ਹਲਕਾ ਸਨੌਰ ਦੇ ਵਿਕਾਸ ਲਈ ਲੋਕਾਂ ਦੀ ਆਵਾਜ਼ ਬਣਾਂਗੇ- ਪ੍ਰੋ. ਸੁਪਨਪ੍ਰੀਤ ਸਿੰਘ
ਸਨੌਰ, 6 ਸਤੰਬਰ (ਸੋਖਲ)- ‘ਵਾਰਿਸ ਪੰਜਾਬ ਦੇ’ ਹਲਕਾ ਸਨੌਰ ਤੋਂ ਟਕਸਾਲੀ ਆਗੂ ਪ੍ਰੋ. ਸੁਪਨਪ੍ਰੀਤ ਸਿੰਘ ਜੋਗੀਪੁਰ ਨੇ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ।
ਸਨੌਰ, 6 ਸਤੰਬਰ (ਸੋਖਲ)- ‘ਵਾਰਿਸ ਪੰਜਾਬ ਦੇ’ ਹਲਕਾ ਸਨੌਰ ਤੋਂ ਟਕਸਾਲੀ ਆਗੂ ਪ੍ਰੋ. ਸੁਪਨਪ੍ਰੀਤ ਸਿੰਘ ਜੋਗੀਪੁਰ ਨੇ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਨੌਰ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ’ਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ, ਸਫ਼ਾਈ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਸੁਪਨਪ੍ਰੀਤ ਸਿੰਘ ਨੇ ਕਿਹਾ ਕਿ ਵਿਕਾਸ ਦੇ ਕੰਮ ਸਿਆਸੀ ਪੱਖਪਾਤ ਤੋਂ ਉੱਪਰ ਉੱਠ ਕੇ ਹਰੇਕ ਇਲਾਕੇ ਵਿਚ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਨੌਰ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾਵੇਗੀ।