ਸ਼੍ਰੋਮਣੀ ਅਕਾਲੀ ਦਲ ਦੀ ਬਸੀ ਪਠਾਣਾਂ ਰੈਲੀ ਲਈ ਵਰਕਰਾਂ ਅਤੇ ਅਹੁਦੇਦਾਰਾਂ ’ਚ ਭਾਰੀ ਉਤਸ਼ਾਹ- ਦਰਬਾਰਾ ਸਿੰਘ ਗੁਰੂ
ਖਮਾਣੋਂ, 2 ਸਤੰਬਰ (ਮਨਮੋਹਣ ਸਿੰਘ ਕਲੇਰ)- ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਵਾਰ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਦੀ ਲੜੀ ਵਿਚ ਪਾਰਟੀ ਵਲੋਂ 6 ਸਤੰਬਰ ਨੂੰ ਬਸੀ ਪਠਾਣਾਂ ਨਵੀਂ ਦਾਣਾ ਮੰਡੀ ਵਿਖੇ ਕੀਤੀ ਜਾਣ ਵਾਲੀ ਰੈਲੀ ਲਈ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਦੱਸਿਆ ਕਿ ਇਸ ਸਬੰਧੀ ਹਲਕੇ ਵਿਚ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ।
ਖਮਾਣੋਂ, 2 ਸਤੰਬਰ (ਮਨਮੋਹਣ ਸਿੰਘ ਕਲੇਰ)- ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਵਾਰ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਦੀ ਲੜੀ ਵਿਚ ਪਾਰਟੀ ਵਲੋਂ 6 ਸਤੰਬਰ ਨੂੰ ਬਸੀ ਪਠਾਣਾਂ ਨਵੀਂ ਦਾਣਾ ਮੰਡੀ ਵਿਖੇ ਕੀਤੀ ਜਾਣ ਵਾਲੀ ਰੈਲੀ ਲਈ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਦੱਸਿਆ ਕਿ ਇਸ ਸਬੰਧੀ ਹਲਕੇ ਵਿਚ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇਕ ਮੀਟਿੰਗ ਖਮਾਣੋਂ ਵਿਚ ਕੀਤੀ ਗਈ, ਜਿਸ ਵਿਚ ਹਲਕੇ ਨਾਲ ਸਬੰਧਿਤ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਸ਼ਮੂਲੀਅਤ ਕਰਕੇ ਇਸ ਰੈਲੀ ਦੀ ਸਫਲਤਾ ਲਈ ਆਪਣੇ ਵਿਚਾਰ ਰੱਖੇ। ਗੁਰੂ ਨੇ ਦੱਸਿਆ ਕਿ ਇਹ ਰੈਲੀ ਸਵੇਰੇ ਦਸ ਵਜੇ ਸ਼ੁਰੂ ਹੋਵੇਗੀ, ਜਿਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਉੱਚ ਲੀਡਰਸ਼ਿਪ ਸੰਬੋਧਨ ਕਰੇਗੀ। ਇਸ ਮੀਟਿੰਗ ਨੂੰ ਭਾਈ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਮਨਮੋਹਣ ਸਿੰਘ ਮੁਕਾਰੋਂਪੁਰ ਕੌਮੀ ਮੀਤ ਪ੍ਰਧਾਨ, ਸ਼ਰਨਜੀਤ ਸਿੰਘ ਚਨਾਰਥਲ, ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ, ਸਵਰਨ ਸਿੰਘ ਸ਼ਿਵਦਾਸਪੁਰ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ, ਗੁਰਮੀਤ ਸਿੰਘ ਨਾਨੋਵਾਲ, ਫ਼ਕੀਰ ਚੰਦ ਹਲਕਾ ਪ੍ਰਧਾਨ, ਸੁਦਾਗਰ ਸਿੰਘ ਭੁੱਟਾ ਸ਼ਹਿਰੀ ਵਿੰਗ ਪ੍ਰਧਾਨ, ਕਮਲਜੀਤ ਕੌਰ ਹਲਕਾ ਮਹਿਲਾ ਵਿੰਗ ਪ੍ਰਧਾਨ, ਬਲਵਿੰਦਰ ਸਿੰਘ ਖਮਾਣੋਂ, ਰਾਜਵੰਤ ਸਿੰਘ ਰਾਜੂ, ਪਿਆਰਾ ਸਿੰਘ ਮਾਨਪੁਰ, ਮੇਜਰ ਸਿੰਘ ਪਨੈਚਾਂ, ਗੁਰਪ੍ਰੀਤ ਸਿੰਘ ਖੰਟ ਆਦਿ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।