ਐਡਵੋਕੇਟ ਸੈਂਪਲਾ ਵਲੋਂ ਸੁਖਬੀਰ ਨਾਲ ਕੀਤੀ ਮੁਲਾਕਾਤ
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਪਿੱਛੋਂ ਐਸ. ਸੀ.
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਪਿੱਛੋਂ ਐਸ. ਸੀ. ਵਿੰਗ ਦੇ ਮੁੱਖ ਬੁਲਾਰਾ ਤੇ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਨੇ ਸ. ਸੁਖਬੀਰ ਨਾਲ ਵਿਸ਼ੇਸ਼ ਤੌਰ ਮੁਲਾਕਾਤ ਕਰਕੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਐਡਵੋਕੇਟ ਸੈਂਪਲਾ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਸੰਬੰਧੀ ਵੀ ਸ. ਸੁਖਬੀਰ ਨਾਲ ਵਿਚਾਰ ਚਰਚਾ ਕਰਕੇ ਦਿਸ਼ਾ ਨਿਰਦੇਸ਼ ਹਾਸਲ ਕੀਤੇ। ਉਨ੍ਹਾਂ ਮਹਾਰਾਸ਼ਟਰ ਸਰਕਾਰ ਤੇ ਪ੍ਰਸ਼ਾਸਨ ਨੂੰ ਇਸ ਹਮਲੇ ਪਿਛਲੀਆਂ ਤਾਕਤਾਂ ਦੇ ਮਨਸੂਬਿਆਂ ਦਾ ਜਲਦ ਪਤਾ ਲਗਾ ਕੇ ਸੰਗਤਾਂ ਅੱਗੇ ਨਸ਼ਰ ਕਰਨ ਦੀ ਵੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰਾ ਤੇ ਪ੍ਰਧਾਨ ਲੀਗਲ ਵਿੰਗ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਮੌਜੂਦ ਸਨ।