02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਾਤਾ ਗੁਜਰੀ ਕਾਲਜ ਦੇ ਗਣਿਤ ਵਿਭਾਗ ਨੇ ਸਲੋਗਨ ਲੇਖਕ ਮੁਕਾਬਲਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਗਣਿਤ ਵਿਭਾਗ ਵਲੋਂ ਰੈਗਿੰਗ-ਵਿਰੋਧੀ ਜਾਗਰੂਕਤਾ ਹਫ਼ਤੇ ਤਹਿਤ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰੈਗਿੰਗ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸੁਰੱਖਿਅਤ ਤੇ ਸੁਖਾਵਾਂ ਕੈਂਪਸ ਮਾਹੌਲ ਸਿਰਜਣਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਰੈਗਿੰਗ-ਵਿਰੋਧੀ ਸਹੁੰ ਚੁੱਕਦਿਆਂ ਕੈਂਪਸ ਦਾ ਮਾਹੌਲ ਖ਼ੁਸ਼ਗਵਾਰ ਬਣਾਈ ਰੱਖਣ, ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਰੈਗਿੰਗ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੀ ਪਾਲਨਾ ਕਰਨ ਦੀ ਵਚਨਬੱਧਤਾ ਦੁਹਰਾਈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਗਣਿਤ ਵਿਭਾਗ ਵਲੋਂ ਰੈਗਿੰਗ-ਵਿਰੋਧੀ ਜਾਗਰੂਕਤਾ ਹਫ਼ਤੇ ਤਹਿਤ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰੈਗਿੰਗ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸੁਰੱਖਿਅਤ ਤੇ ਸੁਖਾਵਾਂ ਕੈਂਪਸ ਮਾਹੌਲ ਸਿਰਜਣਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਰੈਗਿੰਗ-ਵਿਰੋਧੀ ਸਹੁੰ ਚੁੱਕਦਿਆਂ ਕੈਂਪਸ ਦਾ ਮਾਹੌਲ ਖ਼ੁਸ਼ਗਵਾਰ ਬਣਾਈ ਰੱਖਣ, ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਰੈਗਿੰਗ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੀ ਪਾਲਨਾ ਕਰਨ ਦੀ ਵਚਨਬੱਧਤਾ ਦੁਹਰਾਈ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਗਣਿਤ ਵਿਭਾਗ ਦੇ ਮੁਖੀ ਪ੍ਰੋ. ਨਮਿਤਾ ਬੇਰੀ ਨੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਸੁਰੱਖਿਅਤ ਕੈਂਪਸ ਦੀ ਸਿਰਜਣਾ ਵਿਚ ਉੱਚ ਸਿੱਖਿਆ ਸੰਸਥਾਵਾਂ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੱਤਾ। ਸਲੋਗਨ ਲੇਖਣ ਮੁਕਾਬਲੇ ਦਾ ਸੰਚਾਲਨ ਪ੍ਰੋ. ਸ਼ਿਵਦੀਪ ਕੌਰ ਵਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ। ਮੁਕਾਬਲੇ ਵਿਚ ਜੱਜ ਸਾਹਿਬਾਨ ਦੀ ਭੂਮਿਕਾ ਪ੍ਰੋ. ਪੂਨਮ ਚਾਵਲਾ, ਪ੍ਰੋ. ਸ਼ਿਵਦੀਪ ਕੌਰ ਅਤੇ ਡਾ. ਰਜਿੰਦਰ ਪਾਲ ਨੇ ਨਿਭਾਈ। ਵਿਭਾਗ ਦੀਆਂ ਹੋਣਹਾਰ ਵਿਦਿਆਰਥਣਾਂ ਵਿਚੋਂ ਦਿਲਮਨਜੋਤ ਕੌਰ ਨੇ ਪਹਿਲਾ, ਦਾਮਿਨੀ ਨੇ ਦੂਸਰਾ ਅਤੇ ਸੋਨੀ ਨੇ ਤੀਸਰਾ ਸਥਾਨ ਹਾਸਲ ਕੀਤਾ, ਜਦਕਿ ਮਨਪ੍ਰੀਤ ਕੌਰ ਨੇ ਕੰਸੋਲੇਸ਼ਨ ਇਨਾਮ ਪ੍ਰਾਪਤ ਕੀਤਾ। ਇਸ ਮੌਕੇ ਗਣਿਤ ਵਿਭਾਗ ਦੇ ਡਾ. ਸ਼ਾਮ ਬਾਂਸਲ, ਪ੍ਰੋ. ਅਮਰਪ੍ਰੀਤ ਕੌਰ, ਪ੍ਰੋ. ਬਿੰਦੀਆ, ਪ੍ਰੋ. ਸਿਮਰਨਜੋਤ ਕੌਰ, ਪ੍ਰੋ. ਸਲੋਨੀ ਕੌਰ, ਪ੍ਰੋ. ਮਨਜੋਤ ਕੌਰ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਤਲੋਕ ਆਸ਼ਰਮ ਖਮਾਣੋਂ ਨੇ ਕਲਮਾਂ ਰੋੜੂਆਣਾ ਗਊਸ਼ਾਲਾ ਨੂੰ 100 ਕੁਇੰਟਲ ਤੂੜੀ ਦੀ ਦੂਸਰੀ ਖੇਪ ਭੇਜੀ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਸਥਾਪਨਾ ਦਿਵਸ ਮਨਾਇਆ
Ad Position 24