08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਨੌਜਵਾਨਾਂ ਨੇ ਬਜ਼ੁਰਗ ਤੋਂ ਬੁਢਾਪਾ ਪੈਨਸ਼ਨ ਦੇ ਪੈਸੇ ਤੇ ਮੋਬਾਈਲ ਖੋਹਿਆ

ਸੰਘੋਲ, 9 ਸਤੰਬਰ (ਪਰਮਵੀਰ ਸਿੰਘ ਧਨੋਆ)- ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਬਜ਼ੁਰਗ ਤੋਂ ਮੋਬਾਈਲ ਤੇ ਨਕਦੀ ਖੋਹ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਸਿੱਧੂਪੁਰ ਕਲਾਂ ਨਿਵਾਸੀ ਬਜ਼ੁਰਗ ਸੁਰਿੰਦਰ ਸਿੰਘ ਅਮਰਾਲੀ ਰੋਡ ’ਤੇ ਬਣੀ ਵਾਟਰ ਸਪਲਾਈ ਦੀ ਟੈਂਕੀ ਦੇ ਕਮਰੇ ’ਚ ਦੁਪਹਿਰ ਵੇਲੇ ਮੌਜੂਦ ਸੀ, ਜਿਸ ਦੌਰਾਨ ਦੋ ਨੌਜਵਾਨ ਜਿਨ੍ਹਾਂ ਦੇ ਮੂੰਹ ਬੰਨੇ ਹੋਏ ਸਨ ਆਏ ਤੇ ਪੀਣ ਲਈ ਪਾਣੀ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 10-09-2026
ਸੰਘੋਲ, 9 ਸਤੰਬਰ (ਪਰਮਵੀਰ ਸਿੰਘ ਧਨੋਆ)- ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਬਜ਼ੁਰਗ ਤੋਂ ਮੋਬਾਈਲ ਤੇ ਨਕਦੀ ਖੋਹ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਸਿੱਧੂਪੁਰ ਕਲਾਂ ਨਿਵਾਸੀ ਬਜ਼ੁਰਗ ਸੁਰਿੰਦਰ ਸਿੰਘ ਅਮਰਾਲੀ ਰੋਡ ’ਤੇ ਬਣੀ ਵਾਟਰ ਸਪਲਾਈ ਦੀ ਟੈਂਕੀ ਦੇ ਕਮਰੇ ’ਚ ਦੁਪਹਿਰ ਵੇਲੇ ਮੌਜੂਦ ਸੀ, ਜਿਸ ਦੌਰਾਨ ਦੋ ਨੌਜਵਾਨ ਜਿਨ੍ਹਾਂ ਦੇ ਮੂੰਹ ਬੰਨੇ ਹੋਏ ਸਨ ਆਏ ਤੇ ਪੀਣ ਲਈ ਪਾਣੀ ਦੀ ਮੰਗ ਕੀਤੀ। ਪਾਣੀ ਦੇਣ ਵੇਲੇ ਇਕ ਨੌਜਵਾਨ ਨੇ ਬਜ਼ੁਰਗ ਨੂੰ ਜੱਫਾ ਮਾਰ ਲਿਆ ਜਦੋਂਕਿ ਦੂਜੇ ਨੇ ਉਸ ਦੀ ਜੇਬ ’ਚੋਂ ਰੁਪਏ ਅਤੇ ਮੋਬਾਈਲ ਫ਼ੋਨ ਜਬਰੀ ਕੱਢ ਲਿਆ। ਇਸ ਦੌਰਾਨ ਦੋਵੇਂ ਨੌਜਵਾਨ ਪਿੰਡ ਅਮਰਾਲੀ ਵੱਲ ਨੂੰ ਫ਼ਰਾਰ ਹੋ ਗਏ। ਪੀੜਤ ਪਰਿਵਾਰ ਦੱਸਿਆ ਕਿ ਉਕਤ ਰੁਪਏ ਬਜ਼ੁਰਗ ਨੇ ਬੁਢਾਪਾ ਪੈਨਸ਼ਨ ਦੇ ਬੈਂਕ ’ਚੋਂ ਇਕ ਦਿਨ ਪਹਿਲਾਂ ਕਢਵਾਏ ਸਨ। ਵਾਪਰੇ ਘਟਨਾਕ੍ਰਮ ਬਾਰੇ ਪੀੜਤ ਵਲੋਂ ਸੰਬੰਧਿਤ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ। ਇੱਥੇ ਜ਼ਿਕਰਯੋਗ ਹੈ ਕਿ ਬਲਾਕ ਖਮਾਣੋਂ ਦੇ ਪਿੰਡਾਂ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸਮਾਜ ਵਿਰੋਧੀ ਅਨਸਰ ਦਿਨ ਦਿਹਾੜੇ ਚੋਰੀ, ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਹਾਲਾਤ ਇਹ ਹਨ ਕਿ ਲੋਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੁਲਿਸ ਇਨ੍ਹਾਂ ਘਟਨਾਵਾਂ ਤੇ ਕਾਬੂ ਪਾਉਣ ਜਾਂ ਦੋਸ਼ੀਆਂ ਨੂੰ ਫੜਨ ਵਿਚ ਨਾਕਾਮ ਸਾਬਤ ਹੋ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ ਅਥਾਰਿਟੀ ਨੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਦੇ 15 ਨੂੰ ਬਲਾਕ ਪੱਧਰੀ ਅਤੇ 20 ਤੋਂ 30 ਸਤਬੰਰ ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਹੋਣਗੇ– ਡੀ. ਸੀ.
Ad Position 24