06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿਖਾਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ

ਪਟਿਆਲਾ, 6 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਵਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸਨੌਰੀ ਅੱਡਾ ਤੋਂ ਅੱਜ ਬੱਸ ਰਵਾਨਾ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਅਤੇ ਵਾਰਡ ਨੰਬਰ 39 ਦੇ ਇੰਚਾਰਜ ਜਯੋਤੀ ਵੀ ਮੌਜੂਦ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪਟਿਆਲਾ, 6 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਵਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸਨੌਰੀ ਅੱਡਾ ਤੋਂ ਅੱਜ ਬੱਸ ਰਵਾਨਾ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਅਤੇ ਵਾਰਡ ਨੰਬਰ 39 ਦੇ ਇੰਚਾਰਜ ਜਯੋਤੀ ਵੀ ਮੌਜੂਦ ਸਨ। ਇਸ ਮੌਕੇ ਸੰਗਤਾਂ ਯਾਤਰਾ ਦੌਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਬੱਸ ਹਰਿਦੁਆਰ ਅਤੇ ਰਿਸ਼ੀਕੇਸ਼ ਜਾਵੇਗੀ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸੰਬੰਧਿਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨ੍ਹਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ’ਚ ਸ਼ਰਧਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਹਲਕਾ ਸਨੌਰ ਦੇ ਵਿਕਾਸ ਲਈ ਲੋਕਾਂ ਦੀ ਆਵਾਜ਼ ਬਣਾਂਗੇ- ਪ੍ਰੋ. ਸੁਪਨਪ੍ਰੀਤ ਸਿੰਘ
Ad Position 24