ਨੈਣ ਕਲਾਂ ਦੇ ਇਤਿਹਾਸਕ ਗੁੱਗਾ ਨੌਮੀ ਮੇਲੇ ਦੀਆਂ ਤਿਆਰੀਆਂ ਮੁਕੰਮਲ
ਭੁੱਨਰਹੇੜੀ, 2 ਸਤੰਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਨੈਣ ਕਲਾਂ ਵਿਖੇ ਪ੍ਰਾਚੀਨ ਗੁੱਗਾ ਜਾਹਰ ਵੀਰ ਜੀ ਦੇ ਦਰਬਾਰ ’ਤੇ ਗੁੱਗਾ ਨੌਮੀ ਦਾ ਇਤਿਹਾਸਕ ਸਲਾਨਾ ਮੇਲਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਨੂੰ ਲੈ ਕੇ ਪਿੰਡ ਵਾਸੀਆਂ ਦੇ ਨਾਲ-ਨਾਲ ਇਲਾਕੇ ਦੀਆਂ ਸੰਗਤਾਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪ੍ਰਬੰਧਕ ਕਮੇਟੀ ਵਲੋਂ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਮ
ਮੇਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਗਤ ਕਰਨੈਲ ਸਿੰਘ।
03-09-2026
ਭੁੱਨਰਹੇੜੀ, 2 ਸਤੰਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਨੈਣ ਕਲਾਂ ਵਿਖੇ ਪ੍ਰਾਚੀਨ ਗੁੱਗਾ ਜਾਹਰ ਵੀਰ ਜੀ ਦੇ ਦਰਬਾਰ ’ਤੇ ਗੁੱਗਾ ਨੌਮੀ ਦਾ ਇਤਿਹਾਸਕ ਸਲਾਨਾ ਮੇਲਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਨੂੰ ਲੈ ਕੇ ਪਿੰਡ ਵਾਸੀਆਂ ਦੇ ਨਾਲ-ਨਾਲ ਇਲਾਕੇ ਦੀਆਂ ਸੰਗਤਾਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪ੍ਰਬੰਧਕ ਕਮੇਟੀ ਵਲੋਂ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਭਗਤ ਕਰਨੈਲ ਸਿੰਘ ਰਾਣਾ ਤੇ ਸਮੂਹ ਗੁੱਗਾ ਮਾੜੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਮੇਲੇ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਲੰਗਰ, ਪੀਣ ਵਾਲੇ ਪਾਣੀ, ਪਾਰਕਿੰਗ ਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਪ੍ਰਬੰਧਕਾਂ ਵਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 4 ਸਤੰਬਰ ਦੀ ਰਾਤ ਨੂੰ ਗੁੱਗਾ ਜਾਹਰ ਵੀਰ ਜੀ ਦੇ ਦਰਬਾਰ ’ਤੇ ਰਾਤ ਦੀ ਚੌਕੀ ਭਰਨ ਲਈ ਸੰਗਤ ਪੁਹੰਚੇਗੀ। ਦੂਜੇ ਦਿਨ 5 ਸਤੰਬਰ ਨੌਵੀ ਮੌਕੇ ਗ੍ਰਾਮ ਪੰਚਾਇਤ, ਪਿੰਡ ਨਿਵਾਸੀਆਂ ਤੇ ਇਲਾਕੇ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਕਰਵਾਇਆ ਜਾਵੇਗਾ। ਇਸ ਦੌਰਾਨ ਖੇਡ ਪ੍ਰੇਮੀਆਂ ਨੂੰ ਰੋਮਾਂਚਕ ਕਬੱਡੀ ਮੁਕਾਬਲੇ ਦੇਖਣ ਦਾ ਮੌਕਾ ਮਿਲਣਗੇ। ਭਗਤ ਕਰਨੈਲ ਸਿੰਘ ਰਾਣਾ ਨੇ ਦੱਸਿਆ ਕਿ ਗੁੱਗਾ ਨੌਮੀ ਦਾ ਇਹ ਮੇਲਾ ਇਲਾਕੇ ਦੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੁੜਿਆ ਹੋਇਆ ਹੈ। ਹਰ ਸਾਲ ਮੇਲੇ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਦੀਆਂ ਹਨ। ਇਸ ਵਾਰ ਵੀ ਮੇਲੇ ਨੂੰ ਲੈ ਕੇ ਲੋਕਾਂ ਵਿਚ ਵਿਸ਼ੇਸ਼ ਉਤਸ਼ਾਹ ਹੈ ਅਤੇ ਪ੍ਰਬੰਧਕ ਕਮੇਟੀ ਵਲੋਂ ਮੇਲੇ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।