04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਆਸਟਰੀਆ ਪੁੱਜਣ ‘ਤੇ ਵਿਆਨਾ ਵਿਖੇ ਭਰਵਾਂ ਸਵਾਗਤ

ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇਸ਼ ਵਿਦੇਸ਼ ਵਿਚ ਧਰਮ ਪ੍ਰਚਾਰ, ਪ੍ਰਸਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਯੂਰਪ ਦੌਰੇ ਦੌਰਾਨ ਅੱਜ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵਿਆਨਾ (ਆਸਟਰੀਆ) ਵਿਖੇ ਪੁੱਜੇ ਤੇ ਸਮਾਗਮ ਹੋਇਆ। ਇਸ ਸਮਾਗਮ ਵਿਚ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਸਮੂਹ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇਸ਼ ਵਿਦੇਸ਼ ਵਿਚ ਧਰਮ ਪ੍ਰਚਾਰ, ਪ੍ਰਸਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਯੂਰਪ ਦੌਰੇ ਦੌਰਾਨ ਅੱਜ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵਿਆਨਾ (ਆਸਟਰੀਆ) ਵਿਖੇ ਪੁੱਜੇ ਤੇ ਸਮਾਗਮ ਹੋਇਆ। ਇਸ ਸਮਾਗਮ ਵਿਚ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਸਮੂਹ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੀਆਂ ਧਾਰਮਿਕ ਰਵਾਇਤਾਂ ਅਤੇ ਇਤਿਹਾਸਕ ਵਿਰਾਸਤ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦੇਸ਼ਾਂ ਵਿਚ ਵੱਸਦੀ ਸਿੱਖ ਸੰਗਤ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨਾਲ ਜੁੜਨ ਅਤੇ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਤੇ ਸਭਿਆਚਾਰ ਨਾਲ ਜੋੜਨ ਦੀ ਅਪੀਲ ਕੀਤੀ। ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੁੱਢਾ ਦਲ ਪਾਸ ਇਤਿਹਾਸਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ, ਬਾਬਾ ਬੰਦਾ ਸਿੰਘ ਬਹਾਦਰ ਜੀ, ਅਕਾਲੀ ਬਾਬਾ ਫੂਲਾ ਸਿੰਘ ਜੀ ਅਤੇ ਬਾਬਾ ਦੀਪ ਸਿੰਘ ਜੀ ਨਾਲ ਸਬੰਧਿਤ ਪਾਵਨ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ। ਸਥਾਨਕ ਸੰਗਤਾਂ ਵਲੋਂ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਸਿਰੋਪਾਓ, ਦੁਸ਼ਾਲੇ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮੇਂ ਜਥੇਦਾਰ ਗੁਰਚਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ, ਯੂਰਪ ਦੀ ਪ੍ਰਮੁੱਖ ਸਿੱਖ ਸ਼ਖ਼ਸੀਅਤ ਭਾਈ ਰਣਜੀਤ ਸਿੰਘ ਮਸੂਤਾ, ਭਾਈ ਕਰਨਵੀਰ ਸਿੰਘ, ਬਾਬਾ ਜਸਵਿੰਦਰ ਸਿੰਘ ਇੰਚਾਰਜ ਬੁੱਢਾ ਦਲ ਯੂ.ਐਸ.ਏ, ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਗੋਪਾ ਸਿੰਘ ਅਤੇ ਸਥਾਨਕ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ’ਚ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਐਸ. ਸੀ. ਈ. ਆਰ. ਟੀ. ਪੰਜਾਬ ਵਲੋਂ ਰਾਜ ਪੱਧਰੀ ਰੋਲ ਪਲੇਅ, ਲੋਕ ਨਾਚ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
Ad Position 24