07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮਿਹਨਤੀ ਵਰਕਰਾਂ ਤੇ ਆਗੂਆਂ ਨੂੰ ਪਾਰਟੀ ਵਲੋਂ ਹਮੇਸ਼ਾ ਮਾਣ ਸਤਿਕਾਰ ਦਿੱਤਾ ਜਾਂਦਾ ਰਿਹਾ ਹੈ- ਰਾਜੂ ਖੰਨਾ ਲੋਕ ਸਭਾ ਇੰਚਾਰਜ ਹਰਜੋਤ ਮਾਂਗਟ ਅਤੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਵਿਸ਼ੇਸ਼ ਸਨਮਾਨ

ਅਮਲੋਹ, 7 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈ ਕੇ ਪਾਰਟੀ ਵਲੋਂ ਵੱਖ-ਵੱਖ ਪੱਧਰ ’ਤੇ ਨਵੀਆਂ ਜ਼ਿੰਮੇਵਾਰੀਆਂ ਦਿੱਤੇ ਜਾਣ ਵਾਲੇ ਮਿਹਨਤੀ ਆਗੂਆਂ ਅਤੇ ਵਰਕਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੂਬਾ ਪੱਧਰ ’ਤੇ ਜ਼ਿੰਮੇਵਾਰੀਆਂ ਹਾਸਲ ਕਰਨ ਵਾਲੇ ਸੀਨੀਅਰ ਆਗੂਆਂ ਤੋਂ ਇਲਾਵਾ ਟਰਾਂਸਪੋਰਟ ਵਿੰਗ ਵਿਚ ਅਹੁਦੇਦਾਰ ਅਤੇ ਯੂਥ ਅਕਾਲੀ ਦਲ ਵਿਚ ਨਵੀਆਂ ਜ਼ਿੰਮੇਵਾਰੀਆਂ ਨਾਲ ਨਿਵਾਜੇ ਗਏ ਨੌਜਵਾਨ ਆਗੂਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਅਮਲੋਹ, 7 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈ ਕੇ ਪਾਰਟੀ ਵਲੋਂ ਵੱਖ-ਵੱਖ ਪੱਧਰ ’ਤੇ ਨਵੀਆਂ ਜ਼ਿੰਮੇਵਾਰੀਆਂ ਦਿੱਤੇ ਜਾਣ ਵਾਲੇ ਮਿਹਨਤੀ ਆਗੂਆਂ ਅਤੇ ਵਰਕਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੂਬਾ ਪੱਧਰ ’ਤੇ ਜ਼ਿੰਮੇਵਾਰੀਆਂ ਹਾਸਲ ਕਰਨ ਵਾਲੇ ਸੀਨੀਅਰ ਆਗੂਆਂ ਤੋਂ ਇਲਾਵਾ ਟਰਾਂਸਪੋਰਟ ਵਿੰਗ ਵਿਚ ਅਹੁਦੇਦਾਰ ਅਤੇ ਯੂਥ ਅਕਾਲੀ ਦਲ ਵਿਚ ਨਵੀਆਂ ਜ਼ਿੰਮੇਵਾਰੀਆਂ ਨਾਲ ਨਿਵਾਜੇ ਗਏ ਨੌਜਵਾਨ ਆਗੂਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਨਵ-ਨਿਯੁਕਤ ਇੰਚਾਰਜ ਤੇ ਸੂਬੇ ਦੇ ਮੀਤ ਪ੍ਰਧਾਨ ਹਰਜੋਤ ਸਿੰਘ ਮਾਂਗਟ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਸਮੁੱਚੇ ਵਰਕਰਾਂ ਤੇ ਆਗੂਆਂ ਨੂੰ ਘਰ-ਘਰ ਪਹੁੰਚ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਨਾ ਕਾਮੀਆਂ ਨੂੰ ਵੀ ਘਰ-ਘਰ ਜਾ ਕੇ ਲੋਕਾਂ ਸਾਹਮਣੇ ਰੱਖਿਆ ਜਾਵੇ। ਅੱਜ ਜਿਨ੍ਹਾਂ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਉਨ੍ਹਾਂ ਵਿਚ ਕੈਪਟਨ ਜਸਵੰਤ ਸਿੰਘ ਬਾਜਵਾ, ਜਥੇ. ਕੁਲਦੀਪ ਸਿੰਘ ਮੁੱਢੜੀਆ, ਕਰਮਜੀਤ ਸਿੰਘ ਭਗੜਾਣਾ, ਕਿ੍ਰਸ਼ਨ ਕੁਮਾਰ ਜਿੰਦਲ, ਜਥੇ. ਕੁਲਦੀਪ ਸਿੰਘ ਮਛਰਾਈ, ਜੋਗਿੰਦਰ ਸਿੰਘ ਮੈਣੀ, ਜਤਿੰਦਰ ਸਿੰਘ ਧਾਲੀਵਾਲ, ਰਣਜੀਤ ਸਿੰਘ ਘੋਲਾ ਰੁੜਕੀ, ਭਿੰਦਰ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਹਰਮੀਤ ਸਿੰਘ ਖ਼ਾਲਸਾ, ਸ਼ਰਧਾ ਸਿੰਘ ਛੰਨਾ, ਪਰਮਿੰਦਰ ਸਿੰਘ ਨੀਟਾ ਸੰਧੂ, ਅਮਰਦੀਪ ਸਿੰਘ ਪ੍ਰਿੰਸ ਛੱਤਵਾਲ, ਸਿਮਰਨਜੀਤ ਸਿੰਘ ਧਾਲੀਵਾਲ, ਬਹਾਦਰ ਸਿੰਘ ਹੈਬਤਪੁਰ, ਰੇਸ਼ਮ ਸਿੰਘ ਵਿਰਕ, ਗੁਰਪ੍ਰੀਤ ਸਿੰਘ ਗੋਲੂ ਚਹਿਲਾਂ, ਭਗਵੰਤ ਸਿੰਘ ਗੱਗੀ ਚੋਬਦਾਰਾ, ਰੁਪਿੰਦਰ ਸਿੰਘ ਕੁੰਜਾਰੀ, ਜਸਪ੍ਰੀਤ ਸਿੰਘ ਜੱਸੀ, ਹਰਦੀਪ ਸਿੰਘ ਗੋਰਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਅਰਜਨ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਬਾਬਾ ਨਿਸ਼ਾਨ ਸਿੰਘ, ਨਾਜ਼ਰ ਸਿੰਘ ਸੰਤ ਨਗਰ, ਹਰਬੰਸ ਸਿੰਘ ਬਡਾਲੀ, ਜਰਨੈਲ ਸਿੰਘ ਮਾਜਰੀ, ਰਾਕੇਸ਼ ਕੁਮਾਰ ਸ਼ਾਹੀ, ਗੁਰਮੀਤ ਸਿੰਘ ਰਾਮਗੜ੍ਹ, ਕਰਮ ਸਿੰਘ ਘੁਟੀਂਡ, ਸੋਮਨਾਥ ਅਜਨਾਲੀ, ਅਮਨਦੀਪ ਸਿੰਘ ਭੱਦਲਥੂਹਾ, ਬਿੱਟਾ ਪਟਵਾਰੀ, ਗੁਰਬਖ਼ਸ਼ ਸਿੰਘ ਬੈਣਾ, ਬਲਤੇਜ ਸਿੰਘ ਅਮਲੋਹ, ਗੁਰਿੰਦਰ ਸਿੰਘ ਗਰਚਾ, ਹਰਜੀਤ ਸਿੰਘ ਅਜਨਾਲੀ, ਸੇਵਾ ਸਿੰਘ ਤੂਰਾਂ ਤੋਂ ਇਲਾਵਾ ਹਲਕੇ ਦੀ ਸੀਨੀਅਰ ਲੀਡਰਸ਼ਿਪ, ਪਾਰਟੀ ਅਹੁਦੇਦਾਰ, ਯੂਥ ਆਗੂ ਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਖੀ ਸਨਮਾਨ ਸਮਾਰੋਹ ਦੌਰਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਘਰ-ਘਰ ਪਹੁੰਚਾਉਣ ਵਾਲੀਆਂ ਮਹਿਲਾਵਾਂ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ...
Ad Position 24