04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੀ ਕੰਪਿਊਟਰ ਸਾਇੰਸ ਸਟੂਡੈਂਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਦਿਆਰਥੀਆਂ ਨੂੰ ਰੈਗਿੰਗ ਦੇ ਨੁਕਸਾਨਦੇਹ ਪ੍ਰਭਾਵਾਂ ਤੇ ਸੁਰੱਖਿਅਤ ਤੇ ਸਤਿਕਾਰਯੋਗ ਕੈਂਪਸ ਦੇ ਮਹੱਤਵ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਐਂਟੀ-ਰੈਗਿੰਗ’ ਵਿਸ਼ੇ ’ਤੇ ਪੋਸਟਰ ਬਣਾਉਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਰੈਗਿੰਗ ਵਿਰੁੱਧ ਆਪਣੇ ਵਿਚਾਰਾਂ ਨੂੰ ਰਚਨਾਤਮਿਕ ਢੰਗ ਨਾਲ ਪੇਸ਼ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੀ ਕੰਪਿਊਟਰ ਸਾਇੰਸ ਸਟੂਡੈਂਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਦਿਆਰਥੀਆਂ ਨੂੰ ਰੈਗਿੰਗ ਦੇ ਨੁਕਸਾਨਦੇਹ ਪ੍ਰਭਾਵਾਂ ਤੇ ਸੁਰੱਖਿਅਤ ਤੇ ਸਤਿਕਾਰਯੋਗ ਕੈਂਪਸ ਦੇ ਮਹੱਤਵ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਐਂਟੀ-ਰੈਗਿੰਗ’ ਵਿਸ਼ੇ ’ਤੇ ਪੋਸਟਰ ਬਣਾਉਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਰੈਗਿੰਗ ਵਿਰੁੱਧ ਆਪਣੇ ਵਿਚਾਰਾਂ ਨੂੰ ਰਚਨਾਤਮਿਕ ਢੰਗ ਨਾਲ ਪੇਸ਼ ਕੀਤਾ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕਰਵਾਇਆ ਗਿਆ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ ਤੇ ਗਣਿਤ ਵਿਭਾਗ ਦੇ ਮੁਖੀ ਪ੍ਰੋ. ਨਮਿਤਾ ਬੇਰੀ ਨੇ ਕਿਹਾ ਕਿ ਸਿਹਤਮੰਦ ਅਤੇ ਸੁਰੱਖਿਅਤ ਸਿੱਖਿਆ ਵਾਤਾਵਰਨ ਦੀ ਸਿਰਜਣਾ ਲਈ ਹਰ ਵਿਦਿਆਰਥੀ ਦਾ ਰੈਗਿੰਗ ਵਿਰੁੱਧ ਜਾਗਰੂਕ ਅਤੇ ਜ਼ਿੰਮੇਵਾਰ ਹੋਣਾ ਬਹੁਤ ਜ਼ਰੂਰੀ ਹੈ। ਸਮਾਗਮ ਦੇ ਅਖੀਰ ਵਿਚ ਐਂਟੀ-ਰੈਗਿੰਗ ਸਹੁੰ ਵੀ ਚੁਕਾਈ ਗਈ, ਜਿਸ ਵਿਚ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਕੰਪਿਊਟਰ ਸਾਇੰਸ ਸਟੂਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਕੋਆਰਡੀਨੇਟਰ ਪ੍ਰੋ. ਹਰਸਿਮਰਤ ਕੌਰ ਦਿਓ, ਪ੍ਰੋ. ਬੀਰਿੰਦਰ ਸਿੰਘ ਸਰਾਓ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ਨ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਬਾਜ਼ਾਰਾਂ ’ਚ ਲੱਗੀਆ ਰੌਣਕਾਂ ਅਗਲੀ ਖ਼ਬਰ ਭਾਕਿਯੂ ਕਾਦੀਆਂ ਨੇ ਏ. ਡੀ. ਸੀ ਨੂੰ ਦਿੱਤਾ ਮੰਗ ਪੱਤਰ
Ad Position 24