03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੀ. ਡੀ. ਪੀ. ਓ. ਖੇੜਾ ਵੀਨਾ ਭਗਤ ਦੀ ਸੇਵਾ ਮੁਕਤੀ ਸਮੇਂ ਗੁਰਵਿੰਦਰ ਢਿੱਲੋਂ ਨੇ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਮਨਪ੍ਰੀਤ ਸਿੰਘ)-ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਖੇੜਾ ਵੀਨਾ ਭਗਤ ਨੂੰ ਸੇਵਾ ਮੁਕਤੀ ਮੌਕੇ ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੂਬਾ ਸਪੋਕਸਮੈਨ ਢਿੱਲੋਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵੀਨਾ ਭਗਤ ਨੇ ਆਪਣੀ 34 ਸਾਲਾਂ ਸਰਵਿਸ ਦੌਰਾਨ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਈ ਹੈ, ਜਿਸ ਤੋਂ ਹੋਰਨਾਂ ਕਰਮਚਾਰੀਆਂ ਨੂੰ ਸਿੱਖਿਆ ਲੈਣ ਦੀ ਲੋੜ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਮਨਪ੍ਰੀਤ ਸਿੰਘ)-ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਖੇੜਾ ਵੀਨਾ ਭਗਤ ਨੂੰ ਸੇਵਾ ਮੁਕਤੀ ਮੌਕੇ ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੂਬਾ ਸਪੋਕਸਮੈਨ ਢਿੱਲੋਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵੀਨਾ ਭਗਤ ਨੇ ਆਪਣੀ 34 ਸਾਲਾਂ ਸਰਵਿਸ ਦੌਰਾਨ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਈ ਹੈ, ਜਿਸ ਤੋਂ ਹੋਰਨਾਂ ਕਰਮਚਾਰੀਆਂ ਨੂੰ ਸਿੱਖਿਆ ਲੈਣ ਦੀ ਲੋੜ ਹੈ। ਉਨ੍ਹਾਂ ਵੀਨਾ ਭਗਤ ਦੁਆਰਾ ਨਿਭਾਈ ਡਿਊਟੀ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸੀ. ਡੀ. ਪੀ. ਓ. ਸਰਹਿੰਦ ਕੰਵਲਜੀਤ ਕੌਰ, ਅਮਰਜੀਤ ਕੌਰ, ਗੁਰਮੀਤ ਕੌਰ ਪ੍ਰਧਾਨ, ਗੁਰਬਚਨ ਕੌਰ, ਸੁਖਵਿੰਦਰ ਕੌਰ, ਜਗਦੇਵ ਸਿੰਘ, ਸੁਖਵਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਜਥੇਬੰਦਕ ਆਗੂ ਹਾਜ਼ਰ ਸਨ। ਇਸ ਮੌਕੇ ਬਲਾਕ ਸਰਹਿੰਦ ਦੇ ਕੰਵਲਜੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਨੇ ਸਰਵਿਸ ਦੌਰਾਨ ਵੀਨਾ ਭਗਤ ਨਾਲ ਕੰਮ ਕਰਨ ਦੇ ਤਜਰਬੇ ਵੀ ਸਾਂਝੇ ਕੀਤੇ। ਅੰਤ ਵਿਚ ਆਪਣੇ ਰਿਟਾਇਰਮੈਂਟ ਸਮਾਗਮ ਵਿਚ ਆਏ ਸਾਰੇ ਮਹਿਮਾਨਾਂ ਦਾ ਸੀ. ਡੀ. ਪੀ. ਓ. ਵੀਨਾ ਭਗਤ ਨੇ ਧੰਨਵਾਦ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਚਾਣਕਿਆ ਡੇਅਰੀ ਪ੍ਰੋਡਕਟਸ ਲਿਮਟਿਡ ਦਾ ਦੌਰਾ ਅਗਲੀ ਖ਼ਬਰ ਆਦਰਸ਼ ਯੁਵਾ ਗ੍ਰਾਮ ਸਭਾ ਰਾਹੀਂ ਵਿਦਿਆਰਥੀਆਂ ਨੇ ਸਿੱਖੀ ਲੋਕਤੰਤਰਿਕ ਪ੍ਰਕਿਰਿਆ
Ad Position 24