03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰਣਜੀਤ ਸਿੰਘ ਘੋਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਅਮਲੋਹ, 1 ਸਤੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਰਣਜੀਤ ਸਿੰਘ ਘੋਲਾ ਰੁੜਕੀ ਦੁਆਰਾ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਤੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਨੂੰ ਦੇਖਦੇ ਹੋਏ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਮਰਥਕਾਂ ਤੇ ਨਜ਼ਦੀਕੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅਮਲੋਹ, 1 ਸਤੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਰਣਜੀਤ ਸਿੰਘ ਘੋਲਾ ਰੁੜਕੀ ਦੁਆਰਾ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਤੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਨੂੰ ਦੇਖਦੇ ਹੋਏ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਮਰਥਕਾਂ ਤੇ ਨਜ਼ਦੀਕੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ। ਪਾਰਟੀ ਦੇ ਆਗੂਆਂ, ਵਰਕਰਾਂ ਵਲੋਂ ਰਣਜੀਤ ਸਿੰਘ ਘੋਲਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਸ. ਘੋਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਉਸ ਲਈ ਉਹ ਹਮੇਸ਼ਾ ਪਾਰਟੀ ਹਾਈਕਮਾਨ ਦੇ ਰਿਣੀ ਰਹਿਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਆਦਰਸ਼ ਯੁਵਾ ਗ੍ਰਾਮ ਸਭਾ ਰਾਹੀਂ ਵਿਦਿਆਰਥੀਆਂ ਨੇ ਸਿੱਖੀ ਲੋਕਤੰਤਰਿਕ ਪ੍ਰਕਿਰਿਆ ਅਗਲੀ ਖ਼ਬਰ ਪੀ. ਆਈ. ਐਮ. ਟੀ. ਦੇ ਵਿਦਿਆਰਥੀਆਂ ਨੇ ਦਾਸਤਾਨ-ਏ-ਸ਼ਹਾਦਤ ਚਮਕੌਰ ਸਾਹਿਬ ਦਾ ਕੀਤਾ ਵਿੱਦਿਅਕ ਦੌਰਾ
Ad Position 24