04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

‘ ਆਪ’ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਆਪਣੇ ਸਾਰੇ ਵਾਅਦੇ ਪੂਰੇ ਕੀਤੇ- ਚੇਅਰਮੈਨ ਲਿਬੜਾ, ਢਿੱਲੋਂ, ਰਾਜਾ

ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸੂਬਾ ਸਪੋਕਸਮੈਨ ਗੁਰਵਿੰਦਰ ਢਿੱਲੋਂ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਦੁਆਰਾ ਪਿੰਡ ਮੰਢੋਰ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆ ਸਮੱਸਿਆਵਾਂ ਸੁਣੀਆਂ ਗਈਆਂ, ਜਿਸ ਦੌਰਾਨ ਪਿੰਡ ਵਾਸੀਆਂ ਦੁਆਰਾ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ, ਕਾਰਜਾਂ ਤੇ ਸਕੀਮਾਂ ਦੀ ਸਲੰਘਾਂ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਤੇ ਸੂਬੇ ਦੇ ਸਾਰੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸੂਬਾ ਸਪੋਕਸਮੈਨ ਗੁਰਵਿੰਦਰ ਢਿੱਲੋਂ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਦੁਆਰਾ ਪਿੰਡ ਮੰਢੋਰ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆ ਸਮੱਸਿਆਵਾਂ ਸੁਣੀਆਂ ਗਈਆਂ, ਜਿਸ ਦੌਰਾਨ ਪਿੰਡ ਵਾਸੀਆਂ ਦੁਆਰਾ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ, ਕਾਰਜਾਂ ਤੇ ਸਕੀਮਾਂ ਦੀ ਸਲੰਘਾਂ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਤੇ ਸੂਬੇ ਦੇ ਸਾਰੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਰਫ਼ ਵਾਅਦਿਆਂ ਤੱਕ ਹੀ ਸੀਮਤ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ ਤੇ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਸਿੱਖਿਆ ਸਹੂਲਤ, ਮੁਫ਼ਤ ਸਿਹਤ ਸਹੂਲਤਾਂ ਦੇਣ ਤੋਂ ਇਲਾਵਾ ਇਸਤਰੀਆਂ ਨੂੰ ਮੁਫ਼ਤ ਬੱਸ ਸਫ਼ਰ ਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ 1000 /1500 ਰੁਪਏ ਖਾਤਿਆਂ ਵਿਚ ਪਾਉਣ ਦੇ ਵਾਅਦੇ ਨੂੰ ਵੀ ਪੂਰਾ ਕੀਤਾ ਹੈ, ਜਿਸ ਸਦਕਾ ਸੂਬੇ ਦੇ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀਆਂ ਦੀਆ ਨੀਤੀਆਂ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਪਣੀ ਕਹਿਣੀ ਤੇ ਕਰਨੀ ਦੀ ਪੱਕੀ ਹੈ, ਜਿਸ ਦੁਆਰਾ ਲਗਾਤਾਰ ਵਿਕਾਸ ਕਾਰਜਾਂ ਰਾਹੀਂ ਸੂਬੇ ਦੀ ਨੁਹਾਰ ਨੂੰ ਬਦਲਿਆ ਜਾ ਰਿਹਾ ਹੈ । ਇਸ ਮੌਕੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਤੇ ਨਗਰ ਨਿਵਾਸੀਆਂ ਵਲੋਂ ‘ਆਪ’ ਆਗੂਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਆਗੂਆਂ ਦੁਆਰਾ ਪਿੰਡ ਵਿਖੇ ਜਿੰਮ ਲਈ ਗਰਾਂਟ ਦਾ ਚੈੱਕ ਵੀ ਪੰਚਾਇਤ ਨੂੰ ਸੌਂਪਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਵਿੰਦਰ ਭੰਗੂ, ਸੰਦੀਪ ਭੰਗੂ, ਰਮਨ ਖਹਿਰਾ, ਬਿਕਰ ਭੰਗੂ, ਮੇਜਰ ਭੰਗੂ, ਬਹਾਦਰ ਭੰਗੂ, ਦਰਸ਼ਨ ਭੰਗੂ, ਸਾਬਕਾ ਸਰਪੰਚ ਬਾਬੂ ਸਿੰਘ ਮਾਨ, ਬਾਵਾ ਢਿੱਲੋਂ, ਗੁਰਿੰਦਰ ਭੰਗੂ, ਨਵਾਬ ਖ਼ਾਨ ਨੰਬਰਦਾਰ, ਬਲਵਿੰਦਰ ਸਿੰਘ, ਬਲਬੀਰ ਸਿੰਘ, ਗੌਰਵ ਪੰਚ, ਸੋਨੀ ਪੰਚ, ਗੁਰਨਾਮ ਪੰਚ ਤੇ ਜਸਵੀਰ ਸ਼ੇਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਬਿਜਲੀ ਸੰਕਟ ‘ਆਪ’ ਸਰਕਾਰ ਦੀ ਨਾਕਾਮੀ ਦਾ ਨਤੀਜਾ- ਜਥੇਦਾਰ ਮੁਕਾਰੋਂਪੁਰ ਅਗਲੀ ਖ਼ਬਰ ਚੋਰੀ ਤੇ ਲੁੱਟ-ਖੋਹ ਕਰਨ ਵਾਲੇ ਚੁਸਤ, ਪੁਲਿਸ ਸੁਸਤ, ਲੋਕ ਬੇਹਾਲ
Ad Position 24