02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਤਨਾਮ ਸਿੰਘ ਕਾਲੇਮਾਜਰਾ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਨਿਯੁਕਤ

ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੀ ਜਾਰੀ ਕੀਤੀ ਸੂਚੀ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਆਗੂ ਸਤਨਾਮ ਸਿੰਘ ਕਾਲੇਮਾਜਰਾ ਨੂੰ ਪੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੀ ਜਾਰੀ ਕੀਤੀ ਸੂਚੀ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਆਗੂ ਸਤਨਾਮ ਸਿੰਘ ਕਾਲੇਮਾਜਰਾ ਨੂੰ ਪੀ. ਏ. ਸੀ. ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇ. ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਸਤਨਾਮ ਸਿੰਘ ਕਾਲੇਮਾਜਰਾ ਲੰਮੇ ਸਮੇਂ ਤੋਂ ਪਾਰਟੀ ਦੇ ਇਕ ਵਫ਼ਾਦਾਰ ਸਿਪਾਹੀ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਨੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕੀਤਾ ਹੈ ਅਤੇ ਉਨ੍ਹਾਂ ਦੁਆਰਾ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਅਤੇ ਸਰਗਰਮ ਭੂਮਿਕਾ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਤਨਾਮ ਸਿੰਘ ਕਾਲੇ ਮਾਜਰਾ ਪਾਰਟੀ ਵਲੋਂ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਤਨਾਮ ਸਿੰਘ ਕਾਲੇਮਾਜਰਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਜਥੇਦਾਰ ਕਾਲੇਮਾਜਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਅਤੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਵਫ਼ਾਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਬਸੀ ਪਠਾਣਾਂ ਰੈਲੀ ਲਈ ਵਰਕਰਾਂ ਅਤੇ ਅਹੁਦੇਦਾਰਾਂ ’ਚ ਭਾਰੀ ਉਤਸ਼ਾਹ- ਦਰਬਾਰਾ ਸਿੰਘ ਗੁਰੂ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਇਕ ਚਾਂਦੀ ਤੇ ਦੋ ਕਾਂਸੀ ਦੇ ਤਗਮੇ ਜਿੱਤੇ
Ad Position 24