05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਤੇ ਇਕ ਡਿਪਟੀ ਡੀ. ਈ. ਓ ਨੂੰ ਅੱਜ ਅਧਿਆਪਕ ਰਾਜ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕ ਦਿਵਸ ਮੌਕੇ ਅਧਿਆਪਕ ਰਾਜ ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ ਦੀ ਸੂਚੀ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਿਤ ਤਿੰਨ ਅਧਿਆਪਕ ਅਤੇ ਪ੍ਰਬੰਧਕੀ ਪੁਰਸਕਾਰ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੂੰ ਸ਼ਾਮਿਲ ਹਨ, ਜਿਨ੍ਹਾਂ ਵਿਚ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਕਮਲਜੀਤ ਕੌਰ ਨੂੰ ਪ੍ਰਬੰਧਕੀ ਪੁਰਸਕਾਰ ਲਈ ਚੁਣਿਆ ਗਿਆ ਹੈ, ਜਦੋਂਕਿ ਅਧਿਆਪਕ ਰਾਜ ਪੁਰਸਕਾਰ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਦੀ ਲੈਕਚਰਾਰ ਸਤਿੰਦਰਵੀਰ ਕੌਰ, ਅਮਨਦੀਪ ਸਿੰਘ ਹੈੱਡ ਮਾਸਟਰ ਗੌਰਮਿੰਟ ਹਾਈ ਸਕੂਲ ਬੁੱਗਾ ਕਲਾਂ ਅਤੇ ਮੋਨਿਕਾ ਸਰਕਾਰੀ ਐਲੀਮੈਂਟਰੀ ਸਕੂਲ ਨਸਰਾਲੀ ਸ਼ਾਮਿਲ ਹਨ। ਜਾਣਕਾਰੀ ਮੁਤਾਬਿਕ ਸਿੱਖਿਆ ਦੇ ਪ੍ਰਬੰਧਕੀ ਖੇਤਰ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਜ਼ਿਲ੍ਹੇ ਵਿਚ ਵਿਦਿਆਰਥੀਆਂ ਨੂੰ ਮੋਹਰੀ ਬਣਾਉਣਾ, ਸਕੂਲ ਖੇਡ ਪ੍ਰਾਪਤੀਆਂ, ਨਵੀਨਤਮ ਅਧਿਆਪਨ ਨਵੀਆਂ ਤਕਨੀਕਾਂ, ਸੁੰਦਰ ਲਿਖਾਈ ਲਾਗੂ ਕਰਾਉਣਾ, ਸਮਾਜਿਕ ਸੇਵਾਵਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਅਤੇ ਸਕੂਲਾਂ ਵਿਚ ਵਧੀਆ ਪ੍ਰਬੰਧ ਬਦਲੇ ਕਮਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੂੰ ਪੰਜਾਬ ਰਾਜ ਪ੍ਰਬੰਧਕੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕ ਦਿਵਸ ਮੌਕੇ ਅਧਿਆਪਕ ਰਾਜ ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ ਦੀ ਸੂਚੀ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਿਤ ਤਿੰਨ ਅਧਿਆਪਕ ਅਤੇ ਪ੍ਰਬੰਧਕੀ ਪੁਰਸਕਾਰ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੂੰ ਸ਼ਾਮਿਲ ਹਨ, ਜਿਨ੍ਹਾਂ ਵਿਚ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਕਮਲਜੀਤ ਕੌਰ ਨੂੰ ਪ੍ਰਬੰਧਕੀ ਪੁਰਸਕਾਰ ਲਈ ਚੁਣਿਆ ਗਿਆ ਹੈ, ਜਦੋਂਕਿ ਅਧਿਆਪਕ ਰਾਜ ਪੁਰਸਕਾਰ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਦੀ ਲੈਕਚਰਾਰ ਸਤਿੰਦਰਵੀਰ ਕੌਰ, ਅਮਨਦੀਪ ਸਿੰਘ ਹੈੱਡ ਮਾਸਟਰ ਗੌਰਮਿੰਟ ਹਾਈ ਸਕੂਲ ਬੁੱਗਾ ਕਲਾਂ ਅਤੇ ਮੋਨਿਕਾ ਸਰਕਾਰੀ ਐਲੀਮੈਂਟਰੀ ਸਕੂਲ ਨਸਰਾਲੀ ਸ਼ਾਮਿਲ ਹਨ। ਜਾਣਕਾਰੀ ਮੁਤਾਬਿਕ ਸਿੱਖਿਆ ਦੇ ਪ੍ਰਬੰਧਕੀ ਖੇਤਰ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਜ਼ਿਲ੍ਹੇ ਵਿਚ ਵਿਦਿਆਰਥੀਆਂ ਨੂੰ ਮੋਹਰੀ ਬਣਾਉਣਾ, ਸਕੂਲ ਖੇਡ ਪ੍ਰਾਪਤੀਆਂ, ਨਵੀਨਤਮ ਅਧਿਆਪਨ ਨਵੀਆਂ ਤਕਨੀਕਾਂ, ਸੁੰਦਰ ਲਿਖਾਈ ਲਾਗੂ ਕਰਾਉਣਾ, ਸਮਾਜਿਕ ਸੇਵਾਵਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਅਤੇ ਸਕੂਲਾਂ ਵਿਚ ਵਧੀਆ ਪ੍ਰਬੰਧ ਬਦਲੇ ਕਮਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੂੰ ਪੰਜਾਬ ਰਾਜ ਪ੍ਰਬੰਧਕੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ’ਤੇ ਡਿਪਟੀ ਡੀ.ਈ. ਓ ਨੇ ਕਿਹਾ ਕਿ ਇਹ ਸਭ ਕੁਝ ਉਨ੍ਹਾਂ ਦੇ ਮਿਹਨਤੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸੰਭਵ ਹੋ ਸਕਿਆ ਹੈ। ਇਸ ਮੌਕੇ ਸਕੂਲ ਮੁਖੀਆਂ, ਸਟਾਫ਼, ਵਿਦਿਆਰਥੀਆਂ, ਮਾਪਿਆਂ, ਭਾਈਚਾਰੇ ਦੇ ਮੈਂਬਰਾਂ ਅਤੇ ਸਟੇਟ ਐਵਾਰਡੀ ਟੀਚਰ ਐਸੋਸੀਏਸ਼ਨ ਦੇ ਪ੍ਰਧਾਨ ਸਟੇਟ ਐਵਾਰਡੀ ਨੌਰੰਗ ਸਿੰਘ ਖਰੋੜ ਸਿੱਖਿਆ ਕੋਆਰਡੀਨੇਟਰ ਫ਼ਤਹਿਗੜ੍ਹ ਸਾਹਿਬ ਨੇ ਰਾਜ ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਹਲਕਾ ਅਮਲੋਹ ’ਚ ਚੋਣਾਂ ਦੀਆਂ ਤਿਆਰੀਆਂ ਤੇਜ਼ ਅਮਲੋਹ ’ਚ ਭਾਜਪਾ ਦੀ ਜਿੱਤ ਲਈ ਵਰਕਰ ਇੱਕਜੁੱਟ ਹੋ ਕੇ ਕਰਨ ਕੰ... ਅਗਲੀ ਖ਼ਬਰ ਸੁੱਖੀ ਸੌਂਢਾ ਮੈਮੋਰੀਅਲ ਯੂਥ ਵੈੱਲਫੇਅਰ ਕਲੱਬ ਵਲੋਂ ਕਬੱਡੀ ਟੂਰਨਾਮੈਂਟ 13 ਨੂੰ ਚੇਅਰਮੈਨ ਅਜੈ ਸਿੰਘ ਲਿਬੜਾ, ਸੂਬਾ ਸਪੋ...
Ad Position 24