03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੇਅਰ ਕੁੰਦਨ ਗੋਗੀਆ ਵਲੋਂ ਸ਼ਹਿਰ ਵਾਸੀਆਂ ਨੂੰ ਖੁੱਲ੍ਹੇ ’ਚ ਕੂੜਾ ਨਾ ਸੁੱਟਣ ਦੀ ਅਪੀਲ

ਪਟਿਆਲਾ, 2 ਸਤੰਬਰ (ਅ. ਸ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਪਟਿਆਲਾ, 2 ਸਤੰਬਰ (ਅ.ਸ. ਆਹਲੂਵਾਲੀਆ)- ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਤੇ ਦੁਕਾਨਾਂ ਤੋਂ ਨਿਕਲਣ ਵਾਲਾ ਕੂੜਾ-ਕਰਕਟ ਖੁੱਲ੍ਹੇ ਵਿਚ ਨਾ ਸੁੱਟਣ ਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਵੀ ਬਰਾਬਰ ਦੀ ਜ਼ਿੰਮੇਵਾਰੀ ਹੈ। ਮੇਅਰ ਗੋਗੀਆ ਨੇ ਸ਼ਹਿਰ ਵਾਸੀਆਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਘਰਾਂ ਵਿਚੋਂ ਨਿਕਲਣ ਵਾਲੇ ਗਿੱਲੇ ਕੂੜੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ, ਦੁਕਾਨਾਂ ਤੇ ਹੋਰ ਅਦਾਰਿਆਂ ਵਿਚ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖ-ਵੱਖ ਡਸਟਬਿਨ ਜ਼ਰੂਰ ਲਗਾਉਣ ਤੇ ਕੂੜਾ ਉਸੇ ਅਨੁਸਾਰ ਵੱਖਰਾ ਕਰਕੇ ਨਿਰਧਾਰਤ ਥਾਵਾਂ ’ਤੇ ਪਾਉਣ। ਉਨ੍ਹਾਂ ਕਿਹਾ ਕਿ ਕੂੜੇ ਨੂੰ ਗਿੱਲਾ ਅਤੇ ਸੁੱਕਾ ਵੱਖ ਕਰਨ ਨਾਲ ਇਸ ਦੀ ਸਹੀ ਢੰਗ ਨਾਲ ਸੰਭਾਲ ਅਤੇ ਨਿਪਟਾਰਾ ਕਰਨ ਵਿਚ ਸਹੂਲਤ ਮਿਲਦੀ ਹੈ। ਇਸ ਨਾਲ ਕੂੜੇ ਦੀ ਰੀਸਾਈਕਲਿੰਗ ਕਰਨ ਵਿਚ ਵੀ ਆਸਾਨੀ ਹੋਵੇਗੀ ਤੇ ਸ਼ਹਿਰ ਵਿਚ ਗੰਦਗੀ ਘਟਾਉਣ ਵਿਚ ਮਦਦ ਮਿਲੇਗੀ। ਸੜਕਾਂ, ਗਲੀਆਂ, ਖਾਲੀ ਪਲਾਟਾਂ ਅਤੇ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਨਾਲ ਸ਼ਹਿਰ ਦੀ ਸੁੰਦਰਤਾ ਪ੍ਰਭਾਵਿਤ ਹੋਣ ਦੇ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਨੇ ਰਚਿਆ ਸਾਹਿਤਕ ਇਤਿਹਾਸ ਅਗਲੀ ਖ਼ਬਰ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਰਕਾਰੀ ਐਲੀਮੈਂਟਰੀ, ਮਿਡਲ ਸਮਾਰਟ ਸਕੂਲ ਅਤੇ ਆਂਗਣਵਾੜੀ ਸੈਂਟਰ ਦੀ ਅਚਨਚੇਤ ਚੈਕ...
Ad Position 24