06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਮਾਣਾ ’ਚ ਸ਼ਰਧਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਸਮਾਣਾ, 6 ਸਤੰਬਰ (ਸਾਹਿਬ ਸਿੰਘ)-ਸਮਾਣਾ ਸ਼ਹਿਰ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਸਭ ਵਰਗਾਂ ਨੇ ਮਿਲ ਕੇ ਸ਼ਰਧਾ ’ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਸ਼ਹਿਰ ਦੇ ਹਰਕੇ ਮੰਦਿਰ ਨੂੰ ਸਜਾਇਆ ਗਿਆ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸਮਾਣਾ, 6 ਸਤੰਬਰ (ਸਾਹਿਬ ਸਿੰਘ)-ਸਮਾਣਾ ਸ਼ਹਿਰ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਸਭ ਵਰਗਾਂ ਨੇ ਮਿਲ ਕੇ ਸ਼ਰਧਾ ’ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਸ਼ਹਿਰ ਦੇ ਹਰਕੇ ਮੰਦਿਰ ਨੂੰ ਸਜਾਇਆ ਗਿਆ ਸੀ। ਅੱਧੀ ਰਾਤ ਤੋਂ ਬਾਅਦ ਤੱਕ ਸ਼ਹਿਰ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਵੇਖਣ ਨੂੰ ਮਿਲੀ। ਸ਼ਹਿਰ ਦੇ ਸ਼ਿਵ ਮੰਦਿਰ, ਲਕਸ਼ਮੀ ਨਰਾਇਣ ਮੰਦਿਰ, ਪੰਚ ਮੁਖੀ ਮੰਦਿਰ, ਮੰਦਿਰ ਮਿਰਚੀਆਂ ਮੁਹੱਲਾ ਅਤੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਸ੍ਰੀ ਕ੍ਰਿਸ਼ਨ ਦਾ ਜਨਮ ਦਿਹਾੜਾ ਮਨਾਇਆ ਗਿਆ। ਮੁੱਖ ਸਮਾਗਮ ਅਗਰਵਾਲ ਧਰਮਸ਼ਾਲਾ ਵਿਚ ਧਰਮਸ਼ਾਲਾ ਤੇ ਮੰਦਿਰ ਕਮੇਟੀ ਦੇ ਪ੍ਰਧਾਨ ਦਰਸ਼ਨ ਮਿੱਤਲ ਦੀ ਪ੍ਰਧਾਨਗੀ ਹੇਠ ਹੋਇਆ। ਜਿਸ ਵਿਚ ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਸਾਬਕਾ ਪ੍ਰਧਾਨ ਜੀਵਨ ਗਰਗ, ਉਦਯੋਗਪਤੀ ਰਮੇਸ਼ ਗਰਗ, ਨਗਰ ਕੌਂਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ, ਗੁਰਸ਼ਰਨ ਕੌਰ ਰੰਧਾਵਾ ਅਤੇ ਮੈਂਬਰ ਰਿਸ਼ੂ ਕਰਹਾਲੀ ਆਦਿ ਨੇ ਸ਼ਮੂਲੀਅਤ ਕੀਤੀ। ਪ੍ਰਧਾਨ ਦਰਸ਼ਨ ਮਿੱਤਲ ਨੇ ਆਈਆਂ ਸੰਗਤਾਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਚੇਲੇ ਦੇ ਪਵਿੱਤਰ ਰਿਸ਼ਤੇ ਨੂੰ ਸਮਰਪਿਤ ਸਕੂਲਾਂ ਵਿਚ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ ਅਗਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿਖਾਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ
Ad Position 24