ਖਮਾਣੋਂ ਵਿਖੇ ਪ੍ਰਧਾਨ ਸੁਨੀਤਾ ਰਾਣੀ ਦੀ ਅਗਵਾਈ ਹੇਠ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ
ਖਮਾਣੋਂ, 31 ਅਗਸਤ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਤਹਿਤ ਪ੍ਰਧਾਨ ਸੁਨੀਤਾ ਰਾਣੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ। ਇਸ ਅਭਿਆਨ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਇਲਾਕਾ ਨਿਵਾਸੀਆਂ ਨੇ ਭਰਵਾਂ ਹਿੱਸਾ ਲਿਆ।
ਖਮਾਣੋਂ, 31 ਅਗਸਤ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਤਹਿਤ ਪ੍ਰਧਾਨ ਸੁਨੀਤਾ ਰਾਣੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ। ਇਸ ਅਭਿਆਨ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਇਲਾਕਾ ਨਿਵਾਸੀਆਂ ਨੇ ਭਰਵਾਂ ਹਿੱਸਾ ਲਿਆ। ਇਸ ਮੌਕੇ ਪ੍ਰਧਾਨ ਸੁਨੀਤਾ ਰਾਣੀ ਨੇ ਖ਼ੁਦ ਮੌਜੂਦ ਰਹਿ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਤੇ ਸ਼ਹਿਰ ਵਾਸੀਆਂ ਨੂੰ ਆਪਣੇ ਆਸ-ਪਾਸ ਦੇ ਇਲਾਕੇ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਨਗਰ ਪੰਚਾਇਤ ਪੂਰੀ ਤਰ੍ਹਾਂ ਵਚਨਬੱਧ ਹੈ। ਅਭਿਆਨ ਦੌਰਾਨ ਨਗਰ ਪੰਚਾਇਤ ਦੀ ਗੱਡੀ ਲੈ ਕੇ ਸਫ਼ਾਈ ਕਰਮਚਾਰੀਆਂ ਵਲੋਂ ਵੱਖ-ਵੱਖ ਥਾਵਾਂ ਤੋਂ ਕੂੜਾ ਇਕੱਠਾ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕੂੜਾ ਸਿਰਫ਼ ਨਿਸ਼ਚਿਤ ਥਾਵਾਂ ’ਤੇ ਹੀ ਸੁੱਟਣ ਤਾਂ ਜੋ ਵਾਤਾਵਰਨ ਨੂੰ ਗੰਦਾ ਹੋਣ ਤੋਂ ਬਚਾਇਆ ਜਾ ਸਕੇ। ਪ੍ਰਧਾਨ ਸੁਨੀਤਾ ਰਾਣੀ ਨੇ ਲੋਕਾਂ ਨੂੰ ਸ਼ਹਿਰ ਦੀ ਸਫ਼ਾਈ ਬਣਾਈ ਰੱਖਣ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਵਿਸ਼ਵਾਸ ਜਤਾਇਆ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਖਮਾਣੋਂ ਨੂੰ ਸਾਫ਼ ਤੇ ਹਰਿਆ-ਭਰਿਆ ਬਣਾਇਆ ਜਾਵੇਗਾ। ਇਸ ਮੌਕੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਨਗਰ ਪੰਚਾਇਤ ਖਮਾਣੋਂ ਦੇ ਵਾਈਸ ਪ੍ਰਧਾਨ ਅਸ਼ੋਕ ਕੁਮਾਰ, ਹਰਪ੍ਰੀਤ ਸਿੰਘ, ਅੰਕੁਸ਼ ਸੋਨੀ ਅਤੇ ਸ਼ਹਿਰ ਨਿਵਾਸੀ ਵੀ ਹਾਜ਼ਰ ਸਨ।