02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨ ਚੰਡੀਗੜ੍ਹ ਧਰਨੇ ਲਈ ਹੋਏ ਰਵਾਨਾ

ਜਖਵਾਲੀ, 1 ਸਤੰਬਰ (ਨਿਰਭੈ ਸਿੰਘ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਿਸਾਨ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲ ਮਾਜਰਾ ਦੀ ਅਗਵਾਈ ਹੇਠ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਟਰੈਕਟਰ-ਟਰਾਲੀਆਂ ਲੈ ਕੇ ਰਵਾਨਾ ਹੋਏ। ਇਸ ਮੌਕੇ ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਜਖਵਾਲੀ, 1 ਸਤੰਬਰ (ਨਿਰਭੈ ਸਿੰਘ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਿਸਾਨ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲ ਮਾਜਰਾ ਦੀ ਅਗਵਾਈ ਹੇਠ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਟਰੈਕਟਰ-ਟਰਾਲੀਆਂ ਲੈ ਕੇ ਰਵਾਨਾ ਹੋਏ। ਇਸ ਮੌਕੇ ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀਆਂ ਹਨ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿਚ ਫ਼ਸਲਾਂ ਲਈ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦੇਣਾ, ਅਮਰੀਕਾ ਨਾਲ ਕਿਸਾਨ ਵਿਰੋਧੀ ਸਮਝੌਤੇ ਕਰਨੇ ਬੰਦ ਕਰਨਾ, ਅਤੇ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨਾ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨਾਂ ਦੌਰਾਨ ਕਿਸਾਨਾਂ ਉੱਪਰ ਦਰਜ ਕੀਤੇ ਗਏ ਪਰਚੇ ਰੱਦ ਕੀਤੇ ਜਾਣ ਅਤੇ 60 ਸਾਲ ਦੀ ਉਮਰ ਪੂਰੀ ਕਰਨ ਵਾਲੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਆਗੂਆਂ ਨੇ ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਪੰਜਾਬ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਘਰ-ਘਰ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ਢੁਕਵੇਂ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ। ਯੂਨੀਅਨ ਦੇ ਸੂਬਾ ਪੈੱ੍ਰਸ ਸਕੱਤਰ ਹਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਹੱਕੀ ਮੰਗਾਂ ਦਾ ਢੁਕਵਾਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਇਸ ਕਾਫ਼ਲੇ ਦੀ ਅਗਵਾਈ ਜਨਰਲ ਸਕੱਤਰ ਜਸਵੀਰ ਸਿੰਘ ਚਨਾਰਥਲ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਨੌਲੱਖਾ, ਜਥੇਬੰਦਕ ਸਕੱਤਰ ਲਖਵੀਰ ਸਿੰਘ ਗੋਲੂ, ਜ਼ਿਲ੍ਹਾ ਖ਼ਜ਼ਾਨਚੀ ਬਲਦੀਪ ਸਿੰਘ ਬਧੌਛੀ ਤੇ ਨਿਰਮਲ ਸਿੰਘ ਰੁੜਕੀ ਨੇ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਤਵਿੰਦਰ ਟੌਹੜਾ ਦੀ ਸਿਹਤ ਠੀਕ ਨਾ ਹੋਣ ਕਰਕੇ ਸਾਰੇ ਪ੍ਰੋਗਰਾਮ ਮੁਲਤਵੀ- ਢੀਂਡਸਾ ਅਗਲੀ ਖ਼ਬਰ ਰਿਤਿਕ ਅਰੋੜਾ ਨੇ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24