07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਸਮਾਜ ਦੇ ਨਿਰਮਾਤਾ ਤੇ ਦੇਸ਼ ਦੇ ਭਵਿੱਖ ਦੇ ਮਾਰਗ ਦਰਸ਼ਕ- ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਮਨਪ੍ਰੀਤ ਸਿੰਘ)- ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਅਧਿਆਪਕ ਦਿਵਸ ਦੇ ਮੌਕੇ ‘ਤੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਮੂਹ ਅਧਿਆਪਕ ਵਰਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਅਸਲ ਨਿਰਮਾਤਾ ਹਨ, ਜੋ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ, ਸੋਚ ਅਤੇ ਸ਼ਖ਼ਸੀਅਤ ਦਾ ਨਿਰਮਾਣ ਕਰਕੇ ਉਨ੍ਹਾਂ ਨੂੰ ਜ਼ਿੰਦਗੀ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਂਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਮਨਪ੍ਰੀਤ ਸਿੰਘ)- ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਅਧਿਆਪਕ ਦਿਵਸ ਦੇ ਮੌਕੇ ‘ਤੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਮੂਹ ਅਧਿਆਪਕ ਵਰਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਅਸਲ ਨਿਰਮਾਤਾ ਹਨ, ਜੋ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ, ਸੋਚ ਅਤੇ ਸ਼ਖ਼ਸੀਅਤ ਦਾ ਨਿਰਮਾਣ ਕਰਕੇ ਉਨ੍ਹਾਂ ਨੂੰ ਜ਼ਿੰਦਗੀ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਂਦੇ ਹਨ। ਇਕ ਚੰਗਾ ਅਧਿਆਪਕ ਵਿਦਿਆਰਥੀ ਦੇ ਜੀਵਨ ਨੂੰ ਸਹੀ ਦਿਸ਼ਾ ਦੇ ਕੇ ਉਸ ਦੇ ਸੁਪਨਿਆਂ ਨੂੰ ਹਕੀਕਤ ਵਿਚ ਬਦਲਣ ਲਈ ਪ੍ਰੇਰਿਤ ਕਰਦਾ ਹੈ। ਵਿਧਾਇਕ ਰਾਏ ਨੇ ਕਿਹਾ ਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਦਾ ਮੁੱਢਲਾ ਆਧਾਰ ਮਿਆਰੀ ਸਿੱਖਿਆ ਹੈ ਅਤੇ ਇਸ ਵਿਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ। ਅਧਿਆਪਕ ਆਪਣੀ ਮਿਹਨਤ, ਸਮਰਪਣ ਅਤੇ ਤਜਰਬੇ ਨਾਲ ਨੌਜਵਾਨ ਪੀੜ੍ਹੀ ਨੂੰ ਗਿਆਨਵਾਨ, ਜ਼ਿੰਮੇਵਾਰ ਅਤੇ ਸਮਰੱਥ ਨਾਗਰਿਕ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਦਾ ਮਕਸਦ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਅਤੇ ਗੁਣਵੱਤਾ ਭਰਪੂਰ ਸਿੱਖਿਆ ਦੇ ਕੇ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਯੁੱਗ ਲਈ ਤਿਆਰ ਕਰਨਾ ਹੈ। ਉਨ੍ਹਾਂ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਸਿੱਖਿਆ ਕ੍ਰਾਂਤੀ ਦੇ ਸਫ਼ਰ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਪੰਜਾਬ ਦੇ ਬੱਚਿਆਂ ਨੂੰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰਨ। ਵਿਧਾਇਕ ਰਾਏ ਨੇ ਕਿਹਾ ਕਿ ਅਧਿਆਪਕਾਂ ਦਾ ਸਨਮਾਨ ਕਰਨਾ ਅਸਲ ਵਿਚ ਗਿਆਨ ਅਤੇ ਸਿੱਖਿਆ ਦਾ ਸਨਮਾਨ ਕਰਨਾ ਹੈ। ਉਨ੍ਹਾਂ ਸਮੂਹ ਅਧਿਆਪਕਾਂ ਦੀ ਨਿਸ਼ਕਾਮ ਸੇਵਾ, ਮਿਹਨਤ ਅਤੇ ਸਮਰਪਣ ਨੂੰ ਸਲਾਮ ਕਰਦਿਆਂ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਗੁਰਪਾਲ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ’ਚ ਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਿਲ ਅਗਲੀ ਖ਼ਬਰ ਭਗਵਾਨ ਸ੍ਰੀ ਵਾਲਮੀਕਿ ਮੰਦਰ ਵਿਖੇ ਜਨਮ ਅਸ਼ਟਮੀ ਮਨਾਈ
Ad Position 24