10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਵਰਲਡ ਯੂਨੀਵਰਸਿਟੀ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਅਧਿਆਪਕ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਅਧਿਆਪਕਾਂ ਦੀ ਸਮਰਪਣ ਭਾਵਨਾ, ਵਚਨਬੱਧਤਾ ਤੇ ਵਿਦਿਆਰਥੀਆਂ ਦੇ ਅਕਾਦਮਿਕ ਤੇ ਸਰਵਪੱਖੀ ਵਿਕਾਸ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਅਧਿਆਪਕ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਅਧਿਆਪਕਾਂ ਦੀ ਸਮਰਪਣ ਭਾਵਨਾ, ਵਚਨਬੱਧਤਾ ਤੇ ਵਿਦਿਆਰਥੀਆਂ ਦੇ ਅਕਾਦਮਿਕ ਤੇ ਸਰਵਪੱਖੀ ਵਿਕਾਸ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕ ਕਿਸੇ ਵੀ ਵਿੱਦਿਅਕ ਸੰਸਥਾ ਦੀ ਮਜ਼ਬੂਤ ਨੀਂਹ ਹੁੰਦੇ ਹਨ। ਉਹ ਵਿਦਿਆਰਥੀਆਂ ਦੇ ਅਕਾਦਮਿਕ ਭਵਿੱਖ ਦੇ ਨਾਲ - ਨਾਲ ਉਨ੍ਹਾਂ ਦੀ ਸ਼ਖ਼ਸੀਅਤ, ਕਦਰਾਂ-ਕੀਮਤਾਂ ਤੇ ਸੋਚ ਨੂੰ ਵੀ ਆਕਾਰ ਦਿੰਦੇ ਹਨ। ਉਨ੍ਹਾਂ ਨੇ ਅਧਿਆਪਕ ਮੈਂਬਰਾਂ ਦੀ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅਕਾਦਮਿਕ ਉੱਤਮਤਾ ਤੇ ਰਾਸ਼ਟਰ ਨਿਰਮਾਣ ਵਿਚ ਨਿਰੰਤਰ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਨੇ ਵਿੱਦਿਅਕ ਪ੍ਰਕਿਰਿਆ ਵਿਚ ਅਧਿਆਪਕਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਗੱਲ ਕਰਦਿਆਂ ਕਿਹਾ ਕਿ ਅਧਿਆਪਕਾਂ ਨੂੰ ਨਵੀਆਂ ਅਧਿਆਪਨ ਵਿਧੀਆਂ, ਤਕਨੀਕੀ ਤਰੱਕੀ ਅਤੇ ਬਦਲਦੀਆਂ ਵਿੱਦਿਅਕ ਲੋੜਾਂ ਅਨੁਸਾਰ ਆਪਣੇ ਆਪ ਨੂੰ ਲਗਾਤਾਰ ਢਾਲਦੇ ਰਹਿਣਾ ਚਾਹੀਦਾ ਹੈ। ਸਮਾਗਮ ਦੇ ਕਨਵੀਨਰ ਡਾ. ਹਰਨੀਤ ਬਿਲਿੰਗ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਸੰਗੀਤ, ਨਾਚ ਤੇ ਹੋਰ ਕਲਾਤਮਕ ਪੇਸ਼ਕਾਰੀਆਂ ਨਾਲ ਭਰਪੂਰ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੀਆਂ ਰਚਨਾਤਮਿਕ ਪੇਸ਼ਕਾਰੀਆਂ ਰਾਹੀਂ ਅਧਿਆਪਕਾਂ ਪ੍ਰਤੀ ਆਪਣਾ ਸਤਿਕਾਰ, ਪਿਆਰ ਅਤੇ ਧੰਨਵਾਦ ਪ੍ਰਗਟ ਕੀਤਾ। ਸਮਾਗਮ ਦੀ ਇਕ ਵਿਸ਼ੇਸ਼ ਝਲਕ ਵਜੋਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਭਾਗ ਮੁਖੀਆਂ ਨੂੰ ਉਨ੍ਹਾਂ ਦੀ ਅਕਾਦਮਿਕ ਅਗਵਾਈ, ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਤੇ ਯੂਨੀਵਰਸਿਟੀ ਦੇ ਵਿਕਾਸ ਵਿਚ ਪਾਏ ਜਾ ਰਹੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਅਧਿਆਪਕ ਸਾਹਿਬਾਨ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੇ ਅੰਤ ਵਿਚ ਡਾ. ਰਿਚਾ ਬਰਾੜ, ਮੁਖੀ ਗਣਿਤ ਵਿਭਾਗ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਨੇ ਯੂਨੀਵਰਸਿਟੀ ਪ੍ਰਬੰਧਨ, ਅਧਿਆਪਕ ਮੈਂਬਰਾਂ, ਵਿਦਿਆਰਥੀਆਂ ਤੇ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਯੋਗਦਾਨ ਪਾਉਣ ਵਾਲੇ ਸਾਰੇ ਵਿਅਕਤੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਚੜ੍ਹਦੀ ਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਭੈਣ ਅਤੇ ਮੁੱਖ ਮੰਤਰੀ ਹਰਿਆਣਾ ਦੇ ਓ. ਐੱਸ. ਡੀ. ਡਾ. ਪ੍ਰਭਲੀਨ... ਅਗਲੀ ਖ਼ਬਰ ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਵਿਖੇ ਸਾਖਰਤਾ ਦਿਵਸ ਮਨਾਇਆ
Ad Position 24