08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਸੰਕੀਰਤਨ ਕਰਵਾਇਆ ਵਾਤਾਵਰਨ ਸੁਰੱਖਿਆ ਤੇ ਸਮਾਜਿਕ ਨਿਆਂ ਵਿਭਾਗ ਦੇ ਰਾਸ਼ਟਰੀ ਪ੍ਰਧਾਨ ਰਿਤਿਕ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਮੰਡੀ ਗੋਬਿੰਦਗੜ੍ਹ, 7 ਸਤੰਬਰ (ਰਾਜੇਸ਼ ਸ਼ਰਮਾ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ’ਤੇ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਿਰ, ਭਦਲਥੂਹਾ ਵਿਖੇ ਸੰਕੀਰਤਨ ਕਰਵਾਇਆ ਗਿਆ। ਸਮਾਗਮ ’ਚ ਭਾਰਤ ਸਰਕਾਰ ਦੇ ਵਾਤਾਵਰਨ ਸੁਰੱਖਿਆ ਤੇ ਸਮਾਜਿਕ ਨਿਆਂ ਵਿਭਾਗ ਦੇ ਕੌਮੀ ਪ੍ਰਧਾਨ ਰਿਤਿਕ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮੰਡੀ ਗੋਬਿੰਦਗੜ੍ਹ, 7 ਸਤੰਬਰ (ਰਾਜੇਸ਼ ਸ਼ਰਮਾ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ’ਤੇ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਿਰ, ਭਦਲਥੂਹਾ ਵਿਖੇ ਸੰਕੀਰਤਨ ਕਰਵਾਇਆ ਗਿਆ। ਸਮਾਗਮ ’ਚ ਭਾਰਤ ਸਰਕਾਰ ਦੇ ਵਾਤਾਵਰਨ ਸੁਰੱਖਿਆ ਤੇ ਸਮਾਜਿਕ ਨਿਆਂ ਵਿਭਾਗ ਦੇ ਕੌਮੀ ਪ੍ਰਧਾਨ ਰਿਤਿਕ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੰਡਿਤ ਗੋਬਿੰਦ ਪ੍ਰਸ਼ਾਦ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਬਾਲ ਰੂਪ ਦੀ ਰਸਮੀ ਪੂਜਾ ਕਰਕੇ ਸਮਾਗਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਭਜਨ ਗਾਇਕ ਮਲਕੀਤ ਮੱਲੀ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਭਜਨਾਂ ਦੀ ਪੇਸ਼ਕਾਰੀ ਕੀਤੀ। ਮੰਦਿਰ ਕਮੇਟੀ ਵਲੋਂ ਮੁੱਖ ਮਹਿਮਾਨ ਰਿਤਿਕ ਅਰੋੜਾ ਨੂੰ ਸਨਮਾਨਿਤ ਵੀ ਕੀਤਾ ਗਿਆ। ਰਿਤਿਕ ਅਰੋੜਾ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਵਲੋਂ ਅਰਜੁਨ ਨੂੰ ਦਿੱਤੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਸਹੀ ਮਾਰਗ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਦਿਆਂ ਧਾਰਮਿਕ ਤੇ ਸਮਾਜਿਕ ਸੇਵਾ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਲਈ ਵੀ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਸੁਦਰਸ਼ਨ ਕੁਮਾਰ ਤਿਵਾੜੀ, ਮਾਸਟਰ ਅੱਛਰ ਦੇਵ, ਪੰਡਿਤ ਸੁਸ਼ੀਲ ਕੁਮਾਰ, ਦੀਪਕ ਸ਼ਰਮਾ, ਜਤਿੰਦਰ ਸ਼ਰਮਾ, ਜੋਸ਼ੀਲ ਤਿਵਾੜੀ, ਹਰੀਸ਼ ਕੁਮਾਰ, ਹਿਤੇਸ਼ ਸ਼ਰਮਾ, ਪੰਕਜ ਸ਼ਰਮਾ, ਮੋਹਿਤ ਛਿੱਬਾ, ਸੰਜੀਵ ਕੁਮਾਰ, ਸਤੀਸ਼ ਕੁਮਾਰ, ਡਾ. ਅਮਨ ਸ਼ਰਮਾ, ਮੋਹਿਤ ਸ਼ਰਮਾ, ਨੀਰਜ ਕੁਮਾਰ, ਮਿਨਲ ਸ਼ਰਮਾ, ਸ਼ੁਭਮ ਸ਼ਰਮਾ ਤੇ ਨੋਬਲ ਸ਼ਰਮਾ ਸਮੇਤ ਵੱਡੀ ਗਿਣਤੀ ’ਚ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ ’ਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24