03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਿਧਾਇਕ ਰਾਏ ਨੇ ਪਿੰਡਾਂ ਨੂੰ ਪਾਣੀ ਵਾਲੇ ਟੈਂਕਰ ਕਮ ਫਾਇਰ ਬ੍ਰਿਗੇਡ ਪੰਪ ਮੁਹੱਈਆ ਕਰਵਾਏ

ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਖੇੜਾ ਬਲਾਕ ਦੇ ਪਿੰਡਾਂ ਨੂੰ ਪਾਣੀ ਵਾਲੇ ਸਟੀਲੀ ਟੈਂਕਰ ਕਮ ਫਾਇਰ ਬ੍ਰਿਗੇਡ ਪੰਪ ਮੁਹੱਈਆ ਕਰਵਾਏ ਗਏ। ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ, ਜਿਸ ਦੀ ਲੜੀ ਤਹਿਤ ਹੀ ਪਿੰਡਾਂ ਨੂੰ ਸਟੀਲੀ ਟੈਂਕਰ ਕਮ ਫਾਇਰ ਬ੍ਰਿਗੇਡ ਪੰਪ ਦਿੱਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਲੋਕ ਇਨ੍ਹਾਂ ਨੂੰ ਕੰਮ ਵਿਚ ਲਿਆਉਣ ਦੇ ਨਾਲ-ਨਾਲ ਅਣਸੁਖਾਵੀਂ ਘਟਨਾ ਨਾਲ ਨਜਿੱਠ ਸਕਣ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਖੇੜਾ ਬਲਾਕ ਦੇ ਪਿੰਡਾਂ ਨੂੰ ਪਾਣੀ ਵਾਲੇ ਸਟੀਲੀ ਟੈਂਕਰ ਕਮ ਫਾਇਰ ਬ੍ਰਿਗੇਡ ਪੰਪ ਮੁਹੱਈਆ ਕਰਵਾਏ ਗਏ। ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ, ਜਿਸ ਦੀ ਲੜੀ ਤਹਿਤ ਹੀ ਪਿੰਡਾਂ ਨੂੰ ਸਟੀਲੀ ਟੈਂਕਰ ਕਮ ਫਾਇਰ ਬ੍ਰਿਗੇਡ ਪੰਪ ਦਿੱਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਲੋਕ ਇਨ੍ਹਾਂ ਨੂੰ ਕੰਮ ਵਿਚ ਲਿਆਉਣ ਦੇ ਨਾਲ-ਨਾਲ ਅਣਸੁਖਾਵੀਂ ਘਟਨਾ ਨਾਲ ਨਜਿੱਠ ਸਕਣ। ਉਨ੍ਹਾਂ ਕਿਹਾ ਕਿ ਸਟੀਲੀ ਟੈਂਕਰਾਂ ਸਦਕਾ ਜਿੱਥੇ ਪਿੰਡਾਂ ਦੇ ਲੋਕਾਂ ਨੂੰ ਸਮਾਗਮਾਂ ਦੌਰਾਨ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ, ਉੱਥੇ ਹੀ ਇਹ ਆਮ ਲੋਕਾਂ ਦੁਆਰਾ ਕਰਵਾਏ ਜਾਣ ਵਾਲੇ ਕੰਮਾਂ ਵਿਚ ਵੀ ਸਹਾਈ ਸਿੱਧ ਹੋਣਗੇ। ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਤਰੱਕੀ ਦੀਆ ਰਾਹਾਂ ਤੇ ਲਿਜਾ ਰਹੇ ਹਨ ਤੇ ਉਨ੍ਹਾਂ ਦੁਆਰਾ ਨੌਜਵਾਨਾਂ ਨੂੰ ਵੀ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਾਰੇ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ, ਮੁਫ਼ਤ ਬਿਜਲੀ ਦੀ ਸਹੂਲਤ, ਮਿਆਰੀ ਸਿਹਤ ਸਹੂਲਤਾਂ ਤੇ ਸਿੱਖਿਆ ਦੀ ਸਹੂਲਤਾਂ ਮੁੱਖ ਹਨ, ਜਿਸ ਸਦਕਾ ਸੂਬਾ ਤਰੱਕੀ ਦੀਆਂ ਰਾਹਾਂ ਨੂੰ ਛੂਹ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਪੀ. ਏ. ਬਹਾਦਰ ਖ਼ਾਨ, ਵਾਇਸ ਚੇਅਰਮੈਨ ਬਲਾਕ ਸੰਮਤੀ ਸਤਵੀਰ ਸਿੰਘ ਜੱਲ੍ਹਾ, ਸਰਪੰਚ ਜਗਜੀਤ ਸਿੰਘ ਚੋਲਟੀ ਖੇੜੀ, ਪਰਮਜੀਤ ਸਿੰਘ ਤੇਜਾ, ਪੀ.ਏ ਸਤੀਸ਼ ਕੁਮਾਰ, ਸਮੇਤ ਪਿੰਡਾਂ ਦੇ ਸਰਪੰਚ, ਪੰਚ ਤੇ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਹਲਕਾ ਇੰਚਾਰਜ ਗੁਰੂ ਦੀ ਅਗਵਾਈ ਹੇਠ ਮੀਟਿੰਗਾਂ ਦਾ ਦੌਰ ਜਾਰੀ ਅਗਲੀ ਖ਼ਬਰ ਸਵ. ਜਥੇਦਾਰ ਜਸਮੇਰ ਸਿੰਘ ਬਡਲਾ ਨੂੰ ਸ਼ਰਧਾਂਜਲੀਆਂ ਭੇਟ
Ad Position 24