ਕਿਸਾਨ ਜੇਲ੍ਹ ਅੰਦਰ ਅੰਨ ਜਲ ਨਾ ਮਿਲਣ ਦੇ ਰੋਸ ਵਜੋਂ ਕੀਤੀ ਭੁੱਖ ਹੜਤਾਲ
ਰਾਜਪੁਰਾ, 6 ਸਤੰਬਰ (ਰਣਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਜਗਦੀਪ ਸਿੰਘ ਅਲੂਣਾ ਸਮੇਤ ਹੋਰਨਾਂ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜੇਲ੍ਹ ਭਰੋ ਅੰਦੋਲਨ ਤਹਿਤ ਗਿ੍ਫ਼ਤਾਰੀ ਦਿੱਤੀ ਸੀ। ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਕਿਸਾਨਾਂ ਨੂੰ ਜੇਲ੍ਹ ਵਿਚ ਸਹੀ ਢੰਗ ਨਾਲ ਅੰਨ ਜਲ ਨਹੀਂ ਮਿਲ ਰਿਹਾ।
ਰਾਜਪੁਰਾ, 6 ਸਤੰਬਰ (ਰਣਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਜਗਦੀਪ ਸਿੰਘ ਅਲੂਣਾ ਸਮੇਤ ਹੋਰਨਾਂ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜੇਲ੍ਹ ਭਰੋ ਅੰਦੋਲਨ ਤਹਿਤ ਗਿ੍ਫ਼ਤਾਰੀ ਦਿੱਤੀ ਸੀ। ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਕਿਸਾਨਾਂ ਨੂੰ ਜੇਲ੍ਹ ਵਿਚ ਸਹੀ ਢੰਗ ਨਾਲ ਅੰਨ ਜਲ ਨਹੀਂ ਮਿਲ ਰਿਹਾ। ਇਸ ਦੇ ਰੋਸ ਵਜੋਂ ਜਗਦੀਪ ਸਿੰਘ ਅਲੂਣਾ ਨੇ ਜੇਲ੍ਹ ਅੰਦਰ ਭੁੱਖ ਹੜਤਾਲ ਕਰ ਦਿੱਤੀ ਤੇ ਉਸ ਦੀ ਹਾਲਤ ਗੰਭੀਰ ਹੋ ਗਈ। ਇਸ ’ਤੇ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਾਥੀਆਂ ਸਮੇਤ ਰਿਹਾਅ ਕਰ ਦਿੱਤਾ। ਹੁਣ ਹਾਲਤ ਕਾਫ਼ੀ ਜ਼ਿਆਦਾ ਗੰਭੀਰ ਹੋਣ ਕਾਰਨ ਕਿਸਾਨ ਆਗੂ ਨੂੰ ਸਿਵਲ ਹਸਪਤਾਲ ਭਰਤੀ ਕਰਨਾ ਪਿਆ ਹੈ, ਜਿੱਥੇ ਹੁਣ ਉਹ ਜੇਰੇ ਇਲਾਜ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਗਦੀਪ ਸਿੰਘ ਅਲੂਣਾ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰਾਜਪੁਰਾ-ਪਟਿਆਲਾ ਸੜਕ ’ਤੇ ਜਾਮ ਲਾਇਆ ਸੀ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨਗੇ। ਇੱਥੋਂ ਹੀ ਉਨ੍ਹਾਂ ਨੂੰ ਪ੍ਰਸ਼ਾਸਨ ਨੇ ਗਿ੍ਫ਼ਤਾਰ ਕਰ ਲਿਆ ਸੀ। ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਗਿ੍ਫ਼ਤਾਰੀ ਤੋਂ ਬਾਅਦ ਜੇਲ੍ਹ ਅੰਦਰ ਨਾ ਤਾਂ ਢੰਗ ਦਾ ਖਾਣਾ ਹੀ ਮਿਲ ਰਿਹਾ ਸੀ ਅਤੇ ਪੀਣ ਵਾਲਾ ਪਾਣੀ ਵੀ ਅਤਿ ਦਰਜੇ ਦਾ ਮਾੜਾ ਸੀ। ਇਸ ਗੱਲ ਨੂੰ ਲੈ ਕੇ ਜਗਦੀਪ ਸਿੰਘ ਅਲੂਣਾ ਨੇ ਜੇਲ੍ਹ ਦੇ ਅੰਦਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। ਇਸ ਮੌਕੇ ਉਹ ਹਸਪਤਾਲ ’ਚ ਇਲਾਜ ਅਧੀਨ ਹਨ। ਇਸ ਮੌਕੇ ਦਿਲਬਾਗ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਬਚਨ ਸਿੰਘ, ਸੁਰਿੰਦਰ ਸਿੰਘ, ਜਸਵੀਰ ਸਿੰਘ, ਸ਼ਮਸ਼ੇਰ ਸਿੰਘ, ਮਨਜੀਤ ਸਿੰਘ ਤੇ ਹੋਰ ਹਾਜ਼ਰ ਸਨ।