ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਵਿਖੇ ਸਾਖਰਤਾ ਦਿਵਸ ਮਨਾਇਆ
ਬਸੀ ਪਠਾਣਾਂ, 9 ਸਤੰਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਵਿਖੇ ਐਨ. ਐਨ.
ਬਸੀ ਪਠਾਣਾਂ, 9 ਸਤੰਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਵਿਖੇ ਐਨ.ਐਨ.ਐਸ.ਅਤੇ ਰੈੱਡ ਰਿਬਨ ਕਲੱਬ ਵਲੋਂ ਅਸਿਸਟੈਂਟ ਪ੍ਰੋਫੈਸਰ ਰਵਿੰਦਰ ਸਿੰਘ ਤੇ ਅਸਿਸਟੈਂਟ ਪ੍ਰੋਫੈਸਰ ਪਵਨਦੀਪ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸਾਖਰਤਾ ਅਤੇ ਸਿੱਖਿਆ ਦੀ ਮਹੱਤਤਾ ਨਾਲ ਸੰਬੰਧਿਤ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਅਸਿਸਟੈਂਟ ਪ੍ਰੋ.ਰਵਿੰਦਰ ਸਿੰਘ ਨੇ ਸਾਖਰਤਾ ਅਤੇ ਸਿੱਖਿਆ ਦੀ ਮਹੱਤਤਾ ’ਤੇ ਬੋਲਦਿਆਂ ਕਿਹਾ ਕਿ ਸਿੱਖਿਆ ਮਨੁੱਖੀ ਜੀਵਨ ਨੂੰ ਸਹੀ ਰਾਹ ਪ੍ਰਦਾਨ ਕਰਦੀ ਹੈ ਅਤੇ ਸਾਖਰਤਾ ਵਿਅਕਤੀ ਨੂੰ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਬਣਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਰਾਹੀਂ ਸਮਾਜ ਦੀ ਤਰੱਕੀ ’ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਅਸਿਸਟੈਂਟ ਪ੍ਰੋ.ਪਵਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸਾਖਰਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਪੜ੍ਹਨ ਲਿਖਣ ਦੀ ਰੁਚੀ, ਰਚਨਾਤਮਿਕ ਅਤੇ ਵਿਚਾਰ ਪ੍ਰਗਟਾਉਣ ਦੀ ਯੋਗਤਾ ਨੂੰ ਉਤਸ਼ਾਹਿਤ ਕਰਨਾ ਹੈ। ਕਾਲਜ ਦੇ ਡਾਇਰੈਕਟਰ ਵਿਕਾਸ ਕੌਸ਼ਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਖਰਤਾ ਕੇਵਲ ਪੜ੍ਹਨ ਲਿਖਣ ਤੱਕ ਸੀਮਿਤ ਨਹੀਂ, ਸਗੋਂ ਇਹ ਵਿਅਕਤੀ ਦੇ ਗਿਆਨ, ਸੋਚ ਅਤੇ ਸਮਾਜਿਕ ਵਿਕਾਸ ਦਾ ਮਹੱਤਵਪੂਰਨ ਆਧਾਰ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਦਾ ਚਾਨਣ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।