ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ
ਰਾਹੁਲ ਗਾਂਧੀ ’ਤੇ ਦਰਜ ਮਾਮਲਾ ਤੁਰੰਤ ਰੱਦ ਕਰੇ ਕੇਂਦਰ ਸਰਕਾਰ- ਨਾਗਰਾ
ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਨਾਲ ਕਥਿਤ ਵਿਤਕਰੇ ਤੇ ਕਾਂਗਰਸ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਦੇ ਵਿਰੋਧ ਵਿਚ ਫ਼ਤਹਿਗੜ੍ਹ ਸਾਹਿਬ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਜਿਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ।
ਕ
ਕਾਂਗਰਸੀ ਆਗੂ ਤੇ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਗਟਾਉਂਦੇ ਹੋਏ। ਅਜੀਤ ਤਸਵੀਰ
01-09-2026
ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਨਾਲ ਕਥਿਤ ਵਿਤਕਰੇ ਤੇ ਕਾਂਗਰਸ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਦੇ ਵਿਰੋਧ ਵਿਚ ਫ਼ਤਹਿਗੜ੍ਹ ਸਾਹਿਬ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਜਿਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਹਮੇਸ਼ਾ ਹੀ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਲੋਕਾਂ ਨਾਲ ਵਿਤਕਰੇ ਵਾਲਾ ਰਵੱਈਆ ਅਪਣਾਇਆ ਗਿਆ ਹੈ ਅਤੇ ਜਦੋਂ ਵੀ ਕਾਂਗਰਸ ਪਾਰਟੀ ਵਲੋਂ ਅਨੁਸੂਚਿਤ ਜਾਤੀਆਂ ਸਮੇਤ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਤਾਂ ਭਾਜਪਾ ਆਗੂਆਂ ਵਲੋਂ ਕਾਂਗਰਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੰਵਿਧਾਨ ਤੇ ਸਮਾਜਿਕ ਬਰਾਬਰੀ ਦੇ ਸਿਧਾਂਤਾਂ ’ਤੇ ਪਹਿਰਾ ਦਿੰਦੀ ਹੈ ਅਤੇ ਕਿਸੇ ਵੀ ਵਰਗ ਨਾਲ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ’ਚ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਡਾ. ਨਰੇਸ਼ ਚੌਹਾਨ, ਗੁਰਮੁਖ ਸਿੰਘ ਪੰਡਰਾਲੀ, ਗੁਲਸ਼ਨ ਰਾਏ ਬੌਬੀ, ਧਰਮਿੰਦਰ ਸਿੰਘ ਨਬੀਪੁਰ, ਸੰਜੀਵ ਦੱਤਾ, ਜਗਵੀਰ ਸਿੰਘ ਸਲਾਣਾ, ਕਮਲਜੀਤ ਸਿੰਘ ਸੋਮਾ, ਗੁਰਭੇਜ ਸਿੰਘ, ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਅਮੀ ਚੰਦ ਭਟੇੜੀ, ਹਰਦੀਪ ਸਿੰਘ ਹੈਪੀ ਵਜੀਰਾਵਾਦ, ਲਖਵਿੰਦਰ ਸਿੰਘ, ਕੁਲਵੰਤ ਸਿੰਘ ਅਤੇ ਹਰਦੀਪ ਸਿੰਘ ਵੀ ਹਾਜ਼ਰ ਸਨ।