07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵਰਲਡ ਯੂਨੀਵਰਸਿਟੀ ਵਿਖੇ ‘ਦਿ ਓਰਿਜਨ ਥਿਊਰੀਜ਼ ਆਫ਼ ਪੰਜਾਬੀ ਲੈਂਗਵੇਜ’ ਵਿਸ਼ੇ ’ਤੇ ਭਾਸ਼ਨ ਕਰਵਾਇਆ

ਫ਼ਤਹਿਗੜ੍ਹ ਸਾਹਿਬ, 7 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਲੋਂ ‘ਦਿ ਓਰਿਜਨ ਥਿਊਰੀਜ਼ ਆਫ਼ ਪੰਜਾਬੀ ਲੈਂਗਵੇਜ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਹਾਈਬ੍ਰਿਡ ਢੰਗ ਨਾਲ ਕਰਵਾਇਆ ਗਿਆ, ਜਿਸ ਵਿਚ ਭਾਸ਼ਾ ਫੈਕਲਟੀ ਦੇ ਡੀਨ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ.

Ad Position 21
repet_subhas-goyals [Copy P29]
ਡਾ. ਸਿਕੰਦਰ ਸਿੰਘ 08-09-2026
ਫ਼ਤਹਿਗੜ੍ਹ ਸਾਹਿਬ, 7 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਲੋਂ ‘ਦਿ ਓਰਿਜਨ ਥਿਊਰੀਜ਼ ਆਫ਼ ਪੰਜਾਬੀ ਲੈਂਗਵੇਜ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਹਾਈਬ੍ਰਿਡ ਢੰਗ ਨਾਲ ਕਰਵਾਇਆ ਗਿਆ, ਜਿਸ ਵਿਚ ਭਾਸ਼ਾ ਫੈਕਲਟੀ ਦੇ ਡੀਨ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਵਿਭਾਗ ਮੁਖੀ ਡਾ. ਅੰਕਦੀਪ ਕੌਰ ਅਟਵਾਲ ਨੇ ਡਾ. ਸਿਕੰਦਰ ਸਿੰਘ ਦਾ ਸਵਾਗਤ ਕਰਦਿਆਂ ਪੰਜਾਬੀ ਭਾਸ਼ਾ ਦੇ ਇਤਿਹਾਸ ਅਤੇ ਵਿਕਾਸ ਨੂੰ ਗੰਭੀਰਤਾ ਨਾਲ ਸਮਝਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਸ਼ਾ ਅਤੇ ਸਾਹਿਤ ਦੇ ਇਤਿਹਾਸ ਨੂੰ ਸਮਝਣ ਨਾਲ ਵਿਦਿਆਰਥੀ ਪੰਜਾਬ ਨਾਲ ਜੁੜੇ ਸਮਾਜਿਕ ਤੇ ਸੱਭਿਆਚਾਰਕ ਮਸਲਿਆਂ ਨੂੰ ਵਧੇਰੇ ਡੂੰਘਾਈ ਨਾਲ ਸਮਝ ਸਕਦੇ ਹਨ, ਸਾਹਿਤ ਇਨ੍ਹਾਂ ਮਸਲਿਆਂ ਪ੍ਰਤੀ ਚੇਤਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਵਿਭਾਗ ਦੇ ਲਗਪਗ 60 ਵਿਦਿਆਰਥੀਆਂ ਦੀ ਸਿੱਧੀ ਸ਼ਮੂਲੀਅਤ ਤੇ ਵੱਖ-ਵੱਖ ਵਿਦਿਅਕ ਅਦਾਰਿਆਂ ਤੋਂ 16 7 ਆਨਲਾਈਨ ਭਾਗੀਦਾਰਾਂ ਦੀ ਸ਼ਮੂਲੀਅਤ ’ਤੇ ਖੁਸ਼ੀ ਪ੍ਰਗਟ ਕੀਤੀ। ਆਪਣੇ ਭਾਸ਼ਣ ਵਿਚ ਡਾ. ਸਿਕੰਦਰ ਸਿੰਘ ਨੇ ਪੰਜਾਬੀ ਭਾਸ਼ਾ ਦੇ ਮੁੱਢ ਨਾਲ ਸਬੰਧਿਤ ਵੱਖ-ਵੱਖ ਸਿਧਾਂਤਾਂ ਅਤੇ ਇਸ ਦੇ ਇਤਿਹਾਸ ਨੂੰ ਸਮਝਣ ਦੇ ਵੱਖਰੇ ਨਜ਼ਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪੰਜਾਬੀ ਭਾਸ਼ਾ ਦੇ ਇਤਿਹਾਸ ਦੀ ਪੇਸ਼ਕਾਰੀ ਵਿਚ ਰਹੇ ਇਕਪਾਸੜ ਨਜ਼ਰੀਆ ਵੱਲ ਧਿਆਨ ਦਿਵਾਉਂਦਿਆਂ ਵਿਸ਼ੇਸ਼ ਤੌਰ ’ਤੇ ਬਸਤੀਵਾਦੀ ਦੌਰ ਨਾਲ ਜੁੜੇ ਬਾਹਰੀ ਨਜ਼ਰੀਆ ਦੀ ਆਲੋਚਨਾਤਮਿਕ ਪੜਚੋਲ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਾਸ਼ਾ ਦੇ ਮੁੱਢ ਅਤੇ ਵਿਕਾਸ ਬਾਰੇ ਪ੍ਰਚਲਿਤ ਧਾਰਨਾਵਾਂ ਨੂੰ ਬਿਨਾਂ ਪਰਖੇ ਸਵੀਕਾਰ ਕਰਨ ਦੀ ਥਾਂ ਇਨ੍ਹਾਂ ਨੂੰ ਭਾਸ਼ਾਈ ਅਤੇ ਇਤਿਹਾਸਕ ਸਬੂਤਾਂ ਦੇ ਆਧਾਰ ’ਤੇ ਸਮਝਣ ਲਈ ਪ੍ਰੇਰਿਤ ਕੀਤਾ। ਡਾ. ਸਿਕੰਦਰ ਸਿੰਘ ਨੇ ਪੰਜਾਬੀ ਨੂੰ ਕਿਸੇ ਇੱਕ ਭਾਸ਼ਾ ਜਾਂ ਪਰੰਪਰਾ ਨਾਲ ਜੋੜ ਕੇ ਦੇਖਣ ਦੀ ਥਾਂ ਇਸ ਦੇ ਵਿਕਾਸ ਨੂੰ ਪੰਜਾਬ ਦੇ ਇਤਿਹਾਸ, ਭੂਗੋਲ, ਲੋਕ ਜੀਵਨ ਤੇ ਸਭਿਆਚਾਰਕ ਸੰਦਰਭਾਂ ਨਾਲ ਜੋੜ ਕੇ ਸਮਝਣ ਦੀ ਲੋੜ ’ਤੇ ਜ਼ੋਰ ਦਿੱਤਾ। ਭਾਗੀਦਾਰਾਂ ਨੇ ਡਾ. ਸਿਕੰਦਰ ਸਿੰਘ ਦੇ ਜਾਣਕਾਰੀ ਭਰਪੂਰ ਭਾਸ਼ਣ ਦੀ ਸ਼ਲਾਘਾ ਕੀਤੀ। ਡਾ. ਬਲਜੀਤ ਕੌਰ ਸਹਾਇਕ ਪ੍ਰੋਫੈਸਰ ਨੇ ਸਮਾਗਮ ਦੇ ਸੰਚਾਲਨ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਪੰਜਾਬ ਦੀ ਭਾਸ਼ਾਈ ਤੇ ਸਭਿਆਚਾਰਕ ਵਿਰਾਸਤ ਨੂੰ ਸਮਝਣ ਲਈ ਵਿਦਿਆਰਥੀਆਂ ਵਿਚ ਆਲੋਚਨਾਤਮਿਕ ਸੋਚ ਵਿਕਸਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਸਮਾਗਮ ਦੇ ਅੰਤ ਵਿਚ ਜਸਪ੍ਰੀਤ ਕੌਰ ਨੇ ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਡਾ. ਸਿਕੰਦਰ ਸਿੰਘ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵੇਰਕਾ ਮਿਲਕ ਤੇ ਕੈਟਲ ਫ਼ੀਡ ਪਲਾਂਟ ਆਊਟ ਸੋਰਸ ਮੁਲਾਜ਼ਮ ਯੂਨੀਅਨ ਵਲੋਂ ਗੇਟ ਰੈਲੀ ਅਗਲੀ ਖ਼ਬਰ ਸੈਂਟ ਜੋਸਫ਼ਜ਼ ਸਕੂਲ ਖਮਾਣੋਂ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24