04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਰਾਹੁਲ ਗਾਂਧੀ ’ਤੇ ਦਰਜ ਕੀਤਾ ਮੁਕੱਦਮਾ ਤੁਰੰਤ ਰੱਦ ਕੀਤਾ ਜਾਵੇ- ਡਾ. ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਬਦਲਾਖੋਰੀ ਦਾ ਦੋਸ਼ ਲਗਾਉਂਦਿਆਂ ਐਲਾਨ ਕੀਤਾ ਕਿ ਜੇਕਰ ਲੋਕ ਸਭਾ ਵਿਚ ਵਿਰੋਧੀ ਧਿਰ ’ਤੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਇਕ ਸਾਜ਼ਿਸ਼ ਅਧੀਨ ਦਰਜ ਕੀਤਾ ਗਿਆ ਮੁਕੱਦਮਾ ਤੁਰੰਤ ਰੱਦ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਦੇਸ਼ ਭਰ ਵਿਚ ਭਾਜਪਾ ਖ਼ਿਲਾਫ਼ ਜਨ ਅੰਦੋਲਨ ਛੇੜਨ ਤੋਂ ਵੀ ਪਿੱਛੇ ਨਹੀਂ ਹਟੇਗੀ।

Ad Position 21
repet_subhas-goyals [Copy P29]
ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਨਾਲ ਹਨ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ ਤੇ ਹੋਰ। ਤਸਵੀਰ: ਕਰਨ 04-09-2026
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਬਦਲਾਖੋਰੀ ਦਾ ਦੋਸ਼ ਲਗਾਉਂਦਿਆਂ ਐਲਾਨ ਕੀਤਾ ਕਿ ਜੇਕਰ ਲੋਕ ਸਭਾ ਵਿਚ ਵਿਰੋਧੀ ਧਿਰ ’ਤੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਇਕ ਸਾਜ਼ਿਸ਼ ਅਧੀਨ ਦਰਜ ਕੀਤਾ ਗਿਆ ਮੁਕੱਦਮਾ ਤੁਰੰਤ ਰੱਦ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਦੇਸ਼ ਭਰ ਵਿਚ ਭਾਜਪਾ ਖ਼ਿਲਾਫ਼ ਜਨ ਅੰਦੋਲਨ ਛੇੜਨ ਤੋਂ ਵੀ ਪਿੱਛੇ ਨਹੀਂ ਹਟੇਗੀ। ਕਰਤਾਰ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਡਾ. ਅਮਰ ਸਿੰਘ ਨੇ ਕਿਹਾ ਕਿ ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਅੱਜ ਦੇਸ਼ ਭਰ ਵਿਚ ਕਾਂਗਰਸ ਪਾਰਟੀ ਦੇ ਹੈਡਕੁਆਰਟਰਾਂ ਤੇ ਹੋਰ ਸਥਾਨਾਂ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਦਾ ਵਿਰੋਧ ਕਰਨਾ ਅਤੇ ਭਾਜਪਾ ਸਰਕਾਰ ਦੀ ਕਥਿਤ ਧੱਕੇਸ਼ਾਹੀ ਨੂੰ ਲੋਕਾਂ ਸਾਹਮਣੇ ਲਿਆਉਣਾ ਹੈ। ਡਾ. ਅਮਰ ਸਿੰਘ ਨੇ ਦੋਸ਼ ਲਗਾਇਆ ਕਿ ਪਿਛਲੇ ਦਿਨੀਂ ਉਤਰਾਖੰਡ ਵਿਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਦੇ ਇਕ ਸਮਾਗਮ ਵਿਚ ਸ਼ਾਮਿਲ ਹੋਣ ਤੋਂ ਬਾਅਦ ਉਥੋਂ ਦੇ ਭਾਜਪਾ ਆਗੂਆਂ ਵਲੋਂ ਗੰਗਾ ਜਲ ਨਾਲ ਉਸ ਥਾਂ ਦੀ ਕਥਿਤ ਸ਼ੁਧੀਕਰਨ ਲਈ ਪੂਜਾ ਪਾਠ ਕਰਵਾਇਆ ਗਿਆ ਸੀ ਤੇ ਇਹ ਮਾਮਲਾ ਅਰਜੁਨ ਖੜਗੇ ਵਲੋਂ ਰਾਜ ਸਭਾ ਵਿਚ ਉਠਾਇਆ ਗਿਆ ਸੀ, ਜਿਸ ਦੀ ਭਾਜਪਾ ਦੇ ਸਾਬਕਾ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਜ਼ੋਰਦਾਰ ਨਿੰਦਾ ਕਰਦੇ ਹੋਏ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ, ਪਰ ਜਦੋਂ ਕਈ ਦਿਨਾਂ ਤੱਕ ਉਕਤ ਮਾਮਲੇ ਸਬੰਧੀ ਕੋਈ ਕਾਰਵਾਈ ਨਾ ਹੋਈ ਤਾਂ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਮਾਮਲਾ ਉਜਾਗਰ ਕੀਤਾ ਪਰ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਛੂਆਛਾਤ ਫੈਲਾਉਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਲਟਾ ਰਾਹੁਲ ਗਾਂਧੀ ਉੱਪਰ ਹੀ ਐਸ.ਸੀ/ਐਸ.ਟੀ ਐਕਟ ਤਹਿਤ ਮੁਕੱਦਮਾ ਦਰਜ ਕਰ ਦਿੱਤਾ। ਡਾ. ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਮੁੱਖ ਮੰਗਾਂ ਵਿਚ ਪਹਿਲੀ ਮੰਗ ਇਹ ਹੈ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤਾ ਗਿਆ ਮਾਮਲਾ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਮੰਗਾਂ ’ਤੇ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਕਾਂਗਰਸ ਪਾਰਟੀ ਵਲੋਂ ਵੱਡੇ ਪੱਧਰ ’ਤੇ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਜ਼ਿਲ੍ਹਾ ਪ੍ਰੈੱਸ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਬਹਾਦਰ ਸਿੰਘ ਸਾਨੀਪੁਰ, ਗੁਰਲਾਲ ਸਿੰਘ ਲਾਲੀ, ਧਰਮਿੰਦਰ ਸਿੰਘ ਨਬੀਪੁਰ, ਨਾਜ਼ਰ ਸਿੰਘ, ਐੱਸ ਸੈੱਲ ਜ਼ਿਲ੍ਹਾ ਮੀਤ ਪ੍ਰਧਾਨ ਹਰਿੰਦਰ ਸਿੰਘ ਮੂਲੇਪੁਰ, ਮਨਦੀਪ ਸਿੰਘ ਗੱਗੀ, ਬਲਾਕ ਪ੍ਰਧਾਨ ਹਰਦੇਵ ਸਿੰਘ ਨੰਬਰਦਾਰ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਹੱਲੋਤਾਲੀ, ਹਰਪ੍ਰੀਤ ਸਿੰਘ ਨਲੀਨਾ, ਨੱਥੂ ਰਾਮ ਨੰਬਰਦਾਰ, ਅਮੀ ਚੰਦ ਬਲਾਕ ਪ੍ਰਧਾਨ ਬਸੀ ਪਠਾਣਾਂ, ਅਸ਼ੋਕ ਗੌਤਮ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਪੰਚ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰੀ ਤੇ ਲੁੱਟ-ਖੋਹ ਕਰਨ ਵਾਲੇ ਚੁਸਤ, ਪੁਲਿਸ ਸੁਸਤ, ਲੋਕ ਬੇਹਾਲ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਜਾਰੀ
Ad Position 24