ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਜ਼ਿਲ੍ਹਾ ਇਕਾਈ ਦੀ ਮੀਟਿੰਗ
ਜਖਵਾਲੀ, 30 ਅਗਸਤ (ਨਿਰਭੈ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ ਨਲੀਨਾਂ ਦੀ ਅਗਵਾਈ ਹੇਠ ਪਿੰਡ ਬਧੌਛੀ ਕਲਾਂ ਵਿਖੇ ਹੋਈ। ਮੀਟਿੰਗ ਦੌਰਾਨ ਸੂਬਾ ਕਮੇਟੀ ਵਲੋ ਉਲੀਕੇ ਸੰਘਰਸ਼ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ।
ਜਖਵਾਲੀ, 30 ਅਗਸਤ (ਨਿਰਭੈ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ ਨਲੀਨਾਂ ਦੀ ਅਗਵਾਈ ਹੇਠ ਪਿੰਡ ਬਧੌਛੀ ਕਲਾਂ ਵਿਖੇ ਹੋਈ। ਮੀਟਿੰਗ ਦੌਰਾਨ ਸੂਬਾ ਕਮੇਟੀ ਵਲੋ ਉਲੀਕੇ ਸੰਘਰਸ਼ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਆਗੂ ਜਰਨੈਲ ਸਿੰਘ ਨਲੀਨਾਂ ਨੇ ਪੰਜਾਬ ਸਰਕਾਰ ਤੇ ਵਿਭਾਗੀ ਅਧਿਕਾਰੀਆਂ ਨਾਲ ਹੋਈਆਂ ਸੈਂਕੜੇ ਮੀਟਿੰਗਾਂ ਦੌਰਾਨ ਹੋਈ ਗੱਲਬਾਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰਵਿਭਾਗ ਅਧੀਨ ਸਿੱਧਾ ਕੰਟਰੈਕਟ ਜਾਰੀ ਕਰਨ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਵੀ ਵਰਕਰਾਂ ਨੂੰ ਜਾਣੂ ਕਰਵਾਇਆ ਗਿਆ। ਇਸ ਉਪਰੰਤ ਜ਼ਿਲ੍ਹਾ ਆਗੂ ਗੁਰਮੀਤ ਸਿੰਘ ਬਧੌਛੀ, ਜਸਪਾਲ ਸਿੰਘ ਰਾਣਾ ਅਤੇ ਤਰਸੇਮ ਸਿੰਘ ਛੰਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ‘ਲਾਰਾ ਲਾਓ ਤੇ ਡੰਗ ਟਪਾਊ’ ਨੀਤੀ ਤਹਿਤ ਵਰਕਰਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਜਥੇਬੰਦੀ ਨਾਲ 3 ਸਤੰਬਰ ਨੂੰ ਨਿਰਧਾਰਿਤ ਮੀਟਿੰਗ ਤੋਂ ਪਹਿਲਾਂ ਲੋੜੀਂਦੀਆਂ ਹਦਾਇਤਾਂ ਜਾਰੀ ਨਾ ਕੀਤੀਆਂ ਗਈਆਂ ਤਾਂ 5 ਸਤੰਬਰ ਨੂੰ ਸੂਬਾ ਕਮੇਟੀ ਵਲੋਂ ਸੰਘਰਸ਼ ਦੌਰਾਨ ਤਿੱਖੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ 5 ਸਤੰਬਰ ਨੂੰ ਜਲ ਸਪਲਾਈ ਦੇ ਹਲਕੇ ਵਿਚ ਲੱਗ ਰਹੇ ਮੋਰਚੇ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਵਰਕਰ ਸ਼ਾਮਿਲ ਹੋਣਗੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਇਸ ਤੋਂ ਬਾਅਦ ਨਿਕਲਣ ਵਾਲੇ ਨਤੀਜਿਆਂ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਜਲ ਸਪਲਾਈ ਵਿਭਾਗ ਦੀ ਉੱਚ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਸੀਨੀਅਰ ਆਗੂ ਜਗਤਾਰ ਸਿੰਘ ਰੱਤੋਂ, ਨਿਰਭੈ ਸਿੰਘ ਰੁੜਕੀ, ਤਰਸੇਮ ਸਿੰਘ ਛੰਨਾਂ, ਗੁਰਪ੍ਰੀਤ ਸਿੰਘ ਫਰੌਰ, ਗੁਰਮੀਤ ਸਿੰਘ ਬਧੌਛੀ ਆਦਿ ਹਾਜ਼ਰ ਸਨ।