08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ- ਬੀਬਾ ਬਹਿਸ਼ਤਾ ਸਿੰਘ ਅਮਲੋਹ ’ਚ ਕਾਂਗਰਸ ਦੀ ਮਜ਼ਬੂਤੀ ਲਈ ਕਾਂਗਰਸ ਮਹਿਲਾ ਵਿੰਗ ਦੀ ਹੋਈ ਅਹਿਮ ਮੀਟਿੰਗ

ਅਮਲੋਹ, 6 ਸਤੰਬਰ (ਕੇਵਲ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਅਮਲੋਹ ਤੋਂ ਕਾਂਗਰਸ ਪਾਰਟੀ ਦੀ ਜਿੱਤ ਲਈ ਤਿਆਰੀਆਂ ਸ਼ੁਰੂ ਕਰਦਿਆਂ ਕਾਂਗਰਸ ਦਫ਼ਤਰ ਅਮਲੋਹ ਵਿਖੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਧਰਮ-ਪਤਨੀ ਬੀਬਾ ਬਹਿਸ਼ਤਾ ਸਿੰਘ ਨਾਭਾ ਵਲੋਂ ਕਾਂਗਰਸ ਮਹਿਲਾ ਵਿੰਗ ਦੀਆਂ ਅਹੁਦੇਦਾਰਾਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਮਹਿਲਾ ਵਰਕਰਾਂ ਅਤੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅਮਲੋਹ, 6 ਸਤੰਬਰ (ਕੇਵਲ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਅਮਲੋਹ ਤੋਂ ਕਾਂਗਰਸ ਪਾਰਟੀ ਦੀ ਜਿੱਤ ਲਈ ਤਿਆਰੀਆਂ ਸ਼ੁਰੂ ਕਰਦਿਆਂ ਕਾਂਗਰਸ ਦਫ਼ਤਰ ਅਮਲੋਹ ਵਿਖੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਧਰਮ-ਪਤਨੀ ਬੀਬਾ ਬਹਿਸ਼ਤਾ ਸਿੰਘ ਨਾਭਾ ਵਲੋਂ ਕਾਂਗਰਸ ਮਹਿਲਾ ਵਿੰਗ ਦੀਆਂ ਅਹੁਦੇਦਾਰਾਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਮਹਿਲਾ ਵਰਕਰਾਂ ਅਤੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬਾ ਬਹਿਸ਼ਤਾ ਸਿੰਘ ਨਾਭਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਦਾ ਪਹੁੰਚਣਾ ਇਸ ਗੱਲ ਦਾ ਸਬੂਤ ਹੈ ਕਿ ਹਲਕੇ ਵਿਚ ਕਾਂਗਰਸ ਪਾਰਟੀ ਪ੍ਰਤੀ ਲੋਕਾਂ, ਖ਼ਾਸ ਕਰਕੇ ਮਹਿਲਾਵਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਮਲੋਹ ਸ਼ਹਿਰ ਅਤੇ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਵਾਰਡਾਂ ਵਿਚ ਡੋਰ-ਟੂ-ਡੋਰ ਰਾਬਤਾ ਕਾਇਮ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਅਮਲੋਹ ਸਿਮਰਨ ਬਰੌਗਾ, ਬਲਾਕ ਪ੍ਰਧਾਨ ਮੰਡੀ ਗੋਬਿੰਦਗੜ੍ਹ ਨੀਤੂ ਸਿੰਘੀ, ਨੀਲਮ ਰਾਣੀ ਮੀਤ ਪ੍ਰਧਾਨ , ਕੌਂਸਲਰ ਟੀਨਾ ਸ਼ਰਮਾ, ਕੌਂਸਲਰ ਰੇਨੂੰ ਸ਼ਰਮਾ, ਕੌਂਸਲਰ ਰਾਧਾ ਗੋਇਲ, ਕੌਂਸਲਰ ਪ੍ਰੀਤੀ ਰਾਣੀ, ਕੌਂਸਲਰ ਪੂਨਮ ਜਿੰਦਲ, ਕੌਂਸਲਰ ਗੁਰਮੀਤ ਕੌਰ, ਕੌਂਸਲਰ ਕਮਲਜੀਤ ਕੌਰ, ਸ਼ਸ਼ੀ ਸ਼ਰਮਾ, ਸੱਤਿਆ ਰਾਣੀ ਪੂਨਮ ਗੋਸਾਈ, ਨੈਨਸੀ ਸ਼ਰਮਾ ਸਪੋਕਸਪਰਸਨ, ਪ੍ਰਵੀਨ ਸ਼ਰਮਾ, ਪਰਮਜੀਤ ਕੌਰ ਬਰੌਗਾ, ਰਣਜੀਤ ਕੌਰ ਅਮਲੋਹ, ਰਾਜਵਿੰਦਰ ਕੌਰ ਭੱਦਲਥੂਹਾ, ਰਮਨਦੀਪ ਕੌਰ ਕਾਹਨਪੁਰਾ, ਹਰਜਿੰਦਰ ਕੌਰ ਦੀਵਾ, ਹਰਜੀਤ ਕੌਰ, ਪਰਮਜੀਤ ਕੌਰ ਨਰਾਇਣਗੜ੍ਹ, ਕੁਲਵੰਤ ਕੌਰ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਹਿਲਾ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਵਾਲਮੀਕਿ ਮੰਦਰ ਵਿਖੇ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਮੂਹ 573 ਪੋਲਿੰਗ ਬੂਥਾਂ ‘ਤੇ ਸਫਲਤਾਪੂਰਵਕ ਲੱਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫ਼ਸਰ
Ad Position 24