ਗਿਆਨੀ ਦਿੱਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਨੂੰ ਇੱਕਮੁੱਠ ਹੋਣ ਦੀ ਵੱਡੀ ਲੋੜ- ਜਸਟਿਸ ਨਿਰਮਲ ਸਿੰਘ
ਆਉਣ ਵਾਲੇ ਸਮੇਂ ’ਚ ਗਿਆਨੀ ਦਿੱਤ ਸਿੰਘ ਦੀ ਯਾਦ ਵਿਚ ਲਾਇਬਰੇਰੀ ਤੇ ਕਮਿਊਨਿਟੀ ਹਾਲ ਬਣਾਵਾਂਗੇ-ਭੂੰਦੜ
ਖਮਾਣੋਂ, 6 ਸਤੰਬਰ (ਜੋਗਿੰਦਰ ਪਾਲ)- ਗੁਰੂ ਰਵਿਦਾਸ ਜੀ ਦੀ 650 ਸਾਲਾ ਸ਼ਤਾਬਦੀ ਨੂੰ ਸਮਰਪਿਤ ਗਿਆਨੀ ਦਿੱਤ ਸਿੰਘ ਪੰਜਾਬੀ ਸਾਹਿਤ ਸਭਾ ਖਮਾਣੋਂ ਤੇ ਡਾ. ਭੀਮ ਰਾਓ ਅੰਬੇਦਕਰ ਮਿਸ਼ਨ ਸੋਸਾਇਟੀ ਦੇ ਸਹਿਯੋਗ ਨਾਲ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਤੇ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਸਮਾਜਿਕ ਭਲਾਈ ਚੈਰੀਟੇਬਲ ਟਰੱਸਟ ਵਲੋਂ ਸਿੱਖ ਕੌਮ ਦੇ ਮਹਾਨ ਵਿਦਵਾਨ ਪੰਥ ਰਤਨ ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਜੀ ਦੀ ਯਾਦ ’ਚ ਖਮਾਣੋਂ ਦੇ ਗੁਰਦੁਆਰਾ ਸਾਹਿਬ ਵਿਖੇ 125ਵੀਂ ਸਾਲਾਨਾ ਬਰਸੀ ’ਤੇ ਸਮਾਗਮ ਕਰਵਾਇਆ ਗਿਆ।
ਖਮਾਣੋਂ, 6 ਸਤੰਬਰ (ਜੋਗਿੰਦਰ ਪਾਲ)- ਗੁਰੂ ਰਵਿਦਾਸ ਜੀ ਦੀ 650 ਸਾਲਾ ਸ਼ਤਾਬਦੀ ਨੂੰ ਸਮਰਪਿਤ ਗਿਆਨੀ ਦਿੱਤ ਸਿੰਘ ਪੰਜਾਬੀ ਸਾਹਿਤ ਸਭਾ ਖਮਾਣੋਂ ਤੇ ਡਾ. ਭੀਮ ਰਾਓ ਅੰਬੇਦਕਰ ਮਿਸ਼ਨ ਸੋਸਾਇਟੀ ਦੇ ਸਹਿਯੋਗ ਨਾਲ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਤੇ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਸਮਾਜਿਕ ਭਲਾਈ ਚੈਰੀਟੇਬਲ ਟਰੱਸਟ ਵਲੋਂ ਸਿੱਖ ਕੌਮ ਦੇ ਮਹਾਨ ਵਿਦਵਾਨ ਪੰਥ ਰਤਨ ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਜੀ ਦੀ ਯਾਦ ’ਚ ਖਮਾਣੋਂ ਦੇ ਗੁਰਦੁਆਰਾ ਸਾਹਿਬ ਵਿਖੇ 125ਵੀਂ ਸਾਲਾਨਾ ਬਰਸੀ ’ਤੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਜਸਪਾਲ ਸਿੰਘ ਤਾਨ ਅਤੇ ਪਰਮਜੀਤ ਸਿੰਘ ਪਾਰਸ ਫਰੋਰ ਵਾਲੇ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਵਾਰਾਂ ਸੁਣਾ ਕੇ ਨਿਹਾਲ ਕੀਤਾ। ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਗਿਆਨੀ ਦਿੱਤ ਸਿੰਘ ਦੀ ਯਾਦ ’ਚ ਕਮਿਊਨਿਟੀ ਸੈਂਟਰ ਤੇ ਲਾਇਬਰੇਰੀ ਬਣਾਉਣ ਦਾ ਐਲਾਨ ਕੀਤਾ। ਇਸ ਉਪਰੰਤ ਸਾਹਿੱਤਕਾਰ ਭਗਤ ਸਿੰਘ ਸਰੋਆ ਨੇ ਗਿਆਨੀ ਦਿੱਤ ਸਿੰਘ ਦੀ ਜੀਵਨੀ ਸਬੰਧੀ ਪਰਚਾ ਪੜ੍ਹਿਆ। ਇਸ ਮੌਕੇ ਗਿਆਨੀ ਦਿੱਤ ਸਿੰਘ ਜੀ ਦੀ ਯਾਦ ਵਿਚ ਸੰਸਥਾ ਵਲੋਂ ਦਸਤਾਰ ਮੁਕਾਬਲੇ ਅਤੇ ਮੈਡੀਕਲ ਕੈਂਪ ਵੀ ਲਗਾਇਆ ਗਿਆ ਜਿਸ ਵਿਚ ਅਨੇਕਾਂ ਲੋਕਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ। ਲੰਮੇ ਸਮੇਂ ਤੋਂ ਗਿਆਨੀ ਦਿੱਤ ਸਿੰਘ ਦੀ ਯਾਦ ਵਿਚ ਬਣੀ ਸੰਸਥਾ ’ਚ ਸੇਵਾਵਾਂ ਨਿਭਾਉਣ ਬਦਲੇ ਗੁਰਨਾਮ ਸਿੰਘ ਬਿਜਲੀ ਅਤੇ ਭਗਤ ਸਿੰਘ ਪੰਜਕੋਹਾ ਦਾ ਵਿਸ਼ੇਸ਼ ਤੌਰ ਤੇ ਸ੍ਰੀ ਸਾਹਿਬ ਤੇ ਲੋਈ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਸਮਾਜ ਨੂੰ ਇਕ ਪਲੇਟਫ਼ਾਰਮ ਤੇ ਖੜੇ ਹੋਣ ਦਾ ਹੋਕਾ ਦਿੰਦਿਆਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਦੇ ਨਾਲ ਹਾਜ਼ਰੀਨ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ, ਅਕਾਲੀ ਦਲ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਸਤਵਿੰਦਰ ਕੌਰ ਧਾਲੀਵਾਲ, ਗੁਰਸ਼ਰਨ ਸਿੰਘ ਬਾਜਵਾ, ਕੌਮੀ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ, ਹਰਪਾਲ ਸਿੰਘ ਚਾਹਲ, ਸਵਰਨ ਸਿੰਘ ਮੁਸਤਫਾਬਾਦ, ਤਰਲੋਚਨ ਸਿੰਘ ਫ਼ੌਜੀ, ਗੁਰਮੀਤ ਸਿੰਘ ਨਾਨੋਵਾਲ, ਰਣਜੀਤ ਸਿੰਘ ਫੈਂਸੀ, ਡਾ. ਅਮਨਦੀਪ ਕੌਰ ਢੋਲੇਵਾਲ, ਹਰਵੇਲ ਸਿੰਘ ਮਾਧੋਪੁਰ, ਪ੍ਰੇਮ ਸਿੰਘ ਪੰਜਕੋਹਾ, ਮਲਾਗਰ ਸਿੰਘ, ਲਖਵੀਰ ਸਿੰਘ ਰੁਪਾਲਹੇੜੀ, ਅਜੈਬ ਸਿੰਘ ਚਮਕੌਰ ਸਾਹਿਬ, ਦਰਵਾਰਾ ਸਿੰਘ, ਸੁਖਦੇਵ ਸਿੰਘ ਕਲੇਰ, ਹਰਵੰਤ ਸਿੰਘ ਸ਼ਾਨ, ਪ੍ਰਧਾਨ ਅਮਰਜੀਤ ਸਿੰਘ, ਕੁਲਵੰਤ ਸਿੰਘ, ਰਘਵੀਰ ਸਿੰਘ ਬਰਵਾਲੀ, ਭਾਗ ਸਿੰਘ ਮਰਵਾਹਾ, ਸੁਖਬੀਰ ਸਿੰਘ ਬੱਲ, ਸਤਵੰਤ ਸਿੰਘ ਕਲੌੜ, ਮਹਿੰਦਰ ਸਿੰਘ ਤੇ ਜਸਬੀਰ ਸਿੰਘ ਸੰਘੋਲ, ਕਰਮਜੀਤ ਕੌਰ ਕਮਲ, ਸੁਖਬੀਰ ਕੌਰ ਸੁਹਾਵੀ, ਸਰਬਜੀਤ ਕੌਰ, ਲਖਵੀਰ ਸਿੰਘ ਕੋਟਲਾ ਵਾਰਿਸ ਪੰਜਾਬ ਦੇ, ਕਿਰਨਜੀਤ ਕੌਰ ਸਾਬਕਾ ਸਰਪੰਚ ਤੇ ਪਰਮਜੀਤ ਸਿੰਘ ਰਾਣਵਾਂ, ਜਤਿੰਦਰ ਕੌਰ, ਸਰਬਜੀਤ ਸਿੰਘ ਲਾਡੀ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।