ਗੁ: ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ 80 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ
ਫ਼ਤਹਿਗੜ੍ਹ ਸਾਹਿਬ, 31 ਅਗਸਤ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ. ਫਤਹਿਗੜ੍ਹ ਸਾਹਿਬ ਵਿਖੇ ਭਾਦੋਂ ਮਹੀਨੇ ਦੀ ਦੇਸੀ 13 ਤਰੀਕ ਨੂੰ ਅੰਮ੍ਰਿਤ ਸੰਚਾਰ ਕਰਵਾਇਆ, ਜਿਸ ਵਿਚ 80 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ।
ਫ਼ਤਹਿਗੜ੍ਹ ਸਾਹਿਬ, 31 ਅਗਸਤ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਭਾਦੋਂ ਮਹੀਨੇ ਦੀ ਦੇਸੀ 13 ਤਰੀਕ ਨੂੰ ਅੰਮ੍ਰਿਤ ਸੰਚਾਰ ਕਰਵਾਇਆ, ਜਿਸ ਵਿਚ 80 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਜਿਨ੍ਹਾਂ ਵਿਚ ਬੀਬੀਆਂ, ਭਾਈ ਤੇ ਨੌਜਵਾਨ ਬੱਚੇ ਸ਼ਾਮਿਲ ਸਨ। ਇਸ ਸੰਬੰਧੀ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਨੇ ਦੱਸਿਆ ਕਿ ਹਰ ਦੇਸੀ ਮਹੀਨੇ ਦੀ 13 ਤਰੀਕ ਨੂੰ ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਕਰਵਾਇਆ ਜਾਂਦਾ ਹੈ।