09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਖੇਤੀਬਾੜੀ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਲੈਣ ਲਈ ਕਿਸਾਨ ਆਪਣੀ ‘ਕਿਸਾਨ ਆਈ. ਡੀ.’ ਜ਼ਰੂਰ ਬਣਵਾਉਣ- ਡਾ. ਜਗਦੇਵ ਸਿੰਘ

ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਫ਼ਤਹਿਗੜ੍ਹ ਸਾਹਿਬ ਡਾ. ਜਗਦੇਵ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਿਸਾਨ ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਫ਼ਤਹਿਗੜ੍ਹ ਸਾਹਿਬ, 8 ਸਤੰਬਰ (ਬਲਜਿੰਦਰ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਫ਼ਤਹਿਗੜ੍ਹ ਸਾਹਿਬ ਡਾ. ਜਗਦੇਵ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਿਸਾਨ ਆਈ. ਡੀ. ਜਲਦ ਬਣਵਾਉਣ ਨੂੰ ਤਰਜੀਹ ਦੇਣ, ਤਾਂ ਜੋ ਸਰਕਾਰ ਵਲੋਂ ਕਿਸਾਨ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਖੇਤੀਬਾੜੀ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਡਿਜ਼ੀਟਲ ਪਛਾਣ ਤਿਆਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਆਈ. ਡੀ. ਰਾਹੀਂ ਕਿਸਾਨ ਅਤੇ ਖੇਤੀਬਾੜੀ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਨੂੰ ਡਿਜ਼ੀਟਲ ਰੂਪ ਵਿਚ ਦਰਜ ਕਰਨ ਵਿਚ ਸਹਾਇਤਾ ਮਿਲੇਗੀ। ਇਸ ਨਾਲ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ ਯੋਗ ਕਿਸਾਨਾਂ ਤੱਕ ਸਹਾਇਤਾ ਤੇ ਖੇਤੀ ਸੇਵਾਵਾਂ ਦੀ ਪਹੁੰਚ ਨੂੰ ਹੋਰ ਸੁਚਾਰੂ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਕਿਸਾਨ ਆਈ.ਡੀ. ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਖੇਤੀ ਮਸ਼ੀਨਰੀ ਅਤੇ ਖੇਤੀ ਸੰਦਾਂ ’ ਤੇ ਸਬਸਿਡੀ, ਮਿੱਟੀ ਸਿਹਤ ਪ੍ਰਬੰਧਨ, ਸੂਖਮ ਸਿੰਚਾਈ ਅਤੇ ਫ਼ਸਲੀ ਵਿਭਿੰਨਤਾ ਸਮੇਤ ਵੱਖ-ਵੱਖ ਖੇਤੀਬਾੜੀ ਯੋਜਨਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿਚ ਸਹਾਈ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਆਈ. ਡੀ. ਬਣਵਾਉਣ ਦੇ ਕੰਮ ਨੂੰ ਟਾਲਣ ਦੀ ਬਜਾਏ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣ, ਤਾਂ ਜੋ ਭਵਿੱਖ ਵਿਚ ਕਿਸੇ ਵੀ ਸਰਕਾਰੀ ਖੇਤੀਬਾੜੀ ਯੋਜਨਾ ਜਾਂ ਸਹੂਲਤ ਦਾ ਲਾਭ ਲੈਂਦਿਆਂ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਕੈਪਟਨ ਸੇਵਾ ਸਿੰਘ ਨੇ ਸਮਾਰਟ ਕਲਾਸ ਰੂਮ ਦੇ ਨਿਰਮਾਣ ਲਈ 10 ਲੱਖ ਰੁਪਏ ਦੇਣ ਦਾ ਭਰੋਸਾ ਦਿੱਤਾ – ਪ੍ਰਿੰਸੀਪਲ ਅੰਜੂ ਕੌੜਾ ਅਗਲੀ ਖ਼ਬਰ ਮਾਲ ਰਿਕਾਰਡ ਨਵੀਂ ਤਹਿਸੀਲ ਇਮਾਰਤ ਵਿਚ ਤਬਦੀਲ ਕਰਨ ਤੇ ਪਟਵਾਰੀ ਪ੍ਰੀਤਇੰਦਰ ਸਿੰਘ ਦੀ ਬਦਲੀ ਰੱਦ ਕਰਨ ਸੰਬੰਧੀ ਦਿੱਤਾ ਧਰਨ...
Ad Position 24