06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜ਼ਿਲ੍ਹਾ ਸਕੂਲ ਖੇਡਾਂ ’ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ

ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕੀਆਂ ਦੇ ਬਾਸਕਟ ਬਾਲ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ। ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪੋਲੋ ਗਰਾਉਂਡ ਪਟਿਆਲਾ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਅੰਡਰ-14 ਲੜਕੀਆਂ ਦੇ ਵਿੱਚ ਪਟਿ-1 ਜੋਨ ਨੇ ਪਹਿਲਾ,ਪਟਿ-2 ਜੋਨ ਨੇ ਦੂਜਾ,ਪਟਿ-3 ਜੋਨ ਨੇ ਤੀਜਾ,ਅੰਡਰ-17 ਦੇ ਵਿੱਚ ਪਟਿ-2 ਜੋਨ ਨੇ ਪਹਿਲਾ,ਪਟਿ-3 ਜੋਨ ਨੇ ਦੂਜਾ,ਪਟਿ-1 ਜੋਨ ਨੇ ਤੀਜਾ, ਅੰਡਰ-19 ਦੇ ਵਿੱਚ ਪਟਿ-2 ਜੋਨ ਨੇ ਪਹਿਲਾ,ਪਟਿ -3 ਜੋਨ ਨੇ ਦੂਜਾ ਤੇ ਪਟਿ-1 ਜੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਤੇ ਖੇਡ ਕਨਵੀਨਰ ਪ੍ਰਿੰਸੀਪਲ ਜੱਗਾ ਸਿੰਘ ਸਸਸਸ ਕਪੂਰੀ, ਅਮਰਜੋਤ ਸਿੰਘ,ਬਲਵਿੰਦਰ ਸਿੰਘ ਜੱਸਲ ਜੋਨਲ ਸਕੱਤਰ ਪਟਿ-2, ਅਮਨਦੀਪ ਕੌਰ,ਇੰਦੂ ਬਾਲਾ,ਪਰਮਜੀਤ ਕੌਰ, ਗੁਰਿੰਦਰ ਸਿੰਘ, ਲਖਵਿੰਦਰ ਕੌਰ, ਇਰਵਨਦੀਪ ਕੌਰ, ਗੁਰਮੀਤ ਸਿੰਘ ਕੋਚ, ਕੰਵਲਦੀਪ ਸਿੰਘ ਕੋਚ, ਰਮਣੀਕ ਅਹੂਜਾ ਕੋਚ, ਤੇਜਿੰਦਰ ਕੌਰ,ਹਰਵੀਰ ਕੌਰ, ਗੁਰਪ੍ਰੀਤ ਸਿੰਘ ਬਾਜਵਾ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁੱਡਾ ਅਤੇ ਪੀ.ਡੀ.ਏ. ਇੰਜੀਨੀਅਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਇੰਜੀਨੀਅਰਜ਼ ਮਿਲਣੀ, ਲੁਧਿਆਣਾ ਵਿਖੇ ਸ਼ਮੂਲੀਅਤ ਕ... ਅਗਲੀ ਖ਼ਬਰ ਪ੍ਰਿੰਸੀਪਲ ਸੁਸ਼ੀਲ ਕੁਮਾਰ ਸ਼ਰਮਾ ਦਾ ਮੈਨੇਜਮੈਂਟ ਕਮੇਟੀ ਵਲੋਂ ਸਨਮਾਨ
Ad Position 24