02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰਿਤਿਕ ਅਰੋੜਾ ਨੇ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੀਆਂ ਸਮੱਸਿਆਵਾਂ ਸੁਣੀਆਂ

ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ)- ਜ਼ੋਨਲ ਰੇਲਵੇ ਉਪਭੋਗਤਾ ਸਲਾਹਕਾਰ ਕਮੇਟੀ ਦੇ ਮੈਂਬਰ ਰਿਤਿਕ ਅਰੋੜਾ ਨੇ ਮੰਡੀ ਗੋਬਿੰਦਗੜ੍ਹ ਰੇਲਵੇ ਸਟੇਸ਼ਨ ਦਾ ਨਿਰੀਖਣ ਕਰਦਿਆਂ ਯਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਸਹੂਲਤਾਂ ਸਬੰਧੀ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਯਾਤਰੀਆਂ ਨੇ ਸਟੇਸ਼ਨ ’ਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਵੱਖ-ਵੱਖ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ)- ਜ਼ੋਨਲ ਰੇਲਵੇ ਉਪਭੋਗਤਾ ਸਲਾਹਕਾਰ ਕਮੇਟੀ ਦੇ ਮੈਂਬਰ ਰਿਤਿਕ ਅਰੋੜਾ ਨੇ ਮੰਡੀ ਗੋਬਿੰਦਗੜ੍ਹ ਰੇਲਵੇ ਸਟੇਸ਼ਨ ਦਾ ਨਿਰੀਖਣ ਕਰਦਿਆਂ ਯਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਸਹੂਲਤਾਂ ਸਬੰਧੀ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਯਾਤਰੀਆਂ ਨੇ ਸਟੇਸ਼ਨ ’ਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਵੱਖ-ਵੱਖ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਰਿਤਿਕ ਅਰੋੜਾ ਨੇ ਯਾਤਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਇਨ੍ਹਾਂ ਮਾਮਲਿਆਂ ਨੂੰ ਸਬੰਧਿਤ ਰੇਲਵੇ ਅਧਿਕਾਰੀਆਂ ਕੋਲ ਉਠਾ ਕੇ ਜਲਦ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੀ ਸਹੂਲਤ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਰੇਲਵੇ ਯਾਤਰੀਆਂ ਨੂੰ ਸੁਵਿਧਾਜਨਕ ਅਤੇ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਯਾਤਰੀਆਂ ਵਲੋਂ ਉਠਾਈਆਂ ਗਈਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸਬੰਧਿਤ ਵਿਭਾਗ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨ ਚੰਡੀਗੜ੍ਹ ਧਰਨੇ ਲਈ ਹੋਏ ਰਵਾਨਾ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ‘ਸੜਕ ਸੁਰੱਖਿਆ ਜਾਗਰੂਕਤਾ’ ਪ੍ਰੋਗਰਾਮ ਕਰਵਾਇਆ
Ad Position 24