ਆਮ ਆਦਮੀ ਪਾਰਟੀ ਸਰਕਾਰੀ ਮੁਲਾਜ਼ਮਾਂ ਨਾਲ ਕਰ ਰਹੀ ਹੈ ਧੱਕਾ-ਜਗਵੀਰ ਸਲਾਣਾ
ਅਮਲੋਹ, 29 ਅਗਸਤ (ਹਰਪ੍ਰੀਤ ਸਿੰਘ ਗਿੱਲ)-ਲੋਕਤੰਤਰੀ ਢੰਗ ਨਾਲ ਆਪਣੀਆਂ ਜਾਇਜ਼ ਮੰਗਾਂ ਲਈ ਹੜਤਾਲ ਕਰ ਰਹੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਐਸਮਾ ਵਰਗੇ ਕਾਨੂੰਨ ਦੀਆਂ ਧਮਕੀਆਂ ਦੇਣਾ ਪੰਜਾਬ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ। ਇਹ ਪ੍ਰਗਟਾਵਾ ਬਲਾਕ ਕਾਂਗਰਸ ਪ੍ਰਧਾਨ ਜਗਵੀਰ ਸਿੰਘ ਸਲਾਣਾ ਨੇ ਕੀਤਾ।
ਅਮਲੋਹ, 29 ਅਗਸਤ (ਹਰਪ੍ਰੀਤ ਸਿੰਘ ਗਿੱਲ)-ਲੋਕਤੰਤਰੀ ਢੰਗ ਨਾਲ ਆਪਣੀਆਂ ਜਾਇਜ਼ ਮੰਗਾਂ ਲਈ ਹੜਤਾਲ ਕਰ ਰਹੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਐਸਮਾ ਵਰਗੇ ਕਾਨੂੰਨ ਦੀਆਂ ਧਮਕੀਆਂ ਦੇਣਾ ਪੰਜਾਬ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ। ਇਹ ਪ੍ਰਗਟਾਵਾ ਬਲਾਕ ਕਾਂਗਰਸ ਪ੍ਰਧਾਨ ਜਗਵੀਰ ਸਿੰਘ ਸਲਾਣਾ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ਨੂੰ ਧਮਕਾਉਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ. ਏ. ਦੇਣ ਸੰਬੰਧੀ ਦਿੱਤੇ ਗਏ ਫ਼ੈਸਲੇ ਨੂੰ ਵੀ ਸਰਕਾਰ ਵਲੋਂ ਹੁਣ ਤੱਕ ਲਾਗੂ ਨਹੀਂ ਕੀਤਾ। ਇਸ ਦੇ ਉਲਟ ਮਹਾਂਬੰਦ ਦੌਰਾਨ ਹੜਤਾਲ ’ਤੇ ਗਏ ਮੁਲਾਜ਼ਮਾਂ ਦੀਆਂ ਸੂਚੀਆਂ ਤਲਬ ਕਰਨਾ ਕਿਸੇ ਨਾਦਰਸ਼ਾਹੀ ਫ਼ਰਮਾਨ ਤੋਂ ਘੱਟ ਨਹੀਂ ਹੈ। ਜਗਵੀਰ ਸਿੰਘ ਸਲਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਤੇ ਸਰਕਾਰੀ ਮੁਲਾਜ਼ਮ ਸਰਕਾਰ ਦੀਆਂ ਅਜਿਹੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਸਮਾਂ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਇਸ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ। ਇਸ ਮੌਕੇ ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਸਰਪੰਚ ਕੁੰਭ, ਰਾਕੇਸ਼ ਕੁਮਾਰ ਗੋਗੀ, ਗੁਰਬਚਨ ਕਾਹਨਪੁਰਾ, ਲਵਪ੍ਰੀਤ ਕਾਹਨਪੁਰਾ ਅਤੇ ਪੀ. ਏ. ਮਨਪ੍ਰੀਤ ਸਿੰਘ ਮਿੰਟਾ ਵੀ ਹਾਜ਼ਰ ਸਨ।