04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੰਜਾਬ ਦਾ ਬਿਜਲੀ ਸੰਕਟ ‘ਆਪ’ ਸਰਕਾਰ ਦੀ ਨਾਕਾਮੀ ਦਾ ਨਤੀਜਾ- ਜਥੇਦਾਰ ਮੁਕਾਰੋਂਪੁਰ

ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪੰਜਾਬ ਵਿਚ ਪੈਦਾ ਹੋਏ ਬਿਜਲੀ ਸੰਕਟ ’ਤੇ ਚਿੰਤਾ ਪ੍ਰਗਟਾਉਂਦਿਆਂ ਇਸ ਸੰਕਟ ਲਈ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਿਜਲੀ ਸੰਕਟ ਹੁਣ ਚਿੰਤਾਜਨਕ ਪੜਾਅ ’ਤੇ ਪਹੁੰਚ ਗਿਆ ਹੈ, ਜਿਸ ਕਾਰਨ ਘਰੇਲੂ ਖਪਤਕਾਰਾਂ, ਕਿਸਾਨਾਂ ਅਤੇ ਉਦਯੋਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪੰਜਾਬ ਵਿਚ ਪੈਦਾ ਹੋਏ ਬਿਜਲੀ ਸੰਕਟ ’ਤੇ ਚਿੰਤਾ ਪ੍ਰਗਟਾਉਂਦਿਆਂ ਇਸ ਸੰਕਟ ਲਈ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਿਜਲੀ ਸੰਕਟ ਹੁਣ ਚਿੰਤਾਜਨਕ ਪੜਾਅ ’ਤੇ ਪਹੁੰਚ ਗਿਆ ਹੈ, ਜਿਸ ਕਾਰਨ ਘਰੇਲੂ ਖਪਤਕਾਰਾਂ, ਕਿਸਾਨਾਂ ਅਤੇ ਉਦਯੋਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਸਾਨ ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਲੋੜੀਂਦੀ ਬਿਜਲੀ ਦੀ ਉਡੀਕ ਕਰ ਰਹੇ ਹਨ, ਉੱਥੇ ਹੀ ਆਮ ਲੋਕਾਂ ਨੂੰ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਉਦਯੋਗਿਕ ਖੇਤਰ ਵੀ ਬਿਜਲੀ ਦੀ ਕਮੀ ਕਾਰਨ ਪ੍ਰਭਾਵਿਤ ਹੋ ਰਿਹਾ ਹੈ। ਮੁਕਾਰੋਂਪੁਰ ਨੇ ਕਿਹਾ ਕਿ ਲੁਧਿਆਣਾ, ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਮੋਹਾਲੀ ਵਿਚ ਰਾਤ 8 ਵਜੇ ਤੋਂ ਅੱਧੀ ਰਾਤ ਤੱਕ ਉਦਯੋਗਿਕ ਫੀਡਰਾਂ ਨੂੰ ਘਟਾਉਣ ਦੀ ਸਥਿਤੀ ਬਣੀ ਹੋਈ ਹੈ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਬਿਜਲੀ-ਸਰਪਲੱਸ ਸੂਬਾ ਬਣਾਇਆ ਸੀ। ਮੁਕਾਰੋਂਪੁਰ ਨੇ ਕਿਹਾ ਕਿ ਲਹਿਰਾ ਮੁਹੱਬਤ ਅਤੇ ਰੋਪੜ ਦੇ ਕੁਝ ਬਿਜਲੀ ਉਤਪਾਦਨ ਯੂਨਿਟ ਸੇਵਾ ਤੋਂ ਬਾਹਰ ਹਨ, ਜਦਕਿ ਆਰ.ਐੱਸ.ਡੀ. ਤੋਂ ਉਤਪਾਦਨ ਵੀ ਉਪਲਬਧ ਨਹੀਂ ਹੋ ਰਿਹਾ। ਇਸ ਕਾਰਨ ਪੰਜਾਬ ਨੂੰ ਬਾਹਰੋਂ ਮਹਿੰਗੀ ਬਿਜਲੀ ਖ਼ਰੀਦਣੀ ਪੈ ਰਹੀ ਹੈ। ਇਹ ਸਭ ਕੁਝ ਸਰਕਾਰ ਦੀ ਮਾੜੀ ਵਿੱਤੀ, ਪ੍ਰਸ਼ਾਸਕੀ ਅਤੇ ਬਿਜਲੀ ਖੇਤਰ ਦੀ ਨੀਤੀ ਦਾ ਨਤੀਜਾ ਹੈ। ਮੁਕਾਰੋਂਪੁਰ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਬਿਜਲੀ ਸੰਕਟ ਦੀ ਜ਼ਿੰਮੇਵਾਰੀ ਲੈਣ, ਸਾਰੀਆਂ ਤਕਨੀਕੀ ਤੌਰ ’ਤੇ ਵਿਵਹਾਰਿਕ ਬਿਜਲੀ ਇਕਾਈਆਂ ਨੂੰ ਤੁਰੰਤ ਚਾਲੂ ਕਰਵਾਉਣ ਅਤੇ ਪੰਜਾਬ ਦੇ ਕਿਸਾਨਾਂ, ਉਦਯੋਗਾਂ ਤੇ ਆਮ ਲੋਕਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਾਂ ਵੀ 5 ਤੋਂ 15 ਸਤੰਬਰ ਤੱਕ ਜਾਣਗੀਆਂ ਕੰਮ ਛੋੜ ਹੜਤਾਲ ’ਤੇ ਗਰਭਵਤੀ ਔਰਤਾਂ, ਜੱਚਾ-ਬੱਚਾ ਅਤੇ ਟੀ.ਬੀ ਦੇ ਮਰੀ... ਅਗਲੀ ਖ਼ਬਰ ‘ ਆਪ’ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਆਪਣੇ ਸਾਰੇ ਵਾਅਦੇ ਪੂਰੇ ਕੀਤੇ- ਚੇਅਰਮੈਨ ਲਿਬੜਾ, ਢਿੱਲੋਂ, ਰਾਜਾ
Ad Position 24