03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੁਨਰ ਸੁਰਜੀਤ ਵਲੋਂ ਬਲਤੇਜ ਸਿੰਘ ਮਹਿਮੂਦਪੁਰ ਹਲਕਾ ਅਮਲੋਹ ਦੇ ਕੋਆਰਡੀਨੇਟਰ ਨਿਯੁਕਤ

ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਲਕਾ ਅਮਲੋਹ ਤੋਂ ਬਲਤੇਜ ਸਿੰਘ ਮਹਿਮੂਦਪੁਰ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਬਲਤੇਜ ਸਿੰਘ ਮਹਿਮੂਦਪੁਰ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਤੇ ਪਾਰਟੀ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਲਕਾ ਅਮਲੋਹ ਤੋਂ ਬਲਤੇਜ ਸਿੰਘ ਮਹਿਮੂਦਪੁਰ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਬਲਤੇਜ ਸਿੰਘ ਮਹਿਮੂਦਪੁਰ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਤੇ ਪਾਰਟੀ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਇਸ ਮੌਕੇ ਬਲਤੇਜ ਸਿੰਘ ਮਹਿਮੂਦਪੁਰ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਵਿਸ਼ਵਾਸ ਪਾਰਟੀ ਨੇ ਉਨ੍ਹਾਂ ’ਤੇ ਜਤਾਇਆ ਹੈ, ਉਹ ਉਸ ’ਤੇ ਪੂਰਾ ਉੱਤਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਸੀਨੀਅਰ ਆਗੂਆਂ ਨੇ ਬਲਤੇਜ ਸਿੰਘ ਨੂੰ ਵਧਾਈ ਦਿੱਤੀ ਅਤੇ ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪਾਰਟੀ ਦੇ ਸੂਬਾ ਜਨਰਲ ਸਕੱਤਰ ਰਣਵੀਰ ਸਿੰਘ ਪੁਨੀਆ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ, ਸੂਬਾ ਜਥੇਬੰਦਕ ਸਕੱਤਰ ਦਰਬਾਰਾ ਸਿੰਘ ਰੰਧਾਵਾ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜੱਸਾ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਗਠਿਤ ਕੀਤੀ ਗਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪੰਜਾਬ ਭਰ ਵਿਚ ਇਮਾਨਦਾਰ, ਲਗਨਸ਼ੀਲ ਅਤੇ ਮਿਹਨਤੀ ਆਗੂਆਂ ਨੂੰ ਹਲਕਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ ਜਾ ਰਹੀ ਹੈ, ਤਾਂ ਜੋ ਆਮ ਲੋਕਾਂ ਨੂੰ ਇੱਕਜੁੱਟ ਕੀਤਾ ਜਾ ਸਕੇ। ਆਗੂਆਂ ਨੇ ਸਪਸ਼ਟ ਕੀਤਾ ਕਿ ਪਾਰਟੀ ਦੂਜੀਆਂ ਧਿਰਾਂ ’ਤੇ ਦੋਸ਼ ਲਾਉਣ ਦੀ ਬਜਾਏ ਨੀਤੀਗਤ ਵਿਕਾਸ ਅਤੇ ਏਕਤਾ ’ਤੇ ਕੇਂਦਰਿਤ ਹੋ ਕੇ ਕੰਮ ਕਰੇਗੀ। ਇਸ ਮੌਕੇ ਤੇ ਜਥੇਬੰਦਕ ਸਕੱਤਰਾਂ ਵਿਚ ਡਾ. ਮਨਜੀਤ ਸਿੰਘ, ਅਮਰਜੀਤ ਸਿੰਘ ਮੁੱਢੜੀਆਂ ਤੇ ਦਰਬਾਰਾ ਸਿੰਘ ਰੰਧਾਵਾ, ਹਰਮੇਲ ਸਿੰਘ ਸਰਕਲ ਪ੍ਰਧਾਨ ਅਮਲੋਹ, ਗੁਰਦੇਵ ਸਿੰਘ ਸਰਕਲ ਪ੍ਰਧਾਨ ਸਰਹਿੰਦ, ਜਰਨੈਲ ਸਿੰਘ ਸਰਕਲ ਪ੍ਰਧਾਨ ਸਾਧੂਗੜ, ਕਸ਼ਮੀਰਾ ਸਿੰਘ ਸਰਕਲ ਪ੍ਰਧਾਨ ਖਮਾਣੋਂ, ਜ਼ਿਲ੍ਹਾ ਡੈਲੀਗੇਟ ਰਵਿੰਦਰ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ ਸਰਕਲ ਪ੍ਰਧਾਨ, ਸਤਵੀਰ ਸਿੰਘ, ਸੁਖਵੰਤ ਸਿੰਘ, ਕੇਸਰ ਸਿੰਘ, ਬਹਾਦਰ ਸਿੰਘ, ਗਗਨਦੀਪ ਸਿੰਘ, ਗੁਰਦਰਸ਼ਨ ਸਿੰਘ, ਸ਼ਮਸ਼ੇਰ ਸਿੰਘ, ਲਖਬੀਰ ਸਿੰਘ, ਗੁਰਕਰਨ ਸਿੰਘ, ਰਵਿੰਦਰ ਸਿੰਘ, ਲਵਲੀ ਸਿੰਘ, ਨਰਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਵਿਖੇ ਇੰਜੀਨੀਅਰਜ ਮੀਟਿੰਗ 5 ਨੂੰ- ਦਿਲਪ੍ਰੀਤ ਸਿੰਘ ਲੋਹਟ ਅਗਲੀ ਖ਼ਬਰ ਐੱਸ. ਡੀ. ਮਾਡਲ ਸਕੂਲ ਵਿਖੇ ਸਿਹਤ ਜਾਗਰੂਕਤਾ ਲੈਕਚਰ ਕਰਵਾਇਆ
Ad Position 24