01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨੈਸ਼ਨਲ ਹਾਈਵੇ ’ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸਪੈਸ਼ਲ ਟਾਸਕ ਫੋਰਸ ਦਾ ਗਠਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਪੀ. ਐਮ. ਰਾਹਤ ਸਕੀਮ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼

ਫ਼ਤਹਿਗੜ੍ਹ ਸਾਹਿਬ, 31 ਅਗਸਤ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਸੜਕ ਸੁਰੱਖਿਆ, ਸੜਕੀ ਹਾਦਸਿਆਂ ਦੀ ਰੋਕਥਾਮ, ਟ੍ਰੈਫ਼ਿਕ ਨਿਯਮਾਂ ਨੂੰ ਸੁਚਾਰੂ ਬਣਾਉਣ ਅਤੇ ਸੁਪਰੀਮ ਕੋਰਟ, ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਲੈ ਕੇ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 01-09-2026
ਫ਼ਤਹਿਗੜ੍ਹ ਸਾਹਿਬ, 31 ਅਗਸਤ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਸੜਕ ਸੁਰੱਖਿਆ, ਸੜਕੀ ਹਾਦਸਿਆਂ ਦੀ ਰੋਕਥਾਮ, ਟ੍ਰੈਫ਼ਿਕ ਨਿਯਮਾਂ ਨੂੰ ਸੁਚਾਰੂ ਬਣਾਉਣ ਅਤੇ ਸੁਪਰੀਮ ਕੋਰਟ, ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਲੈ ਕੇ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਨੈਸ਼ਨਲ ਹਾਈਵੇ ’ਤੇ ਹੋ ਰਹੇ ਕਬਜ਼ਿਆਂ ਨੂੰ ਰੋਕਣ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਾਮਿਲ ਕਰਕੇ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ। ਉਨ੍ਹਾਂ ਨੈਸ਼ਨਲ ਹਾਈਵੇ ਦੇ ਨਾਲ ਲੱਗਦੇ ਖੇਤਰਾਂ ਦੇ ਨੇੜੇ ਹੋਏ ਕਬਜ਼ਿਆਂ ਦਾ ਜਾਇਜ਼ਾ ਲੈ ਕੇ ਸੰਬੰਧਿਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਪੀ. ਐਮ. ਰਾਹਤ ਸਕੀਮ ਨੂੰ ਜ਼ਿਲ੍ਹੇ ਵਿਚ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਸਕੀਮ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਹਿੱਟ ਐਂਡ ਰਨ ਮਾਮਲਿਆਂ ਵਿਚ ਪ੍ਰਭਾਵਿਤ ਪਰਿਵਾਰਾਂ ਨੂੰ ਸਰਕਾਰ ਵਲੋਂ ਮਿਲਣ ਵਾਲੀ ਸਹਾਇਤਾ ਸਮੇਂ ਸਿਰ ਮੁਹੱਈਆ ਕਰਵਾਉਣ, ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਤੇ ਇਨਫੋਰਸਮੈਂਟ ਨੂੰ ਮਜ਼ਬੂਤ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਸਕੂਲਾਂ ਅਤੇ ਕਾਲਜਾਂ ਵਿਚ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਵਧਾਉਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਐਸ. ਡੀ. ਐਮ. ਬਸੀ ਪਠਾਣਾਂ, ਦੀਪਜੋਤ ਕੌਰ, ਸਹਾਇਕ ਕਮਿਸ਼ਨਰ (ਜ) ਅਰੁਣ ਕੁਮਾਰ ਗੁਪਤਾ, ਸਹਾਇਕ ਰਿਜਨਲ ਟਰਾਂਸਪੋਰਟ ਅਫ਼ਸਰ ਮਨਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਜੈਕਾਰਿਆਂ ਦੀ ਗੂੰਜ ਵਿਚ ਹੋਇਆ ਰਵਾਨਾ ਸਾਡੀ ਅਜੋਕੀ ਪੀ... ਅਗਲੀ ਖ਼ਬਰ ਟਕਸਾਲੀ ਅਕਾਲੀ ਪਰਿਵਾਰ ਦੇ ਨੌਜਵਾਨ ਜੱਸਾ ਖੋਖ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ
Ad Position 24