07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਮਲੋਹ ਨੂੰ ਸਾਫ਼ ਤੇ ਸੁੰਦਰ ਸ਼ਹਿਰ ਬਣਾਉਣਾ ਸਾਡੀ ਪਹਿਲੀ ਤਰਜੀਹ- ਵਿਧਾਇਕ ਗੈਰੀ ਬੜਿੰਗ ਕਿਹਾ, ਖੰਨਾ ਰੋਡ ਨੇੜੇ ਲੱਗੇ ਕੁੜੇ ਦੇ ਢੇਰ ਨੂੰ ਪੱਕੇ ਤੌਰ ’ਤੇ ਹਟਾਇਆ

ਅਮਲੋਹ, 6 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮਿਸ਼ਨ ਕਲੀਨ ਪੰਜਾਬ ਤਹਿਤ ਅਮਲੋਹ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਖ਼ੁਦ ਮੌਕੇ ’ਤੇ ਪਹੁੰਚ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਦੌਰਾਨ ਅੱਜ ਖੰਨਾ ਰੋਡ ਨੇੜੇ ਸਫ਼ਾਈ ਕਾਰਜ ਕਰਵਾਉਂਦਿਆਂ ਉੱਥੇ ਬਣ ਰਹੇ ਕੂੜੇ ਦੇ ਢੇਰਾਂ ਨੂੰ ਪੱਕੇ ਤੌਰ ’ਤੇ ਖ਼ਤਮ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅਮਲੋਹ, 6 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮਿਸ਼ਨ ਕਲੀਨ ਪੰਜਾਬ ਤਹਿਤ ਅਮਲੋਹ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਖ਼ੁਦ ਮੌਕੇ ’ਤੇ ਪਹੁੰਚ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਦੌਰਾਨ ਅੱਜ ਖੰਨਾ ਰੋਡ ਨੇੜੇ ਸਫ਼ਾਈ ਕਾਰਜ ਕਰਵਾਉਂਦਿਆਂ ਉੱਥੇ ਬਣ ਰਹੇ ਕੂੜੇ ਦੇ ਢੇਰਾਂ ਨੂੰ ਪੱਕੇ ਤੌਰ ’ਤੇ ਖ਼ਤਮ ਕਰਵਾਇਆ ਗਿਆ। ਵਿਧਾਇਕ ਗੈਰੀ ਬੜਿੰਗ ਦੀ ਅਗਵਾਈ ਹੇਠ ਨਗਰ ਕੌਂਸਲ ਅਮਲੋਹ ਦੀ ਪ੍ਰਧਾਨ ਹਰਿੰਦਰ ਕੌਰ ਚੀਮਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਫ਼ਾਈ ਕਾਰਜ ਦੌਰਾਨ ਸਫ਼ਾਈ ਸੇਵਕਾਂ ਵਲੋਂ ਮੌਕੇ ’ਤੇ ਪਿਆ ਕੂੜਾ ਹਟਾ ਕੇ ਟਰਾਲੀ ਵਿਚ ਲੋਡ ਕੀਤਾ ਗਿਆ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਹਰੇਕ ਸ਼ਹਿਰ ਵਾਸੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਮੁੜ ਕੂੜਾ ਇਕੱਠਾ ਨਾ ਹੋਵੇ, ਇਸ ਲਈ ਨਗਰ ਕੌਂਸਲ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਰਾਂ ਅਤੇ ਦੁਕਾਨਾਂ ਦਾ ਕੂੜਾ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੂੰ ਹੀ ਦਿੱਤਾ ਜਾਵੇ, ਤਾਂ ਜੋ ਅਮਲੋਹ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ। ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਮੀਤ ਪ੍ਰਧਾਨ ਅਤੁਲ ਲੁਟਾਵਾ, ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ , ਕੌਂਸਲਰ ਜਾਨਵੀ ਸ਼ਰਮਾ, ਕੌਂਸਲਰ ਜਗਤਾਰ ਸਿੰਘ ਤੇ ਰਾਕੇਸ਼ ਕੁਮਾਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵਲੋਂ ਜ਼ੂਆਲੋਜੀਕਲ ਸੁਸਾਇਟੀ ਦਾ ਗਠਨ
Ad Position 24