30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਹੈਰੋਇਨ ਸਮੇਤ ਕਾਬੂ, ਪਰਚਾ ਦਰਜ

ਰਾਜਪੁਰਾ, 29 ਅਗਸਤ (ਰਣਜੀਤ ਸਿੰਘ)-ਸ਼ਪੈਸ਼ਲ ਸੈੱਲ ਰਾਜਪੁਰਾ ਨੇ ਇਕ ਵਿਅਕਤੀ ਨੂੰ 60 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਸ਼ਪੈਸ਼ਲ ਸੈੱਲ ਰਾਜਪੁਰਾ ਦੇ ਇੰਚਾਰਜ ਇੰਸਪੈਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਐਸ.

Ad Position 21
No active advertisement
ਅਜੀਤ ਡੈਸਕ 30-08-2026
ਰਾਜਪੁਰਾ, 29 ਅਗਸਤ (ਰਣਜੀਤ ਸਿੰਘ)-ਸ਼ਪੈਸ਼ਲ ਸੈੱਲ ਰਾਜਪੁਰਾ ਨੇ ਇਕ ਵਿਅਕਤੀ ਨੂੰ 60 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਸ਼ਪੈਸ਼ਲ ਸੈੱਲ ਰਾਜਪੁਰਾ ਦੇ ਇੰਚਾਰਜ ਇੰਸਪੈਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਐਸ. ਐਸ. ਪੀ. ਵਰੁਣ ਸ਼ਰਮਾ ਦੀਆਂ ਹਦਾਇਤਾਂ ’ਤੇ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਸਕੀਮ ਤਹਿਤ ਸ਼ਪੈਸ਼ਲ ਪੁਲਿਸ ਦੀ ਟੀਮ ਮਿਡ-ਵੇ ਨੇੜੇ ਹਾਜ਼ਰ ਸੀ। ਪੁਲਿਸ ਨੇ ਇਕ ਵਿਆਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ ਪੁਲਿਸ ਨੂੰ 60 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੂੰ ਕਾਬੂ ਕੀਤਾ ਵਿਅਕਤੀ ਨੇ ਆਪਣੀ ਪਹਿਚਾਣ ਤੇਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਦੱਸੀ ਹੈ। ਪੁਲਿਸ ਨੇ ਉਸ ਦੇ ਖ਼ਿਲਾਫ਼ ਐਨ. ਡੀ. ਪੀ. ਐਸ. ਤਹਿਤ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਜੱਜ ਨੇ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਕੋਲੋਂ ਬਰੀਕੀ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਹ ਹੈਰੋਇਨ ਕਿਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਦੇਣੀ ਸੀ।
Ad Position 22
No active advertisement
ਪਿਛਲੀ ਖ਼ਬਰ ‘ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਪਟਿਆਲਾ ਪੁੱਜਣ ’ਤੇ ਬਾਬਾ ਆਲਾ ਸਿੰਘ ਦੇ ਪਰਿਵਾਰ ਵਲੋਂ ਸਵਾਗਤ ਅਗਲੀ ਖ਼ਬਰ ਡੀ. ਆਈ. ਜੀ. ਰੇਂਜ ਦਫ਼ਤਰ ਨੇੜੇ ਲਾਵਾਰਿਸ ਬੈਗ ਮਿਲਣ ’ਤੇ ਪੁਲਿਸ ਨੂੰ ਪਈਆਂ ਭਾਜੜਾਂ
Ad Position 24