03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ’ਚ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਅਮਲੋਹ, 3 ਸਤੰਬਰ (ਕੇਵਲ ਸਿੰਘ)- ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਪ੍ਰੀ-ਪ੍ਰਾਇਮਰੀ ਸਟਾਫ਼ ਤੇ ਵਿਦਿਆਰਥੀਆਂ ਵਲੋਂ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ, ਕ੍ਰਿਸ਼ਨ ਜੀ ਦੇ ਬਚਪਨ ਦੇ ਸਾਥੀਆਂ ਅਤੇ ਦੋਸਤਾਂ ਦੇ ਰੂਪ ਵਿਚ ਸਜ-ਧਜ ਕੇ ਸਕੂਲ ਪਹੁੰਚੇ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਅਮਲੋਹ, 3 ਸਤੰਬਰ (ਕੇਵਲ ਸਿੰਘ)- ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਪ੍ਰੀ-ਪ੍ਰਾਇਮਰੀ ਸਟਾਫ਼ ਤੇ ਵਿਦਿਆਰਥੀਆਂ ਵਲੋਂ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ, ਕ੍ਰਿਸ਼ਨ ਜੀ ਦੇ ਬਚਪਨ ਦੇ ਸਾਥੀਆਂ ਅਤੇ ਦੋਸਤਾਂ ਦੇ ਰੂਪ ਵਿਚ ਸਜ-ਧਜ ਕੇ ਸਕੂਲ ਪਹੁੰਚੇ। ਸਕੂਲ ਦੇ ਵਿਹੜੇ ਨੂੰ ਗ਼ੁਬਾਰਿਆਂ, ਬੰਸਰੀਆਂ ਅਤੇ ਮਟਕਿਆਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ, ਜਿਸ ਨਾਲ ਤਿਉਹਾਰ ਦੀ ਰੌਣਕ ਵਧ ਗਈ। ਵਿਸ਼ੇਸ਼ ਅਸੈਂਬਲੀ ਦੌਰਾਨ ਵਿਦਿਆਰਥੀਆਂ ਨੇ ਰਵਾਇਤੀ ਗੀਤਾਂ ਅਤੇ ਭਜਨਾਂ ’ਤੇ ਪੇਸ਼ਕਾਰੀਆਂ ਦੇ ਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਨਮ ਅਸ਼ਟਮੀ ਸਿਰਫ਼ ਤਿਉਹਾਰ ਨਹੀਂ, ਸਗੋਂ ਸਾਨੂੰ ਚੰਗੇ ਕਰਮ ਕਰਨ ਅਤੇ ਆਦਰਸ਼ ਜੀਵਨ ਜਿਊਣ ਦੀ ਪੇ੍ਰਰਨਾ ਦਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ. ਡੀ. ਮਾਡਲ ਸਕੂਲ ਵਿਖੇ ਸਿਹਤ ਜਾਗਰੂਕਤਾ ਲੈਕਚਰ ਕਰਵਾਇਆ ਅਗਲੀ ਖ਼ਬਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਆਸਟਰੀਆ ਪੁੱਜਣ ‘ਤੇ ਵਿਆਨਾ ਵਿਖੇ ਭਰਵਾਂ ਸਵਾਗਤ
Ad Position 24