10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸ਼੍ਰੋਮਣੀ ਅਕਾਲੀ ਦਲ (ਬ) ਨੇ 15 ਦੀ ‘ਪੰਜਾਬ ਬਚਾਓ ਰੈਲੀ’ ਲਈ ਕੀਤਾ ਕਮਰਕੱਸਾ

ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ 15 ਸਤੰਬਰ ਨੂੰ ਅਨਾਜ ਮੰਡੀ ਸਰਹਿੰਦ ਵਿਖੇ ਕੀਤੀ ਜਾਣ ਵਾਲੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਰੈਲੀ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਰੈਲੀ ਸਥਾਨ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪ੍ਰਬੰਧਕਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ 15 ਸਤੰਬਰ ਨੂੰ ਅਨਾਜ ਮੰਡੀ ਸਰਹਿੰਦ ਵਿਖੇ ਕੀਤੀ ਜਾਣ ਵਾਲੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਰੈਲੀ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਰੈਲੀ ਸਥਾਨ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪ੍ਰਬੰਧਕਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਉਪਰੰਤ ਪੈ੍ਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਦਿਲਬਾਗ ਸਿੰਘ ਬਾਘਾ ਮੈਂਬਰ ਪੀ. ਏ. ਸੀ. ਅਤੇ ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ ਨੇ ਕਿਹਾ ਕਿ ਸਰਹਿੰਦ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਇਕੱਠ ਪੱਖੋਂ ਇਤਿਹਾਸ ਸਿਰਜੇਗੀ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਪਾਰਟੀ ਵਰਕਰਾਂ ਵਲੋਂ ਲਗਾਤਾਰ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹਲਕੇ ਦੇ ਲੋਕ ਵੱਡੀ ਗਿਣਤੀ ਵਿਚ ਰੈਲੀ ਵਿਚ ਸ਼ਾਮਲ ਹੋਣ ਲਈ ਤਿਆਰ ਹਨ। ਉਨ੍ਹਾਂ ਦਾਅਵਾ ਕੀਤਾ ਕਿ 15 ਸਤੰਬਰ ਨੂੰ ਸਰਹਿੰਦ ਦੀ ਧਰਤੀ ’ਤੇ ਹੋਣ ਵਾਲਾ ਵਿਸ਼ਾਲ ਇਕੱਠ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਜਥੇਬੰਦਕ ਤਾਕਤ ਦਾ ਪ੍ਰਗਟਾਵਾ ਕਰੇਗਾ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ ਅਤੇ ਰੈਲੀ ਸਬੰਧੀ ਰਹਿੰਦੇ ਪ੍ਰਬੰਧਾਂ ਨੂੰ ਵੀ ਜਲਦ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਅੰਮ੍ਰਿਤਪਾਲ ਸਿੰਘ ਰਾਜੂ, ਹਰਵਿੰਦਰ ਸਿੰਘ ਬੱਬਲ, ਬਲਜਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਸਤਵਿੰਦਰ ਸਿੰਘ ਬਡਾਲੀ ਮਾਈ ਕੀ, ਜਗਤਾਰ ਸਿੰਘ ਗੁਣੀਆ ਮਾਜਰਾ ਸਰਕਲ ਪ੍ਰਧਾਨ, ਜਗਦੀਪ ਸਿੰਘ ਚੱਠਾ, ਕਿਰਨਦੀਪ ਸਿੰਘ ਚੁੰਨੀ, ਤਜਿੰਦਰ ਸਿੰਘ, ਬੀਬੀ ਹਰਭਜਨ ਕੌਰ, ਤਰੁਣ ਕੁਮਾਰੀ, ਅਮਰਜੀਤ ਕੌਰ, ਤੇਜਿੰਦਰ ਸਿੰਘ ਕੋਹਲੀ, ਮਨਪ੍ਰੀਤ ਸਿੰਘ ਸ਼ਾਹਪੁਰ, ਨਰੇਸ਼ ਕੁਮਾਰ, ਜਰਨੈਲ ਸਿੰਘ ਖਾਲਸਾ, ਬਲਵਿੰਦਰ ਸਿੰਘ, ਅਰਵਿੰਦਰ ਸਿੰਘ ਖੋਜੇ ਮਾਜਰਾ, ਗੁਰਜਸਜੀਤ ਸਿੰਘ, ਮਨਜੀਤ ਸਿੰਘ ਮਾਨ, ਦਵਿੰਦਰ ਸਿੰਘ ਮਾਜਰੀ, ਮਨਦੀਪ ਸਿੰਘ ਢੋਲੇਵਾਲ, ਅਜੈਬ ਸਿੰਘ ਖੋਜੇ ਮਾਜਰਾ, ਹਰਪ੍ਰੀਤ ਸਿੰਘ ਤਲਾਣੀਆਂ, ਕੁਲਵਿੰਦਰ ਸਿੰਘ ਰਾਜੂ, ਹਰਜਿੰਦਰ ਸਿੰਘ ਲਾਡੀ, ਮਨਦੀਪ ਸਿੰਘ, ਪਵਨ ਕੁਮਾਰ, ਧਰਮਿੰਦਰ ਸਿੰਘ ਮੂਲੇਪੁਰ, ਹਰਮਨਜੀਤ ਸਿੰਘ ਕੋਟਲਾ, ਮਨਪ੍ਰੀਤ ਸਿੰਘ ਮਨੀ, ਜਸਕਰਨ ਸਿੰਘ ਸੰਗਤਪੁਰ ਸੋਢੀਆਂ, ਜਸ਼ਨ ਮੱਲ੍ਹੀ, ਪਲਵਿੰਦਰ ਸਿੰਘ ਰਾਮਦਾਸ ਨਗਰ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਝੂਠ ਬੋਲ ਕੇ ਸੱਤਾ ਪ੍ਰਾਪਤ ਕਰਨ ਵਾਲੇ ‘ਆਪ’ ਦੇ ਆਗੂ ਸਵਾਲ ਪੁੱਛਣ ’ਤੇ ਤੜਫ਼ ਰਹੇ ਹਨ- ਬਲਵਿੰਦਰ ਸਿੰਘ ਭੂੰਦੜ ਅਗਲੀ ਖ਼ਬਰ ਨੈਸ਼ਨਲ ਹਾਈਵੇ ਅਥਾਰਿਟੀ ਨੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ
Ad Position 24