵੱਧ ਰੱਖੜੀਆਂ ਬੰਨ੍ਹ ਕੇ ਭੈਣਾਂ ਨੇ ਭਾਈ-ਭੈਣ ਦੇ ਪਿਆਰ ਦਾ ਕੀਤਾ ਪ੍ਰਗਟਾਵਾ
Ad Position 24